School Winter Vacation: ਇਸ ਸਮੇਂ ਕਈ ਸੂਬਿਆਂ ਵਿੱਚ ਠੰਡ ਆਪਣਾ ਕਹਿਰ ਦਿਖਾ ਰਹੀ ਹੈ। ਇਸਦੇ ਨਾਲ ਹੀ ਮੀਂਹ ਨੇ ਵੀ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੀਤ ਲਹਿਰ ਕਾਰਨ ਠੰਡ ਦਾ ਅਸਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਸੂਬਿਆਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਸਰਦੀ ਵਧੀ ਤਾਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਵੀ ਕੀਤਾ ਜਾ ਸਕਦਾ ਹੈ ਅਤੇ ਛੁੱਟੀਆਂ ਨੂੰ ਅੱਗੇ ਵਧਾਇਆ ਜਾ ਸਕਦਾ ਹੈ।


1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ 


ਦੱਸ ਦੇਈਏ ਕਿ ਜ਼ਿਆਦਾਤਰ ਸਕੂਲਾਂ ਵਿੱਚ 25 ਤੋਂ 31 ਦਸੰਬਰ ਤੱਕ ਛੁੱਟੀਆਂ ਪੈਂਦੀਆਂ ਹਨ। ਪਰ ਦਿੱਲੀ ਸਰਕਾਰ ਨੇ 1 ਜਨਵਰੀ ਤੋਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਹਾਲ ਹੀ 'ਚ ਦਿੱਲੀ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।


ਅਧਿਆਪਕਾਂ ਨੂੰ ਦਿੱਤੀਆਂ ਗਈਆਂ ਇਹ ਹਦਾਇਤਾਂ


ਹਾਲਾਂਕਿ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਨੂੰ ਵਧਾਉਣ ਲਈ ਡਾਇਰੈਕਟੋਰੇਟ ਨੇ ਦਿੱਲੀ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ 9ਵੀਂ ਤੋਂ 12ਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ 10 ਦਿਨਾਂ ਦੀਆਂ ਵਾਧੂ (ਸੁਧਾਰਾਤਮਕ) ਕਲਾਸਾਂ ਲਗਾਉਣ ਦਾ ਐਲਾਨ ਵੀ ਕੀਤਾ ਹੈ। ਡਾਇਰੈਕਟੋਰੇਟ ਨੇ ਅਧਿਆਪਕਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਸਰਦੀਆਂ ਦੀਆਂ ਛੁੱਟੀਆਂ ਦੌਰਾਨ 9ਵੀਂ ਤੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਅੰਗਰੇਜ਼ੀ, ਵਿਗਿਆਨ ਅਤੇ ਗਣਿਤ ਵਿਸ਼ੇ ਪੜ੍ਹਾਉਣ ਲਈ ਵਾਧੂ ਕਲਾਸਾਂ ਲਾਉਣ। ਇਸ ਦੇ ਨਾਲ ਹੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀ-ਬੋਰਡ ਪ੍ਰਸ਼ਨ ਪੱਤਰਾਂ ਦੀ ਸੋਧ ਅਤੇ ਹੱਲ ਕਰਨ ਉਤੇ ਧਿਆਨ ਦੇਣਾ ਹੋਵੇਗਾ। ਅਧਿਆਪਕਾਂ ਨੂੰ ਇਹ ਵੀ ਹਦਾਇਤ ਦਿੱਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਨੂੰ ਸਹੀ ਢੰਗ ਨਾਲ ਹੱਲ ਕਰਨ ਦਾ ਤਰੀਕਾ ਦੱਸਣ।