(Source: ECI/ABP News/ABP Majha)
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਰਾਹੁਲ ਗਾਂਧੀ ਨੇ ਰਾਜਨੀਤੀ ਵਿੱਚ 20 ਸਾਲ ਪੂਰੇ ਕਰ ਲਏ ਹਨ। ਪਰ ਕਾਂਗਰਸ ਅਜੇ ਤੱਕ ਉਨ੍ਹਾਂ ਦੀ ਅਗਵਾਈ ਵਿੱਚ ਕੋਈ ਚੋਣ ਨਹੀਂ ਜਿੱਤ ਸਕੀ। ਰਾਹੁਲ 2004 ਵਿੱਚ ਸਰਗਰਮ ਰਾਜਨੀਤੀ ਵਿੱਚ ਆਏ ਸਨ। ਉਸ ਤੋਂ ਬਾਅਦ 2014 ਤੱਕ ਕਾਂਗਰਸ ਸੱਤਾ ਵਿੱਚ ਰਹੀ ਪਰ ਉਸ ਸਮੇਂ ਕਾਂਗਰਸ ਦੀ ਅਗਵਾਈ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਕਰ ਰਹੀ ਸੀ
Rahul Gandhi: ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਇੱਥੇ ਮੁਕਾਬਲਾ ਲਗਭਗ ਬਰਾਬਰ ਹੀ ਜਾਪਦਾ ਹੈ। ਮਹਾਰਾਸ਼ਟਰ 'ਚ ਜਿੱਥੇ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਭਾਰੀ ਬਹੁਮਤ ਨਾਲ ਅੱਗੇ ਵਧ ਰਹੀ ਹੈ। ਜਦਕਿ ਝਾਰਖੰਡ ਵਿੱਚ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲਾ INDIA ਗਠਜੋੜ ਆਪਣੀ ਸਰਕਾਰ ਨੂੰ ਬਚਾਉਂਦਾ ਨਜ਼ਰ ਆ ਰਿਹਾ ਹੈ
ਇਨ੍ਹਾਂ ਦੋਵਾਂ ਰਾਜਾਂ ਵਿੱਚ ਸਭ ਤੋਂ ਵੱਧ ਦੇਖਣ ਵਾਲੀ ਗੱਲ ਇਹ ਹੈ ਕਿ ਕਾਂਗਰਸ ਦਾ ਪ੍ਰਦਰਸ਼ਨ ਦੋਵੇਂ ਚੋਣ ਰਾਜਾਂ ਵਿੱਚ ਆਪਣੀ ਪਿਛਲੀ ਕਾਰਗੁਜ਼ਾਰੀ ਨੂੰ ਦੁਹਰਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਹੈ। ਕਾਂਗਰਸ ਪੂਰੀ ਤਰ੍ਹਾਂ ਰਾਹੁਲ ਗਾਂਧੀ ਦੇ ਨਿਰਦੇਸ਼ਨ ਹੇਠ ਚੋਣਾਂ ਲੜ ਰਹੀ ਹੈ। ਰਾਹੁਲ ਗਾਂਧੀ ਕਾਂਗਰਸ ਦੇ ਚੋਣ ਮੁੱਦੇ ਵੀ ਤੈਅ ਕਰ ਰਹੇ ਹਨ ਪਰ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਰਾਜਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੁਝ ਮਹੀਨੇ ਪਹਿਲਾਂ ਹੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਕੀਤਾ ਸੀ ਪਰ ਪਾਰਟੀ ਉਸ ਪ੍ਰਦਰਸ਼ਨ ਨੂੰ ਬਰਕਰਾਰ ਨਹੀਂ ਰੱਖ ਸਕੀ। ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿੱਚ ਸਖ਼ਤ ਮਿਹਨਤ ਕੀਤੀ ਸੀ, ਪਰ ਨਤੀਜੇ ਉਨ੍ਹਾਂ ਦੀਆਂ ਉਮੀਦਾਂ ਮੁਤਾਬਕ ਨਹੀਂ ਨਿਕਲਦੇ। ਮਹਾਰਾਸ਼ਟਰ 'ਚ ਰਾਹੁਲ ਗਾਂਧੀ ਨੇ ਜਿਨ੍ਹਾਂ 7 ਵਿਧਾਨ ਸਭਾ ਸੀਟਾਂ 'ਤੇ ਚੋਣ ਰੈਲੀਆਂ ਕੀਤੀਆਂ, ਉਨ੍ਹਾਂ 'ਚੋਂ ਮਹਾ ਵਿਕਾਸ ਅਗਾੜੀ ਦੇ ਉਮੀਦਵਾਰ ਸਿਰਫ ਇੱਕ 'ਤੇ ਹੀ ਅੱਗੇ ਹਨ।
ਦੱਸ ਦਈਏ ਕਿ ਰਾਹੁਲ ਗਾਂਧੀ ਲਗਾਤਾਰ ਜਾਤੀ ਜਨਗਣਨਾ ਦਾ ਸਮਰਥਨ ਕਰ ਰਹੇ ਹਨ ਤੇ ਉਹ ਲਗਾਤਾਰ ਕਹਿ ਰਹੇ ਹਨ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਸਭ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾਉਣਗੇ ਪਰ ਇਸ ਦਾ ਵੀ ਕਾਂਗਰਸ ਨੂੰ ਕੋਈ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਹਰਿਆਣਾ ਅਤੇ ਮਹਾਰਾਸ਼ਟਰ ਦੇ ਲੋਕਾਂ ਨੇ ਕਾਂਗਰਸ ਦੀ ਜਾਤੀ ਜਨਗਣਨਾ ਦੇ ਮੁੱਦੇ ਦਾ ਸਮਰਥਨ ਨਹੀਂ ਕੀਤਾ ਹੈ। ਇਨ੍ਹਾਂ ਸਾਰੇ ਰਾਜਾਂ ਦੀਆਂ ਚੋਣਾਂ ਵਿੱਚ ਜਨਤਾ ਨੇ ਕਾਂਗਰਸ ਨੂੰ ਵਿਰੋਧੀ ਧਿਰ ਵਿੱਚ ਬੈਠਣ ਦਾ ਹੁਕਮ ਦਿੱਤਾ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਰਾਹੁਲ ਗਾਂਧੀ ਇਸ ਮੁੱਦੇ 'ਤੇ ਹੀ ਲੜਦੇ ਹਨ ਜਾਂ ਕਿਸੇ ਹੋਰ ਮੁੱਦੇ ਵੱਲ ਮੂੰਹ ਕਰਦੇ ਹਨ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਦਾ ਕਹਿਣਾ ਕਿ ਭਾਰਤੀ ਜਨਤਾ ਪਾਰਟੀ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ ਤੇ ਉਹ ਐਸਸੀ-ਐਸਟੀ ਲਈ ਰਾਖਵਾਂਕਰਨ ਖ਼ਤਮ ਕਰ ਦੇਵੇਗੀ ਪਰ ਇਹ ਪੈਂਤੜਾ ਵੀ ਕਾਂਗਰਸ ਜ਼ਿਆਦਾ ਕੰਮ ਨਹੀਂ ਕਰ ਸਕਿਆ, ਪਹਿਲਾਂ ਲੋਕ ਸਭਾ ਤੇ ਹੁਣ ਹਰਿਆਣਾ ਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਇਸ ਦੀ ਗਵਾਹੀ ਭਰਦੀਆਂ ਹਨ।
ਰਾਹੁਲ ਗਾਂਧੀ ਨੂੰ ਸਿਆਸਤ 'ਚ ਹੋਏ 2 ਦਹਾਕੇ
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਰਾਜਨੀਤੀ ਵਿੱਚ 20 ਸਾਲ ਪੂਰੇ ਕਰ ਲਏ ਹਨ। ਪਰ ਕਾਂਗਰਸ ਅਜੇ ਤੱਕ ਉਨ੍ਹਾਂ ਦੀ ਅਗਵਾਈ ਵਿੱਚ ਕੋਈ ਚੋਣ ਨਹੀਂ ਜਿੱਤ ਸਕੀ। ਰਾਹੁਲ 2004 ਵਿੱਚ ਸਰਗਰਮ ਰਾਜਨੀਤੀ ਵਿੱਚ ਆਏ ਸਨ। ਉਸ ਤੋਂ ਬਾਅਦ 2014 ਤੱਕ ਕਾਂਗਰਸ ਸੱਤਾ ਵਿੱਚ ਰਹੀ ਪਰ ਉਸ ਸਮੇਂ ਕਾਂਗਰਸ ਦੀ ਅਗਵਾਈ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਕਰ ਰਹੀ ਸੀ ਪਰ ਇਸ ਤੋਂ ਬਾਅਦ ਰਾਹੁਲ ਗਾਂਧੀ 'ਤੇ ਕਾਂਗਰਸ ਦੀ ਨਿਰਭਰਤਾ ਵਧ ਗਈ ਪਰ ਕਾਂਗਰਸ ਦੀ ਕਾਰਗੁਜ਼ਾਰੀ ਲਗਾਤਾਰ ਡਿੱਗਦੀ ਰਹੀ। ਇੱਕ-ਦੋ ਰਾਜਾਂ ਦੀਆਂ ਚੋਣਾਂ ਨੂੰ ਛੱਡ ਕੇ ਕਾਂਗਰਸ ਰਾਹੁਲ ਦੀ ਅਗਵਾਈ ਵਿੱਚ ਕੁਝ ਵੀ ਕਮਾਲ ਨਹੀਂ ਕਰ ਸਕੀ। ਮਹਾਰਾਸ਼ਟਰ ਦੇ ਚੋਣ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਅਜੇ ਵੀ ਕਾਂਗਰਸ ਲਈ ਬਹੁਤੇ ਹੋਨਹਾਰ ਨੇਤਾ ਨਹੀਂ ਹਨ।