ਪੜਚੋਲ ਕਰੋ

Sukhvinder Singh Sukhu: ਕੌਂਸਲਰ ਤੋਂ ਸੀਐੱਮ ਬਣੇ ਸੁਖਵਿੰਦਰ ਸਿੰਘ ਸੁੱਖੂ ਦੇ ਸਿਆਸੀ ਸਫ਼ਰ 'ਤੇ ਝਾਤ

Sukhvinder Singh Sukhu: ਸੁੱਖੂ ਦਾ ਜਨਮ 27 ਮਾਰਚ 1964 ਨੂੰ ਹਿਮਾਚਲ ਪ੍ਰਦੇਸ਼ ਦੇ ਨਦੌਨ ਵਿੱਚ ਹੋਇਆ ਸੀ। ਹੁਣ ਉਹ ਕਾਂਗਰਸ ਵੱਲੋਂ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਹਨ।

Sukhvinder Singh Sukhu: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ। ਰਾਜਧਾਨੀ ਸ਼ਿਮਲਾ ਵਿੱਚ ਲੰਬੀ ਮੀਟਿੰਗ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ ਗਿਆ ਹੈ। ਵਿਧਾਇਕ ਦਲ ਦੀ ਮੀਟਿੰਗ ਵਿੱਚ ਸੁੱਖੂ ਦੇ ਨਾਂ ਨੂੰ ਸਾਰਿਆਂ ਦੀ ਰਾਏ ਨਾਲ ਪ੍ਰਵਾਨਗੀ ਦਿੱਤੀ ਗਈ।

ਸੁਖਵਿੰਦਰ ਸਿੰਘ ਸੁੱਖੂ 11 ਦਸੰਬਰ ਐਤਵਾਰ ਦੀ ਸਵੇਰ ਨੂੰ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਮੁਕੇਸ਼ ਅਗਨੀਹੋਤਰੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਮੁੱਖ ਮੰਤਰੀ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੀ ਸੀ ਪਰ ਸ਼ਨੀਵਾਰ ਦੁਪਹਿਰ ਤੱਕ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਅੱਗੇ ਚੱਲਣਾ ਸ਼ੁਰੂ ਹੋ ਗਿਆ।

ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ

ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ 'ਚੋਂ ਕਾਂਗਰਸ ਨੂੰ 40 ਸੀਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ ਇਸ ਦੇ ਮੁਕਾਬਲੇ 25 ਸੀਟਾਂ ਮਿਲੀਆਂ ਹਨ। ਇਸ ਤੋਂ ਇਲਾਵਾ 3 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਨਾ ਤਾਂ ਹਿਮਾਚਲ ਲਈ ਕਿਸੇ ਆਗੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਸੀ ਅਤੇ ਨਾ ਹੀ ਬਾਅਦ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਂ ਦਾ ਐਲਾਨ ਕੀਤਾ ਸੀ। ਪਰ ਹੁਣ ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਦੇ ਅਗਲੇ ਮੁੱਖ ਮੰਤਰੀ ਹੋਣਗੇ।

ਹਿਮਾਚਲ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਸੁਖਵਿੰਦਰ ਸਿੰਘ ਸੁੱਖੂ, ਪ੍ਰਤਿਭਾ ਸਿੰਘ ਅਤੇ ਮੁਕੇਸ਼ ਅਗਨੀਹੋਤਰੀ ਦੇ ਨਾਂ 8 ਦਸੰਬਰ ਨੂੰ ਆਏ ਨਤੀਜਿਆਂ ਤੋਂ ਬਾਅਦ ਸਭ ਤੋਂ ਅੱਗੇ ਸਨ। ਅਜਿਹੇ 'ਚ ਆਓ ਦੱਸਦੇ ਹਾਂ ਕੌਣ ਹੈ ਸੁਖਵਿੰਦਰ ਸਿੰਘ ਸੁੱਖੂ?

ਸੁਖਵਿੰਦਰ ਸਿੰਘ ਸੁੱਖੂ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਦੀ ਨਦੌਨ ਵਿਧਾਨ ਸਭਾ ਸੀਟ ਤੋਂ ਚੋਣ ਜਿੱਤੀ ਹੈ। ਉਨ੍ਹਾਂ ਨੇ ਭਾਜਪਾ ਦੇ ਵਿਜੇ ਕੁਮਾਰ ਨੂੰ 3,363 ਵੋਟਾਂ ਦੇ ਫਰਕ ਨਾਲ ਹਰਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸੁੱਖੂ ਸਭ ਤੋਂ ਅੱਗੇ ਸਨ। ਸੁਖਵਿੰਦਰ ਸਿੰਘ ਨੂੰ 50.88 ਫੀਸਦੀ ਵੋਟ ਸ਼ੇਅਰ ਨਾਲ 36142 ਵੋਟਾਂ ਮਿਲੀਆਂ, ਜਦਕਿ ਭਾਜਪਾ ਦੇ ਵਿਜੇ ਕੁਮਾਰ ਨੂੰ 46.14 ਫੀਸਦੀ ਵੋਟ ਸ਼ੇਅਰ ਨਾਲ 32,779 ਵੋਟਾਂ ਮਿਲੀਆਂ। ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਂਕੀ ਠੁਕਰਾਲ ਨੂੰ ਸਿਰਫ਼ 1487 ਵੋਟਾਂ ਹੀ ਮਿਲ ਸਕੀਆਂ।

ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੀ ਮੌਜੂਦਾ ਸਿਆਸਤ ਵਿੱਚ ਇੱਕ ਮਜ਼ਬੂਤ ​​ਆਗੂ ਵਜੋਂ ਜਾਣਿਆ ਜਾਂਦਾ ਹੈ। ਉਹ ਆਲ ਇੰਡੀਆ ਨੈਸ਼ਨਲ ਕਾਂਗਰਸ ਦਾ ਮੈਂਬਰ ਹੈ। ਸੁੱਖੂ ਦਾ ਜਨਮ 27 ਮਾਰਚ 1964 ਨੂੰ ਹਿਮਾਚਲ ਪ੍ਰਦੇਸ਼ ਦੇ ਨਾਦੌਨ ਵਿੱਚ ਹੋਇਆ ਸੀ। ਹੁਣ ਉਹ ਕਾਂਗਰਸ ਵੱਲੋਂ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਸ ਦੇ ਪਿਤਾ ਦਾ ਨਾਂ ਰਸੀਲ ਸਿੰਘ ਹੈ। ਸੁਖਵਿੰਦਰ ਸਿੰਘ ਸੁੱਖੂ ਨੇ ਨਾਦੌਣ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਬਾਅਦ ਵਿੱਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਤੋਂ ਐਲਐਲਬੀ ਦੀ ਡਿਗਰੀ ਪ੍ਰਾਪਤ ਕੀਤੀ।

2003 ਵਿੱਚ ਪਹਿਲੀ ਵਾਰ ਵਿਧਾਇਕ ਬਣੇ

ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਵੀਰਭੱਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਸਨ। ਸੁੱਖੂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਮੁਖੀ ਵੀ ਸਨ। ਸੁਖਵਿੰਦਰ ਸੁੱਖੂ ਹੁਣ ਤੱਕ 5 ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ, ਜਿਨ੍ਹਾਂ ਵਿੱਚੋਂ ਉਹ 4 ਵਾਰ ਚੋਣ ਜਿੱਤ ਚੁੱਕੇ ਹਨ। ਉਹ ਪਹਿਲੀ ਵਾਰ ਸਾਲ 2003 ਵਿੱਚ ਨੌਦਾਨ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਸੁੱਖੂ ਨੇ 2007, 2017 ਦੀਆਂ ਚੋਣਾਂ ਜਿੱਤੀਆਂ। ਉਹ 2013 ਵਿੱਚ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget