WhatsApp down : WhatsApp ਨੇ ਮੰਗਲਵਾਰ ਨੂੰ ਦੁਪਹਿਰ ਕਰੀਬ 12:30 ਵਜੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ। ਭਾਰਤ ਵਿੱਚ ਇਸ ਸਮੇਂ ਲੋਕ ਇਸ ਰਾਹੀਂ ਮੈਸੇਜ ਭੇਜਣ ਜਾਂ ਪ੍ਰਾਪਤ ਕਰਨ ਵਿੱਚ ਅਸਮਰੱਥ ਹਨ। ਵਟਸਐਪ ਦੇ ਕੰਮ ਨਾ ਕਰਨ ਕਾਰਨ ਲੋਕ ਨਾ ਤਾਂ ਗਰੁੱਪ ਚੈਟ 'ਤੇ ਸੰਦੇਸ਼ ਭੇਜ ਸਕਦੇ ਹਨ ਅਤੇ ਨਾ ਹੀ ਵਿਅਕਤੀਗਤ ਤੌਰ 'ਤੇ। ਇਸ ਕਾਰਨ ਇਸ ਦੇ ਯੂਜ਼ਰਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਟਵਿਟਰ 'ਤੇ ਲੋਕ ਇਸ 'ਤੇ ਕਮੈਂਟ ਕਰ ਰਹੇ ਹਨ।
ਤਿਉਹਾਰਾਂ ਦੀਆਂ ਛੁੱਟੀਆਂ ਦੌਰਾਨ ਜਦੋਂ ਲੋਕ ਘਰਾਂ 'ਚ ਬੈਠ ਕੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ ਤਾਂ ਮੰਗਲਵਾਰ ਨੂੰ ਅਚਾਨਕ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਡਾਊਨ ਹੋ ਗਿਆ। ਮੰਗਲਵਾਰ ਦੁਪਹਿਰ ਕਰੀਬ 12 ਵਜੇ ਲੋਕਾਂ ਨੂੰ ਵਟਸਐਪ 'ਤੇ ਮੈਸੇਜ ਭੇਜਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ ਟਵਿਟਰ 'ਤੇ ਲੋਕਾਂ ਨੇ ਇਸ ਦੀ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਲੋਕਾਂ ਨੇ ਇਸ ਬਾਰੇ ਕਈ ਫਨੀ ਮੀਮਜ਼ ਵੀ ਸ਼ੇਅਰ ਕੀਤੇ ਹਨ।