ਕੌਣ ਮਾਰ ਰਿਹਾ ਦੇਸ਼ ਦੇ ਦੁਸ਼ਮਣ ? ਕੁਲਭੂਸ਼ਣ ਜਾਧਵ ਨੂੰ ਅਗਵਾ ਕਰਨ ਵਾਲੇ ਮੁਫ਼ਤੀ ਦੀ ਮੌਤ, ਬਲੋਚਿਸਤਾਨ 'ਚ ਗੋਲ਼ੀਆਂ ਨਾਲ ਭੁੰਨਿਆ, ਜਾਣੋ ਕੌਣ ਸੀ ਮੁਫਤੀ ?
ਉਹ ਸ਼ੁੱਕਰਵਾਰ ਰਾਤ ਨੂੰ ਨਮਾਜ਼ ਤੋਂ ਬਾਅਦ ਮਸਜਿਦ ਤੋਂ ਬਾਹਰ ਆ ਰਿਹਾ ਸੀ ਤੇ ਇਸ ਦੌਰਾਨ ਬਾਈਕ ਸਵਾਰ ਹਮਲਾਵਰਾਂ ਨੇ ਉਸ 'ਤੇ ਘਾਤ ਲਗਾ ਕੇ ਹਮਲਾ ਕੀਤਾ ਤੇ ਕਈ ਵਾਰ ਗੋਲੀਆਂ ਚਲਾਈਆਂ। ਪਾਕਿਸਤਾਨੀ ਅਖ਼ਬਾਰ ਡਾਨ ਦੀ ਇੱਕ ਰਿਪੋਰਟ ਦੇ ਅਨੁਸਾਰ, ਗੋਲੀ ਲੱਗਣ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਦੇ ਅਗਵਾ ਵਿੱਚ ਮਦਦ ਕਰਨ ਵਾਲੇ ਮੁਫਤੀ ਸ਼ਾਹ ਮੀਰ ਦੀ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਮੌਤ ਹੋ ਗਈ ਹੈ। ਸ਼ੁੱਕਰਵਾਰ ਰਾਤ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਉਸਨੂੰ ਗੋਲੀ ਮਾਰ ਦਿੱਤੀ। ਮੁਫ਼ਤੀ ਮੀਰ ਨੇ ਈਰਾਨ ਤੋਂ ਕੁਲਭੂਸ਼ਣ ਜਾਧਵ ਨੂੰ ਅਗਵਾ ਕਰਨ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਮਦਦ ਕੀਤੀ ਸੀ।
ਉਹ ਸ਼ੁੱਕਰਵਾਰ ਰਾਤ ਨੂੰ ਨਮਾਜ਼ ਤੋਂ ਬਾਅਦ ਮਸਜਿਦ ਤੋਂ ਬਾਹਰ ਆ ਰਿਹਾ ਸੀ ਤੇ ਇਸ ਦੌਰਾਨ ਬਾਈਕ ਸਵਾਰ ਹਮਲਾਵਰਾਂ ਨੇ ਉਸ 'ਤੇ ਘਾਤ ਲਗਾ ਕੇ ਹਮਲਾ ਕੀਤਾ ਤੇ ਕਈ ਵਾਰ ਗੋਲੀਆਂ ਚਲਾਈਆਂ। ਪਾਕਿਸਤਾਨੀ ਅਖ਼ਬਾਰ ਡਾਨ ਦੀ ਇੱਕ ਰਿਪੋਰਟ ਦੇ ਅਨੁਸਾਰ, ਗੋਲੀ ਲੱਗਣ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸ ਦਈਏ ਕਿ ਮਨੁੱਖੀ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੁਫਤੀ ਮੀਰ, ਇਸਲਾਮੀ ਕੱਟੜਪੰਥੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ ਦਾ ਮੈਂਬਰ ਸੀ।
ਕੁਲਭੂਸ਼ਣ ਜਾਧਵ ਦਾ ਕੀ ਮਾਮਲਾ
ਪਾਕਿਸਤਾਨ ਨੇ ਜਾਧਵ ਨੂੰ ਜਾਸੂਸੀ ਦੇ ਦੋਸ਼ ਵਿੱਚ 3 ਮਾਰਚ 2016 ਨੂੰ ਗ੍ਰਿਫ਼ਤਾਰ ਕੀਤਾ ਸੀ। ਪਾਕਿਸਤਾਨੀ ਫੌਜ ਨੇ ਕਿਹਾ ਕਿ ਉਸਨੇ ਬਲੋਚਿਸਤਾਨ ਸੂਬੇ ਤੋਂ ਕੁਲਭੂਸ਼ਣ ਜਾਧਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਨੇ ਉਸ 'ਤੇ ਜਾਸੂਸੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ।
ਪਾਕਿਸਤਾਨ ਨੇ ਇੱਕ ਵੀਡੀਓ ਜਾਰੀ ਕੀਤਾ ਜਿਸ ਵਿੱਚ ਜਾਧਵ ਨੇ ਕਥਿਤ ਤੌਰ 'ਤੇ ਮੰਨਿਆ ਕਿ ਉਹ ਭਾਰਤੀ ਖੁਫੀਆ ਏਜੰਸੀ ਰਾਅ ਲਈ ਕੰਮ ਕਰ ਰਿਹਾ ਸੀ ਤੇ ਬਲੋਚਿਸਤਾਨ ਅਤੇ ਕਰਾਚੀ ਵਿੱਚ ਅਸਥਿਰਤਾ ਫੈਲਾਉਣ ਵਿੱਚ ਸ਼ਾਮਲ ਸੀ। ਹਾਲਾਂਕਿ ਭਾਰਤ ਨੇ ਇਸਨੂੰ ਰੱਦ ਕਰ ਦਿੱਤਾ ਅਤੇ ਇਸਨੂੰ ਜ਼ਬਰਦਸਤੀ ਦੁਆਇਆ ਗਿਆ ਬਿਆਨ ਦੱਸਿਆ। ਭਾਰਤ ਨੇ ਕਿਹਾ ਕਿ ਪਾਕਿਸਤਾਨ ਦੀਆਂ ਖੁਫੀਆ ਏਜੰਸੀਆਂ ਨੇ ਜਾਧਵ ਨੂੰ ਈਰਾਨ ਤੋਂ ਅਗਵਾ ਕੀਤਾ ਸੀ। ਜਾਧਵ ਰਿਟਾਇਰਮੈਂਟ ਤੋਂ ਬਾਅਦ ਈਰਾਨ ਵਿੱਚ ਕਾਰੋਬਾਰ ਕਰ ਰਿਹਾ ਸੀ।
ਜਾਧਵ 'ਤੇ ਪਾਕਿਸਤਾਨੀ ਫੌਜੀ ਅਦਾਲਤ ਵਿੱਚ ਮੁਕੱਦਮਾ ਚਲਾਇਆ ਗਿਆ। 10 ਅਪ੍ਰੈਲ 2017 ਨੂੰ ਫੌਜੀ ਅਦਾਲਤ ਨੇ ਉਸਨੂੰ ਜਾਸੂਸੀ, ਅੱਤਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਵਿੱਚ ਮੌਤ ਦੀ ਸਜ਼ਾ ਸੁਣਾਈ। ਮਈ 2017 ਵਿੱਚ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ (ICJ) ਦਾ ਦਰਵਾਜ਼ਾ ਖੜਕਾਇਆ ਤੇ ਪਾਕਿਸਤਾਨ 'ਤੇ ਵਿਯੇਨ੍ਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ। ਭਾਰਤ ਨੇ ਦਲੀਲ ਦਿੱਤੀ ਕਿ ਜਾਧਵ ਨੂੰ ਨਿਰਪੱਖ ਸੁਣਵਾਈ ਨਹੀਂ ਦਿੱਤੀ ਗਈ ਤੇ ਉਸਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ। ਆਈਸੀਜੇ ਨੇ ਜਾਧਵ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਅਤੇ ਅੰਤਿਮ ਫੈਸਲੇ ਤੱਕ ਉਸਦੀ ਸੁਰੱਖਿਆ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ। ਜੁਲਾਈ 2019 ਵਿੱਚ, ਆਈਸੀਜੇ ਨੇ ਭਾਰਤ ਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਪਾਕਿਸਤਾਨ ਨੂੰ ਜਾਧਵ ਦੀ ਸਜ਼ਾ 'ਤੇ ਮੁੜ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ। ਉਦੋਂ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਇਸ ਸਮੇਂ ਕੁਲਭੂਸ਼ਣ ਜਾਧਵ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਹੈ।






















