Amit Shah on Hardeep Nijjar case: ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਵੱਲੋਂ ਲਗਾਏ ਇਲਜ਼ਾਮਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ ਹੈ। ਹਰਦੀਪ ਨਿੱਝਰ ਮਾਮਲੇ ਵਿੱਓ ਅਮਿਤ ਸ਼ਾਹ ਨੇ ਕੈਨੇਡਾ ਨੂੰ ਉਸ ਦੀ ਭਾਸ਼ਾ ਵਿੱਚ ਜਵਾਬ ਦਿੰਦਿਆ ਕਿਹਾ ਕੀ ਪਹਿਲਾਂ ਇਹ ਦੱਸੋ ਕਿ ਭਾਰਤ ਦਾ ਦਾ ਦੁਸ਼ਮਣ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਕੈਨੇਡਾ 'ਚ ਕੀ ਕਰ ਰਿਹਾ ਸੀ? 


ਅਮਿਤ ਸ਼ਾਹ ਨੇ ਕਿਹਾ ਕਿ ਕੈਨੇਡਾ ਨੂੰ ਹੁਣ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਭਾਰਤ ਵੱਲੋਂ ਅੱਤਵਾਦੀ ਐਲਾਨਿਆ ਗਿਆ ਹਰਦੀਪ ਸਿੰਘ ਨਿੱਝਰ ਉੱਥੇ ਕੀ ਕਰ ਰਿਹਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਇੱਕ ਚੈਨਲ ਦੇ ਪ੍ਰੋਗਰਾਮ ਵਿੱਚ ਦਿੱਤਾ ਹੈ।


 ਇਸ ਦੇ ਨਾਲ ਹੀ ਜਦੋਂ ਅਮਿਤ ਸ਼ਾਹ ਨੂੰ ਨਿੱਝਰ ਦੇ ਮਾਮਲੇ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕੈਨੇਡਾ ਦੀ ਭਾਸ਼ਾ ਵਿੱਚ ਜਵਾਬ ਦਿੱਤਾ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ 'ਤੇ ਲਗਾਤਾਰ ਦੋਸ਼ ਲਗਾ ਰਹੇ ਹਨ। ਟਰੂਡੋ ਨੇ ਦੋਸ਼ ਲਾਇਆ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਖੁਫੀਆ ਏਜੰਸੀ ਰਾਅ ਦਾ ਹੱਥ ਹੈ।


ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਇਸ ਸਾਲ ਜੂਨ ਮਹੀਨੇ ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਤੰਬਰ ਵਿੱਚ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ।


ਇੱਥੋਂ ਵਾਪਸ ਆਪਣੇ ਦੇਸ਼ ਪਰਤਣ ਤੋਂ ਬਾਅਦ ਜਸਟਿਨ ਟਰੂਡੋ ਨੇ ਹਰਦੀਪ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ। ਪੀਐਮ ਟਰੂਡੋ ਨੇ ਦਾਅਵਾ ਕੀਤਾ ਕਿ ਰਾਅ ਨੇ ਨਿੱਝਰ ਦਾ ਕਤਲ ਕੀਤਾ ਸੀ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ