Weather Update Today: ਵੱਖ-ਵੱਖ ਸੂਬਿਆਂ 'ਚ ਮੀਂਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਲੈ ਕੇ ਮੈਦਾਨਾਂ ਤੱਕ ਤਬਾਹੀ ਦਿਖਾਈ ਦਿੰਦੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਉੜੀਸਾ ਤੇ ਨਾਲ ਲੱਗਦੇ ਪੱਛਮੀ ਬੰਗਾਲ ਤੇ ਝਾਰਖੰਡ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ ਅਗਲੇ ਪੰਜ ਦਿਨਾਂ ਵਿੱਚ ਮੱਧ ਤੇ ਨਾਲ ਲੱਗਦੇ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।



ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਉੱਤਰ ਪੱਛਮ ਦੇ ਕੁਝ ਹਿੱਸਿਆਂ ਵਿੱਚ ਆਉਣ ਵਾਲੇ ਦੋ ਦਿਨਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਸੂਬਿਆਂ ਵਿੱਚ 17 ਜੁਲਾਈ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।



ਇਨ੍ਹਾਂ ਸੂਬਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਹੋਵੇਗੀ ਭਾਰੀ ਬਾਰਿਸ਼ 



ਆਈਐਮਡੀ ਦੇ ਅਨੁਸਾਰ, ਹਰਿਆਣਾ-ਚੰਡੀਗੜ੍ਹ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਹੈ, ਜਦੋਂ ਕਿ ਪੱਛਮੀ ਯੂਪੀ ਅਤੇ ਪੂਰਬੀ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿਣ ਵਾਲਾ ਹੈ। ਉਤਰਾਖੰਡ ਦੇ ਚਮੋਲੀ 'ਚ ਭਾਰੀ ਮੀਂਹ ਤੋਂ ਬਾਅਦ ਸਥਿਤੀ ਬੇਕਾਬੂ ਹੋ ਗਈ ਹੈ। ਮਲੇਰੀ 'ਚ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਿਹਾ ਹੈ, ਜਿਸ ਕਾਰਨ ਇਸ 'ਤੇ ਬਣਿਆ ਪੁਲ ਵੀ ਦਰਿਆ ਲਈ ਖ਼ਤਰਾ ਬਣ ਗਿਆ ਹੈ। ਪਹਾੜਾਂ 'ਤੇ ਭਾਰੀ ਮੀਂਹ ਕਾਰਨ ਗੰਗਾ ਵੀ ਚੇਤਾਵਨੀ ਪੱਧਰ 'ਤੇ ਆ ਗਈ ਹੈ। ਗੰਗਾ ਵਿਚ ਉਛਾਲ ਅਜਿਹਾ ਹੈ ਕਿ ਹਰਿਦੁਆਰ ਦੇ ਭੀਮਗੌੜਾ ਬੈਰਾਜ ਦਾ ਗੇਟ ਨੰਬਰ 10 ਆਪਣਾ ਵੇਗ ਬਰਦਾਸ਼ਤ ਨਾ ਕਰ ਸਕਿਆ ਅਤੇ ਟੁੱਟ ਗਿਆ, ਜਿਸ ਤੋਂ ਬਾਅਦ ਹਲਚਲ ਮਚ ਗਈ।



ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਹੈ। ਨਾਲਾਗੜ੍ਹ 'ਚ ਨਦੀ ਕੰਢੇ ਖੇਡਦੇ ਹੋਏ ਇੱਕ ਬੱਚਾ ਇਸ ਦੇ ਵਹਾਅ 'ਚ ਫਸ ਗਿਆ। ਹਾਲਾਂਕਿ ਕਾਫੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਬਚਾਇਆ ਗਿਆ। 



ਦੂਜੇ ਪਾਸੇ ਪੰਜਾਬ ਦੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਪਿੰਡ 'ਚ ਖਾਣ-ਪੀਣ ਦਾ ਸਮਾਨ ਲੈ ਕੇ ਜਾ ਰਿਹਾ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੈਕਟਰ-ਟਰਾਲੀ ਵਿੱਚ 35 ਵਿਅਕਤੀ ਸਵਾਰ ਸਨ ਜੋ ਵਾਲ-ਵਾਲ ਬਚੇ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਦਮੋਹ 'ਚ ਲੋਕਾਂ ਨੇ ਓਵਰਫਲੋ ਹੋਏ ਨਾਲੇ ਨੂੰ ਪਾਰ ਕੀਤਾ।