ਕੋਲਕਾਤਾ: ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਵਿਚਾਲੇ ਚੱਲ ਰਹੇ ਟਕਰਾਅ ਦੇ ਵਿਚਕਾਰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਲਾਗੂ ਕਰਨ ਲਈ ਰਾਜ ਪ੍ਰਸ਼ਾਸਨ ਲਈ ਫੰਡਾਂ ਦੀ ਮੰਗ ਕੀਤੀ ਹੈ।

ਸੂਬੇ ਦੀ ਯੋਜਨਾ- ‘ਕ੍ਰਿਸ਼ਨਕ ਬੰਧੁ’ ਬਾਰੇ ਬੋਲਦਿਆਂ ਮਮਤਾ ਬੈਨਰਜੀ ਨੇ ਨਰਿੰਦਰ ਸਿੰਘ ਤੋਮਰ ਨੂੰ ਫੰਡ ਤਬਦੀਲ ਕਰਨ ਦੀ ਬੇਨਤੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਇੱਕ ਕੇਂਦਰੀ ਯੋਜਨਾ ਹੈ, ਜਿਸ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪ੍ਰਤੀ ਸਾਲ 6 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਂਦੀ ਹੈ।

ਸੀਐਮ ਮਮਤਾ ਬੈਨਰਜੀ ਨੇ ਚਿੱਠੀ ਵਿੱਚ ਲਿਖਿਆ- "ਮੈਂ ਇੱਕ ਵਾਰ ਫਿਰ ਬੇਨਤੀ ਕਰਦੀ ਹਾਂ ਕਿ ਸੂਬਾ ਸਰਕਾਰ ਦੀ ਮਸ਼ੀਨਰੀ ਰਾਹੀਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੰਡ ਤਬਦੀਲ ਕਰਨ ਦਾ ਪ੍ਰਬੰਧ ਕਰੋ। ਪੈਸਾ ਭੇਜਣ ਤੋਂ ਬਾਅਦ ਲਾਭਪਾਤਰੀਆਂ ਦੀ ਸੂਚੀ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।"

ਮੰਡੀ ਵਿੱਚ ਲੈਂਡਸਲਾਈਡ, ਦੋ ਵਾਹਨਾਂ ਨੂੰ ਹੋਇਆ ਨੁਕਸਾਨ- ਅੱਧੇ ਘੰਟੇ ਲਈ ਹਾਈਵੇਅ ਰਿਹਾ ਬੰਦ

ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਵਿਚੋਲੇ ਵਜੋਂ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਯੋਜਨਾ ਵਿਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਇਹ ਯੋਜਨਾ ਦਸੰਬਰ 2018 ਵਿੱਚ ਲਾਗੂ ਕੀਤੀ ਗਈ ਸੀ ਅਤੇ ਅਧਿਕਾਰਤ ਅੰਕੜਿਆਂ ਮੁਤਾਬਕ 10 ਕਰੋੜ 85 ਲੱਖ 28 ਹਜ਼ਾਰ 337 ਲੋਕਾਂ ਨੇ ਇਸਦਾ ਫਾਇਦਾ ਲਿਆ ਹੈ।

ਖਾਸ ਗੱਲ ਇਹ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾਵਾਂ ਨੇ ਟੀਐਮਸੀ ਸਰਕਾਰ 'ਤੇ ਭ੍ਰਿਸ਼ਟਾਚਾਰ ਅਤੇ ਕਿਸਾਨਾਂ ਨੂੰ ਕੇਂਦਰੀ ਸਹਾਇਤਾ ਯੋਜਨਾ ਤੋਂ ਵਾਂਝੇ ਕਰਨ ਦਾ ਦੋਸ਼ ਲਗਾਇਆ ਹੈ। ਇਸ ਤੋਂ ਬਾਅਦ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਕਿਹਾ ਸੀ ਕਿ ਸੂਬੇ ਵਿੱਚ ਇੱਕ ‘ਕ੍ਰਿਸ਼ਨਕ ਬੰਧੁ’ ਯੋਜਨਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904