ਕੋਲਕਾਤਾ: ਵੀਰਵਾਰ ਪੱਛਮੀ ਬੰਗਾਲ ਦੀ ਪੁਲਿਸ ਅਤੇ ਬੀਜੇਪੀ ਕਾਰਕੁੰਨਾ ਵਿਚਾਲੇ ਝੜਪ ਹੋ ਰਹੀ ਹੈ। ਇਸ ਦੌਰਾਨ ਇਕ ਸਿੱਖ ਸੁਰੱਖਿਆਕਰਮੀ ਦੀ ਕਥਿਤ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਉਸ ਦੀ ਪੱਗ ਖੁੱਲ੍ਹਦੀ ਦਿਖਾਈ ਦੇ ਰਹੀ ਹੈ। ਪੱਛਮੀ ਬੰਗਾਲ ਦੀ ਪੁਲਿਸ ਨੇ ਇਸ ਬਾਬਤ ਸਫਾਈ ਪੇਸ਼ ਕੀਤੀ ਹੈ। ਪੁਲਿਸ ਨੇ ਕਿਹਾ ਹੱਥੋਪਾਈ ਦੌਰਾਨ ਪੱਗ ਆਪਣੇ ਆਪ ਖੁੱਲ੍ਹ ਗਈ ਸੀ। ਸਾਡੇ ਅਧਿਕਾਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।


ਪੁੱਛਮੀ ਬੰਗਾਲ ਦੀ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁਚਾਉਣਾ ਸਾਡਾ ਉਦੇਸ਼ ਕਦੇ ਨਹੀਂ ਰਿਹਾ। ਪੱਛਮੀ ਬੰਗਾਲ ਪੁਲਿਸ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਅਧਿਕਾਰੀ ਖਾਸ ਤੌਰ 'ਤੇ ਉਸ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣੀ ਪੱਗ ਵਾਪਸ ਬੰਨ੍ਹਣ ਲਈ ਕਿਹਾ ਸੀ।





ਪੁਲਿਸ ਨੇ ਉਸ ਵਿਅਕਤੀ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ 'ਇਹ ਤਸਵੀਰ ਪੁਲਿਸ ਸਟੇਸ਼ਨ ਲਿਜਾਣ ਤੋਂ ਠੀਕ ਪਹਿਲਾਂ ਦੀ ਹੈ। ਅਸੀਂ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਪਣੇ ਫਰਜ਼ ਪ੍ਰਤੀ ਵਚਨਬੱਧ ਹਾਂ।'


ਇਸ ਤੋਂ ਪਹਿਲਾਂ ਇਸ ਵੀਡੀਓ ਨੂੰ ਟਵੀਟ ਕਰਦਿਆਂ ਕ੍ਰਿਕਟਰ ਹਰਭਜਨ ਸਿੰਘ ਨੇ ਤਿੱਖੀ ਨਾਰਾਜ਼ਗੀ ਜ਼ਾ ਹਰ ਕੀਤੀ ਸੀ। ਉਨ੍ਹਾਂ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਕਾਰਵਾਈ ਦੀ ਮੰਗ ਕੀਤੀ ਸੀ।'


ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਘਟਨਾ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ ਪ੍ਰਤੀ ਸਖਤ ਐਕਸ਼ਨ ਲੈਣ ਦੀ ਗੱਲ ਆਖੀ ਸੀ।





ਬਾਠ ਜੋੜੇ ਮਗਰੋਂ ਕੈਨੇਡਾ 'ਚ ਚਾਰ ਹੋਰ ਵੱਡੇ ਕਾਰੋਬਾਰੀਆਂ 'ਤੇ ਡਿੱਗੀ ਇਮੀਗ੍ਰੇਸ਼ਨ ਧੋਖਾਧੜੀ ਦੀ ਗਾਜ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ