ਪੜਚੋਲ ਕਰੋ

ਪੱਛਮੀ ਬੰਗਾਲ ਦੇ ਨਤੀਜੇ ਮੋਦੀ ਲਈ ਕੋਰੋਨਾ ਪੌਜ਼ੇਟਿਵ ਰਿਪੋਰਟ ਵਰਗੇ, ਨਹੀਂ ਮਿਲੀ ਵੋਟਾਂ ਦੀ ਆਕਸੀਜਨ, ਹੁਣ ਪੰਜਾਬ, ਯੂਪੀ-ਉੱਤਰਾਖੰਡ 'ਚ ਪਰਖ

ਪੱਛਮੀ ਬੰਗਾਲ ਦੀ ਹਾਰ ਭਾਜਪਾ ਲਈ ਕੋਰੋਨਾ ਪੌਜ਼ੇਟਿਵ ਰਿਪੋਰਟ ਵਰਗੀ ਹੈ। ਭਾਜਪਾ ਨੂੰ ਇੱਥੇ ਵੋਟਾਂ ਦੀ ਲੋੜੀਂਦੀ ਆਕਸੀਜਨ ਨਹੀਂ ਮਿਲ ਸਕੀ। ਹਾਲਾਂਕਿ, ਆਸਾਮ ਵਿੱਚ ਭਾਜਪਾ ਅੱਗੇ ਹੈ। ਅਜਿਹੀ ਸਥਿਤੀ ਵਿਚ, ਪਾਰਟੀ ਵੈਂਟੀਲੇਟਰ 'ਤੇ ਜਾਣ ਤੋਂ ਜ਼ਰੂਰ ਬੱਚ ਗਈ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਤਸਵੀਰ ਕਾਫੀ ਸਾਫ ਹੋ ਗਈ ਹੈ। ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (TMC) ਰੁਝਾਨਾਂ ਵਿੱਚ ਭਾਜਪਾ ਤੋਂ ਕਾਫੀ ਅੱਗੇ ਨਿਕਲ ਚੁੱਕੀ ਹੈ ਤੇ 200 ਦਾ ਅੰਕੜਾ ਪਾਰ ਕਰ ਚੁੱਕੀ ਹੈ। ਕੋਈ ਵੀ ਐਗਜ਼ਿਟ ਪੋਲ ਇਹ ਨਹੀਂ ਦੱਸਿਆ ਸਕਿਆ ਸੀ ਕਿ ਮਮਤਾ 200 ਤੋਂ ਵੱਧ ਸੀਟਾਂ ਲੈ ਜਾਏਗੀ।

ਸਮਾਜਵਾਦੀ ਪਾਰਟੀ ਦੇ ਅਖੀਲੇਸ਼ ਯਾਦਵ ਨੇ ਤਾਂ ਦੀਦੀ ਨੂੰ ਟਵੀਟ ਕਰਕੇ ਵਧਾਈ ਵੀ ਦੇ ਦਿੱਤੀ ਹੈ।

 



ਘਾਤਕ ਕੋਰੋਨਾ ਮਹਾਮਾਰੀ ਵਿਚਾਲੇ ਪੂਰਾ ਦੇਸ਼ ਮੋਦੀ ਸਰਕਾਰ ਦੀ ਆਲੋਚਨਾ ਕਰ ਰਿਹਾ ਹੈ, ਇੱਥੋਂ ਤੱਕ ਕਿ ਭਾਜਪਾ ਸਮਰਥਕ ਵੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਨ। ਇਸ ਸਭ ਦੇ ਵਿਚਕਾਰ, ਪੱਛਮੀ ਬੰਗਾਲ ਦੀ ਹਾਰ ਭਾਜਪਾ ਲਈ ਕੋਰੋਨਾ ਪੌਜ਼ੇਟਿਵ ਰਿਪੋਰਟ ਵਰਗੀ ਹੈ। ਭਾਜਪਾ ਨੂੰ ਇੱਥੇ ਵੋਟਾਂ ਦੀ ਲੋੜੀਂਦੀ ਆਕਸੀਜਨ ਨਹੀਂ ਮਿਲ ਸਕੀ। ਹਾਲਾਂਕਿ, ਆਸਾਮ ਵਿੱਚ ਭਾਜਪਾ ਅੱਗੇ ਹੈ। ਅਜਿਹੀ ਸਥਿਤੀ ਵਿਚ, ਪਾਰਟੀ ਵੈਂਟੀਲੇਟਰ 'ਤੇ ਜਾਣ ਤੋਂ ਜ਼ਰੂਰ ਬੱਚ ਗਈ ਹੈ।

ਕੋਰੋਨਾ ਦੀ ਖ਼ਤਰਨਾਕ ਸੁਨਾਮੀ ਵਿਚਾਲੇ ਮੋਦੀ ਲਹਿਰ ਠਹਿਰ ਗਈ ਹੈ।ਕੀ ਇਨ੍ਹਾਂ ਨਤੀਜਿਆਂ ਦਾ ਮੋਦੀ ਦੇ ਰਾਜਨੀਤਿਕ ਕੱਦ 'ਤੇ ਕੋਈ ਅਸਰ ਪਏਗਾ? ਇਸ 'ਤੇ ਸਿਆਸੀ ਵਿਸ਼ਲੇਸ਼ਕ ਐਸ ਅਨਿਲ ਦਾ ਕਹਿਣਾ ਹੈ ਕਿ "ਮੋਦੀ ਅਤੇ ਭਾਜਪਾ ਨੇ ਬੰਗਾਲ ਵਿੱਚ ਆਪਣੀ ਸਾਰੀ ਤਾਕਤ ਲਗਾ ਦਿੱਤੀ ਸੀ। ਇਸਨੇ ਅਜਿਹਾ ਮਾਹੌਲ ਵੀ ਬਣਾਇਆ ਕਿ ਭਾਜਪਾ ਜਿੱਤ ਰਹੀ ਹੈ।

ਇਸ ਦੇ ਬਾਵਜੂਦ ਟੀਐਮਸੀ ਦੀ ਜਿੱਤ ਭਾਜਪਾ ਅਤੇ ਮੋਦੀ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਹਾਂ, ਜੇ ਦੀਦੀ ਮਮਤਾ ਬੈਨਰਜੀ ਨੰਦੀਗਰਾਮ ਵਿਚ ਹਾਰ ਜਾਂਦੀ ਹੈ, ਤਾਂ ਭਾਜਪਾ ਨੂੰ ਖੁਸ਼ ਰਹਿਣ ਦਾ ਮੌਕਾ ਮਿਲ ਸਕਦਾ ਹੈ।ਭਾਜਪਾ ਦੀ ਇਸ ਹਾਰ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ, ਇਸਦਾ ਸਭ ਤੋਂ ਵੱਡਾ ਕਾਰਨ ਹੈ ਲੋੜ ਨਾਲੋਂ ਵੱਧ ਆਤਮ ਵਿਸ਼ਵਾਸ।"

ਬੰਗਾਲ ਉੱਤਰ-ਪੂਰਬੀ ਭਾਰਤ ਦਾ ਸਭ ਤੋਂ ਵੱਡਾ ਰਾਜ ਹੈ। ਵਿਧਾਨ ਸਭਾ ਸੀਟਾਂ ਦੇ ਮਾਮਲੇ ਵਿਚ ਵੀ, ਇੱਥੇ ਉੱਤਰ ਪ੍ਰਦੇਸ਼ ਤੋਂ ਬਾਅਦ 294 ਸੀਟਾਂ ਦੀ ਸਭ ਤੋਂ ਵੱਡੀ ਸੰਖਿਆ ਹੈ। ਅਜਿਹੀ ਸਥਿਤੀ ਵਿਚ ਦੇਸ਼ ਦਾ ਦੂਜਾ ਸਭ ਤੋਂ ਵੱਡਾ ਰਾਜਨੀਤਿਕ ਰਾਜ ਜਿੱਤਣਾ ਮੋਦੀ ਅਤੇ ਭਾਜਪਾ ਲਈ ਇਕ ਸੁਫਨਾ ਸਾਕਾਰ ਹੋਣ ਵਰਗਾ ਸੀ। ਇਸ ਨਾਲ, ਭਾਜਪਾ ਦੇ ਅਗਲੇ ਸਾਲ ਮਾਰਚ-ਅਪ੍ਰੈਲ ਵਿੱਚ ਦੋਹਰੇ ਮਨੋਬਲ ਨਾਲ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਜਾਣ ਦਾ ਰਾਹ ਖੁੱਲ੍ਹ ਸਕਦਾ ਸੀ। ਹਾਲਾਂਕਿ, ਬੰਗਾਲ ਵਿਚ ਮਿਲੀ ਹਾਰ ਤੋਂ ਬਾਅਦ, ਭਾਜਪਾ ਨੂੰ ਇਨ੍ਹਾਂ ਰਾਜਾਂ ਵਿਚ ਵੋਟਾਂ ਦੀ ਵੈਕਸਿਨ ਦੀ ਲੋੜ ਹੋਏਗੀ।

ਯੂਪੀ ਤੇ ਉਤਰਾਖੰਡ ਦੇ ਨਾਲ ਅਗਲੇ ਸਾਲ ਪੰਜਾਬ ਵਿਚ ਵੀ ਚੋਣਾਂ ਹੋਣੀਆਂ ਹਨ। ਇੱਥੇ ਭਾਜਪਾ ਦਾ ਹਮੇਸ਼ਾ ਹੀ ਅਕਾਲੀ ਦਲ ਨਾਲ ਗੱਠਜੋੜ ਰਿਹਾ ਸੀ ਜੋ ਕੀ ਟੁੱਟ ਚੁੱਕਾ ਹੈ। ਹੁਣ ਅਕਾਲੀ ਦਲ ਇੱਥੋਂ ਦੇ ਕਿਸਾਨੀ ਲਹਿਰ ਕਾਰਨ ਭਾਜਪਾ ਤੋਂ ਵੱਖ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਭਾਜਪਾ ਲਈ ਇੱਥੇ ਸੀਟਾਂ ਜਿੱਤਣਾ ਕੋਈ ਸੌਖਾ ਕੰਮ ਨਹੀਂ ਹੈ। ਰਾਜ ਵਿੱਚ ਭਾਜਪਾ ਦਾ ਚਿਹਰਾ ਵੀ ਨਹੀਂ ਹੈ। ਅਜਿਹੀ ਸਥਿਤੀ ਵਿਚ ਭਾਜਪਾ ਇਥੇ ਮੋਦੀ ਦੇ ਚਿਹਰੇ ਨਾਲ ਮੈਦਾਨ ਵਿੱਚ ਉਤਰੇਗੀ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget