ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ()Rakesh Tikait) ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ ਰਾਜਨੀਤਕ ਪਾਰਟੀਆਂ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ (Farm Laws) ਵਿਰੁੱਧ ਅੰਦੋਲਨ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਦਿੱਤੀ ਸੀ, ਬਲਕਿ ਵਿਰੋਧ ਪ੍ਰਦਰਸ਼ਨ ਸਥਾਨਾਂ ‘ਤੇ ‘ਲੋਕਤੰਤਰ ਦਾ ਮਜ਼ਾਕ ਉਡਾਉਣ’ ਤੋਂ ਬਾਅਦ ਹੀ ਰਾਜਨੀਤਕ ਸਮਰਥਨ (political support) ਲਿਆ। ਇਹ ਟਿੱਪਣੀ ਗਾਜ਼ੀਪੁਰ ਦੇ ਦਿੱਲੀ-ਮੇਰਠ ਰਾਜ ਮਾਰਗ 'ਤੇ ਪ੍ਰਦਰਸ਼ਨ ਸਥਾਨ 'ਤੇ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੂੰ ਇੱਕਠਾ ਕਰਨ ਵਾਲੇ ਟਿਕੈਤ ਨੇ ਦਿੱਤੀ।

ਇੱਕ ਸਵਾਲ ਦੇ ਜਵਾਬ ਵਿੱਚ ਟਿਕੈਤ ਨੇ ਕਿਹਾ, “ਸੰਯੁਕਤ ਕਿਸਾਨ ਮੋਰਚਾ ਨੇ ਰਾਜਨੀਤਕ ਪਾਰਟੀਆਂ ਨੂੰ ਆਪਣੇ ਅੰਦੋਲਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਕਿਉਂਕਿ ਸਾਡੀ ਲਹਿਰ ਗੈਰ ਰਾਜਨੀਤਕ ਹੈ। ਪ੍ਰਦਰਸ਼ਨਾਂ ਲਈ ਲੋਕਤੰਤਰ ਦਾ ਮਜ਼ਾਕ ਉਡਾਉਣ ਤੋਂ ਬਾਅਦ ਰਾਜਨੀਤਕ ਪਾਰਟੀਆਂ ਦਾ ਸਮਰਥਨ ਹਾਸਲ ਹੋਇਆ। ਇਸ ਦੇ ਬਾਵਜੂਦ ਨੇਤਾਵਾਂ ਨੂੰ ਕਿਸਾਨ ਅੰਦੋਲਨ ਦੇ ਮੰਚ ਤੋਂ ਦੂਰ ਰੱਖਿਆ ਗਿਆ ਹੈ।

ਗਾਜ਼ੀਪੁਰ ਦੀ ਸਰਹੱਦ 'ਤੇ ਟਿਕੈਤ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ,' 'ਮੋਦੀ ਸਾਬ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ।" ਦੱਸ ਦਈਏ ਕਿ ਖੇਤੀ ਕਾਨੂੰਨਾਂ ਕਰਕੇ ਸਭ ਤੋਂ ਪੁਰਾਣਾ ਗੱਠਜੋੜ ਅਕਾਲੀ-ਭਾਜਪਾ ਟੁੱਟ ਚੁੱਕਿਆ ਹੈ।

ਇਹ ਵੀ ਪੜ੍ਹੋਮੁੜ ਖੜ੍ਹਾ ਹੋਇਆ ਕਿਸਾਨ ਅੰਦੋਲਨ, ਦਿੱਲੀ ਦੀਆਂ ਹੱਦਾਂ 'ਤੇ ਲੋਕਾਂ ਦਾ ਹੜ੍ਹ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904