WFI President Suspended: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਖੇਡ ਮੰਤਰਾਲੇ ਦੀ ਵੱਡੀ ਕਾਰਵਾਈ ਕੀਤੀ ਹੈ। ਜੀ ਹਾਂ ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਨੂੰ ਰੱਦ ਕਰ ਦਿੱਤਾ ਹੈ। ਕੇਂਦਰੀ ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ ਫੈਡਰੇਸ਼ਨ ਖ਼ਿਲਾਫ਼ ਇਹ ਕਾਰਵਾਈ ਕੌਮੀ ਕੁਸ਼ਤੀ ਮੁਕਾਬਲੇ ਕਰਵਾਉਣ ਵਿੱਚ ਜਲਦਬਾਜ਼ੀ ਕਾਰਨ ਕੀਤੀ ਗਈ ਹੈ। ਮੰਤਰਾਲੇ ਨੇ WFI ਦੇ ਨਵੇਂ ਨਿਯੁਕਤ ਪ੍ਰਧਾਨ ਸੰਜੇ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਜਿਸ ਕਰਕੇ ਉਸ ਨੂੰ ਵੀ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ।
ਦਰਅਸਲ, ਜਦੋਂ ਤੋਂ ਸੰਜੇ ਸਿੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਦੀ ਚੋਣ ਜਿੱਤੀ ਹੈ ਅਤੇ ਇਹ ਤੈਅ ਹੋਇਆ ਹੈ ਕਿ ਉਹ ਇਸ ਦੇ ਪ੍ਰਧਾਨ ਬਣਨਗੇ, ਪਹਿਲਵਾਨਾਂ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਪਹਿਲਵਾਨਾਂ ਨੇ ਕਿਹਾ ਕਿ ਸੰਜੇ ਸਿੰਘ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ ਅਤੇ ਅਜਿਹੇ 'ਚ ਡਬਲਯੂਐੱਫਆਈ 'ਚ ਸੁਧਾਰ ਦੀ ਕੋਈ ਉਮੀਦ ਨਹੀਂ ਹੈ। ਹਾਲਾਂਕਿ, ਕੁਸ਼ਤੀ ਫੈਡਰੇਸ਼ਨ ਦੀ ਮਾਨਤਾ ਅਤੇ ਸੰਜੇ ਸਿੰਘ ਨੂੰ ਕਿਸ ਕਾਰਨ ਮੁਅੱਤਲ ਕੀਤਾ ਗਿਆ ਹੈ, ਇਹ ਬਿਲਕੁਲ ਵੱਖਰਾ ਮਾਮਲਾ ਹੈ।
ਦਰਅਸਲ ਖੇਡ ਮੰਤਰਾਲੇ ਨੇ ਐਤਵਾਰ (24 ਦਸੰਬਰ) ਨੂੰ ਰੈਸਲਿੰਗ ਫੈਡਰੇਸ਼ਨ ਅਤੇ ਇਸ ਦੇ ਨਵੇਂ ਨਿਯੁਕਤ ਪ੍ਰਧਾਨ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਮੰਤਰਾਲੇ ਦਾ ਕਹਿਣਾ ਹੈ ਕਿ WFI ਨੇ ਮੌਜੂਦਾ ਨਿਯਮਾਂ ਦੀ ਅਣਦੇਖੀ ਕੀਤੀ ਹੈ। ਅਧਿਕਾਰਤ ਪ੍ਰੈੱਸ ਰਿਲੀਜ਼ 'ਚ ਖੇਡ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰੀ ਕੁਸ਼ਤੀ ਮੁਕਾਬਲੇ ਦੇ ਆਯੋਜਨ ਦਾ ਐਲਾਨ ਜਲਦਬਾਜ਼ੀ 'ਚ ਕੀਤਾ ਗਿਆ ਅਤੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ।
ਸੰਜੇ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਦਿੱਗਜ ਪਹਿਲਵਾਨ ਸਾਕਸ਼ੀ ਮਲਿਕ ਨੇ ਪ੍ਰੈੱਸ ਕਾਨਫਰੰਸ 'ਚ ਕੁਸ਼ਤੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਬਜਰੰਗ ਪੂਨੀਆ ਨੇ ਪਦਮ ਸ਼੍ਰੀ ਵਾਪਸ ਕਰ ਦਿੱਤਾ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਪੈਰਾ ਐਥਲੀਟ ਵੀਰੇਂਦਰ ਸਿੰਘ ਨੇ ਪਦਮ ਸ਼੍ਰੀ ਵਾਪਸ ਕਰਨ ਦਾ ਐਲਾਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।