Gujarat Election 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਰਾਜ ਅੰਦਰ ‘ਆਪ’ ਦੇ ਮੁੱਖ ਮੰਤਰੀ ਚਿਹਰੇ ਲਈ ਆਪਣੀ ਰਾਏ ਪਾਰਟੀ ਨੂੰ ਦੇਣ ਅਤੇ ਉਨ੍ਹਾਂ ਦੀ ਰਾਏ ਨਾਲ ਹੀ ਪਾਰਟੀ ਆਗਾਮੀ ਚੋਣਾਂ ਲਈ ਆਪਣਾ ਮੁੱਖ ਮੰਤਰੀ ਚਿਹਰਾ ਐਲਾਨੇਗੀ।
ਅੱਜ ਸੂਰਤ ਵਿੱਚ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਵਿੱਚ ਵੀ ਇੰਜ ਹੀ ਕੀਤਾ ਗਿਆ ਸੀ ਅਤੇ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ।
ਇਕ ਫ਼ੋਨ ਨੰਬਰ 6 35700060 ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੰਬਰ ’ਤੇ ਹੀ ਕਾਲਾਂ ਜਾਂ ਫ਼ਿਰ ਵੱਟਸਐੱਪ ਮੈਸੇਜ ਭੇਜ ਕੇ ਆਪਣੀ ਪਸੰਦ ਜ਼ਾਹਿਰ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਈਮੇਲ ਆਈ.ਡੀ. ਵੀ ਜਾਰੀ ਕੀਤੀ ਅਤੇ ਕਿਹਾ ਕਿ ਇਸ ’ਤੇ ਸੁਨੇਹੇ ਭੇਜ ਕੇ ਵੀ ਲੋਕ ਆਪਣੀ ਰਾਏ ਦੱਸ ਸਕਣਗੇ।
ਉਹਨਾਂ ਐਲਾਨ ਕੀਤਾ ਕਿ ਰਾਏ ਲੈਣ ਦਾ ਇਹ ਸਿਲਸਿਲਾ 3 ਨਵੰਬਰ ਤਕ ਚੱਲੇਗਾ ਅਤੇ 4 ਨਵੰਬਰ ਨੂੰ ਨਤੀਜੇ ਵੇਖ਼ਣ ਉਪਰੰਤ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ