ਸਿੱਖ ਸੁਰੱਖਿਆ ਕਰਮੀ ਦੀ ਪੱਗ ਲਹਿਣ ਦਾ ਮਾਮਲਾ ਭਖਿਆ, ਪੱਛਮੀ ਬੰਗਾਲ ਪੁਲਿਸ ਨੇ ਦਿੱਤੀ ਸਫਾਈ
ਪੱਛਮੀ ਬੰਗਾਲ ਦੀ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁਚਾਉਣਾ ਸਾਡਾ ਉਦੇਸ਼ ਕਦੇ ਨਹੀਂ ਰਿਹਾ। ਪੱਛਮੀ ਬੰਗਾਲ ਪੁਲਿਸ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ।
ਕੋਲਕਾਤਾ: ਵੀਰਵਾਰ ਪੱਛਮੀ ਬੰਗਾਲ ਦੀ ਪੁਲਿਸ ਅਤੇ ਬੀਜੇਪੀ ਕਾਰਕੁੰਨਾ ਵਿਚਾਲੇ ਝੜਪ ਹੋ ਰਹੀ ਹੈ। ਇਸ ਦੌਰਾਨ ਇਕ ਸਿੱਖ ਸੁਰੱਖਿਆਕਰਮੀ ਦੀ ਕਥਿਤ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਉਸ ਦੀ ਪੱਗ ਖੁੱਲ੍ਹਦੀ ਦਿਖਾਈ ਦੇ ਰਹੀ ਹੈ। ਪੱਛਮੀ ਬੰਗਾਲ ਦੀ ਪੁਲਿਸ ਨੇ ਇਸ ਬਾਬਤ ਸਫਾਈ ਪੇਸ਼ ਕੀਤੀ ਹੈ। ਪੁਲਿਸ ਨੇ ਕਿਹਾ ਹੱਥੋਪਾਈ ਦੌਰਾਨ ਪੱਗ ਆਪਣੇ ਆਪ ਖੁੱਲ੍ਹ ਗਈ ਸੀ। ਸਾਡੇ ਅਧਿਕਾਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।
ਪੁੱਛਮੀ ਬੰਗਾਲ ਦੀ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁਚਾਉਣਾ ਸਾਡਾ ਉਦੇਸ਼ ਕਦੇ ਨਹੀਂ ਰਿਹਾ। ਪੱਛਮੀ ਬੰਗਾਲ ਪੁਲਿਸ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਅਧਿਕਾਰੀ ਖਾਸ ਤੌਰ 'ਤੇ ਉਸ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣੀ ਪੱਗ ਵਾਪਸ ਬੰਨ੍ਹਣ ਲਈ ਕਿਹਾ ਸੀ।
The concerned person was carrying firearms in yesterday's protest. The Pagri had fallen off automatically in the scuffle that ensued,without any attempt to do so by our officer (visible in the video attached). It is never our intention to hurt the sentiments of any community(1/2) pic.twitter.com/aE8UgN36W5
— West Bengal Police (@WBPolice) October 9, 2020
ਪੁਲਿਸ ਨੇ ਉਸ ਵਿਅਕਤੀ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ 'ਇਹ ਤਸਵੀਰ ਪੁਲਿਸ ਸਟੇਸ਼ਨ ਲਿਜਾਣ ਤੋਂ ਠੀਕ ਪਹਿਲਾਂ ਦੀ ਹੈ। ਅਸੀਂ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਪਣੇ ਫਰਜ਼ ਪ੍ਰਤੀ ਵਚਨਬੱਧ ਹਾਂ।'
ਇਸ ਤੋਂ ਪਹਿਲਾਂ ਇਸ ਵੀਡੀਓ ਨੂੰ ਟਵੀਟ ਕਰਦਿਆਂ ਕ੍ਰਿਕਟਰ ਹਰਭਜਨ ਸਿੰਘ ਨੇ ਤਿੱਖੀ ਨਾਰਾਜ਼ਗੀ ਜ਼ਾ ਹਰ ਕੀਤੀ ਸੀ। ਉਨ੍ਹਾਂ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਕਾਰਵਾਈ ਦੀ ਮੰਗ ਕੀਤੀ ਸੀ।'
ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਘਟਨਾ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ ਪ੍ਰਤੀ ਸਖਤ ਐਕਸ਼ਨ ਲੈਣ ਦੀ ਗੱਲ ਆਖੀ ਸੀ।
Not done, says Punjab CM @capt_amarinder, expressing shock at humiliating treatment of a Sikh youth by @WBPolice, who reportedly pulled off his turban during arrest. CM has urged @MamataOfficial to take strict action against concerned cop for hurting Sikh religious sentiments. pic.twitter.com/bixa26ar4B
— Raveen Thukral (@RT_MediaAdvPbCM) October 9, 2020
ਬਾਠ ਜੋੜੇ ਮਗਰੋਂ ਕੈਨੇਡਾ 'ਚ ਚਾਰ ਹੋਰ ਵੱਡੇ ਕਾਰੋਬਾਰੀਆਂ 'ਤੇ ਡਿੱਗੀ ਇਮੀਗ੍ਰੇਸ਼ਨ ਧੋਖਾਧੜੀ ਦੀ ਗਾਜ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ