ਪੜਚੋਲ ਕਰੋ
Advertisement
WhatsApp down : WhatsApp ਡਾਊਨ ਹੋਣ ਕਾਰਨ ਯੂਜ਼ਰਸ ਨੂੰ ਵੱਡੀ ਦਿੱਕਤ ,ਟਵਿਟਰ 'ਤੇ ਲੋਕਾਂ ਨੇ ਸ਼ੇਅਰ ਕੀਤੇ ਮੀਮਜ਼
WhatsApp down : WhatsApp ਨੇ ਮੰਗਲਵਾਰ ਨੂੰ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ ਹੈ। ਇਸ ਕਾਰਨ ਇਸ ਦੇ ਯੂਜ਼ਰਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਟਵਿਟਰ 'ਤੇ ਲੋਕ ਇਸ 'ਤੇ ਕਮੈਂਟ ਕਰ ਰਹੇ ਹਨ।
WhatsApp down : WhatsApp ਨੇ ਮੰਗਲਵਾਰ ਨੂੰ ਦੁਪਹਿਰ ਕਰੀਬ 12:30 ਵਜੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ। ਭਾਰਤ ਵਿੱਚ ਇਸ ਸਮੇਂ ਲੋਕ ਇਸ ਰਾਹੀਂ ਮੈਸੇਜ ਭੇਜਣ ਜਾਂ ਪ੍ਰਾਪਤ ਕਰਨ ਵਿੱਚ ਅਸਮਰੱਥ ਹਨ। ਵਟਸਐਪ ਦੇ ਕੰਮ ਨਾ ਕਰਨ ਕਾਰਨ ਲੋਕ ਨਾ ਤਾਂ ਗਰੁੱਪ ਚੈਟ 'ਤੇ ਸੰਦੇਸ਼ ਭੇਜ ਸਕਦੇ ਹਨ ਅਤੇ ਨਾ ਹੀ ਵਿਅਕਤੀਗਤ ਤੌਰ 'ਤੇ। ਇਸ ਕਾਰਨ ਇਸ ਦੇ ਯੂਜ਼ਰਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਟਵਿਟਰ 'ਤੇ ਲੋਕ ਇਸ 'ਤੇ ਕਮੈਂਟ ਕਰ ਰਹੇ ਹਨ।
ਤਿਉਹਾਰਾਂ ਦੀਆਂ ਛੁੱਟੀਆਂ ਦੌਰਾਨ ਜਦੋਂ ਲੋਕ ਘਰਾਂ 'ਚ ਬੈਠ ਕੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ ਤਾਂ ਮੰਗਲਵਾਰ ਨੂੰ ਅਚਾਨਕ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਡਾਊਨ ਹੋ ਗਿਆ। ਮੰਗਲਵਾਰ ਦੁਪਹਿਰ ਕਰੀਬ 12 ਵਜੇ ਲੋਕਾਂ ਨੂੰ ਵਟਸਐਪ 'ਤੇ ਮੈਸੇਜ ਭੇਜਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਟਵਿਟਰ 'ਤੇ ਲੋਕਾਂ ਨੇ ਇਸ ਦੀ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਲੋਕਾਂ ਨੇ ਇਸ ਬਾਰੇ ਕਈ ਫਨੀ ਮੀਮਜ਼ ਵੀ ਸ਼ੇਅਰ ਕੀਤੇ ਹਨ।
People Coming to Twitter to see if WhatsApp is down#WhatsappDown pic.twitter.com/eGi25KiQhU
— Bella Ciao (Chai) (@punjabiii_munda) October 25, 2022
ਦੱਸ ਦੇਈਏ ਕਿ ਵਟਸਐਪ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਂਝਾ ਨਹੀਂ ਕੀਤਾ ਹੈ ਪਰ ਜਲਦੀ ਹੀ ਇਸ ਬਾਰੇ ਹੋਰ ਜਾਣਕਾਰੀ ਮਿਲਣ ਦੀ ਉਮੀਦ ਹੈ। ਦੂਜੇ ਪਾਸੇ ਵਟਸਐਪ ਦੇ ਡਾਊਨ ਹੋਣ ਤੋਂ ਬਾਅਦ ਯੂਜ਼ਰਸ ਦੂਜੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਇਹ ਵੀ ਪੜ੍ਹੋ : Philips Jobs Cut : ਨੌਕਰੀਆਂ 'ਚ ਕਟੌਤੀ ! Philips ਨੇ 4000 ਲੋਕਾਂ ਦੀ ਛਾਂਟੀ ਦਾ ਕੀਤਾ ਐਲਾਨ ,ਸੀਈਓ ਨੇ ਕਿਹਾ - ਮੁਸ਼ਕਲ ਪਰ ਬਹੁਤ ਜ਼ਰੂਰੀ ਫੈਸਲਾ
ਸੋਸ਼ਲ ਮੀਡੀਆ 'ਤੇ ਮੀਮਜ਼ ਦਾ ਹੜ੍ਹ
ਟਵਿਟਰ ਅਤੇ ਹੋਰ ਪਲੇਟਫਾਰਮਾਂ 'ਤੇ WhatsApp ਦੇ ਡਾਊਨ ਹੋਣ ਤੋਂ ਬਾਅਦ ਲੋਕ #WhatsAppDown ਹੈਸ਼ਟੈਗ ਨਾਲ ਟਵੀਟ ਕਰ ਰਹੇ ਹਨ। ਕਈ ਲੋਕਾਂ ਨੇ ਮੀਮਜ਼ ਸ਼ੇਅਰ ਕਰਨੇ ਸ਼ੁਰੂ ਕਰ ਦਿੱਤੇ ਹਨ। ਇੱਕ ਯੂਜ਼ਰ ਨੇ ਫਿਲਮ ਮਿਲਖਾ ਸਿੰਘ ਦੇ ਫਰਹਾਨ ਅਖਤਰ ਦਾ ਇੱਕ ਮਜ਼ਾਕੀਆ ਸ਼ਾਟ ਸ਼ੇਅਰ ਕੀਤਾ ਹੈ।
Everyone running to #Twitter to check on #Whatsapp #whatsappdown pic.twitter.com/MEm6MpegWQ
— Aarti Patil (@aartipatil92) October 25, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement