West Bengal Viral Video: ਮਣੀਪੁਰ ਵਾਂਗ ਪੱਛਮੀ ਬੰਗਾਲ ਦੇ ਮਾਲਦਾ ਦਾ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦੋ ਔਰਤਾਂ ਨੂੰ ਅੱਧ-ਨਗਨ ਕਰਕੇ ਕੁੱਟਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਪੁਲਿਸ ਨੇ ਸ਼ਨੀਵਾਰ (22 ਜੁਲਾਈ) ਨੂੰ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਤਿੰਨ-ਚਾਰ ਦਿਨ ਪਹਿਲਾਂ ਦੀ ਹੈ। ਦਰਅਸਲ ਮਾਲਦਾ ਦੇ ਪਕੁਆਹਾਟ 'ਚ ਦੋ ਔਰਤਾਂ ਨੂੰ ਸਥਾਨਕ ਲੋਕਾਂ ਨੇ ਚੋਰੀ ਦੇ ਦੋਸ਼ 'ਚ ਫੜ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਅੱਧ-ਨਗਨ ਕਰਕੇ ਘੁਮਾਇਆ।
ਵੀਡੀਓ ਦੀ ਜਾਂਚ ਕਰ ਰਹੀ ਪੁਲਿਸ
ਫਿਲਹਾਲ ਪੁਲਿਸ ਇਸ ਕਥਿਤ ਵੀਡੀਓ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ 'ਚ ਸੋਗ ਦੀ ਲਹਿਰ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੱਕ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ।
ਇਹ ਵੀ ਪੜ੍ਹੋ: Ludhiana Gas Leak: ਗੈਸ ਲੀਕ ਨਾਲ ਹੋਈਆਂ 11 ਮੌਤਾਂ ਦਾ ਕੋਈ ਨਹੀਂ ਜ਼ਿੰਮੇਵਾਰ ! ਸਾਰੇ ਵਿਭਾਗਾਂ ਨੂੰ ਮਿਲੀ ਕਲੀਨ ਚਿੱਟ
ਘਟਨਾ ਤੋਂ ਬਾਅਦ ਡਰ ਕੇ ਭੱਜ ਗਈਆਂ ਸਨ ਔਰਤਾਂ
ਜਾਂਚ ਸ਼ੁਰੂ ਕਰਨ 'ਤੇ ਪੁਲਿਸ ਨੇ ਖੁਲਾਸਾ ਕੀਤਾ ਕਿ ਦੋਵੇਂ ਔਰਤਾਂ ਕਥਿਤ ਤੌਰ 'ਤੇ ਚੋਰੀ ਕਰਦੇ ਹੋਏ ਰੰਗੇ ਹੱਥੀ ਫੜੀਆਂ ਗਈਆਂ ਸਨ, ਜਿਸ ਤੋਂ ਬਾਅਦ ਸਥਾਨਕ ਮਹਿਲਾ ਦੁਕਾਨਦਾਰਾਂ ਦੁਆਰਾ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਸੀ। ਘਟਨਾ ਤੋਂ ਬਾਅਦ ਦੋਵੇਂ ਔਰਤਾਂ ਡਰ ਕੇ ਭੱਜ ਗਈਆਂ ਅਤੇ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।
ਜ਼ਿਕਰਯੋਗ ਹੈ ਕਿ ਅਜਿਹੀ ਹੀ ਘਟਨਾ ਪਿਛਲੇ ਦਿਨੀਂ ਮਣੀਪੁਰ ਵਿੱਚ ਵੀ ਵਾਪਰੀ ਸੀ ਜਿੱਥੇ 2 ਔਰਤਾਂ ਨੂੰ ਨਗਨ ਹਾਲਤ ਵਿੱਚ ਪੂਰੇ ਪਿੰਡ ਵਿੱਚ ਘੁਮਾਇਆ ਗਿਆ ਸੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੂਰੇ ਭਾਰਤ ਦੇ ਲੋਕਾਂ ਵਿੱਚ ਗੁੱਸਾ ਹੈ। ਉੱਥੇ ਹੀ ਇਸ ਨੂੰ ਲੈ ਕੇ ਹਰ ਖੇਤਰ ਦੇ ਲੋਕ ਆਪਣਾ ਗੁੱਸਾ ਕੱਢ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਨ੍ਹਾਂ ਘਟਨਾਵਾਂ 'ਤੇ ਰੋਕ ਲਾਉਣ ਲਈ ਕਿਹੜਾ ਕਦਮ ਚੁੱਕਦੀ ਹੈ ਤਾਂ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਨੌਕਰ ਨੇ ਹੀ ਕਰਵਾਇਆ ਸੀ NRI ਦਾ ਕਤਲ, ਮਾਂ ਨੂੰ ਗ਼ਲਤ ਸ਼ਬਦ ਬੋਲਣ 'ਤੇ ਹੋਇਆ ਸੀ ਨਾਰਾਜ਼, ਹੋਇਆ ਖੁਲਾਸਾ