Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2 ਕਰੋੜ ਰੁਪਏ ਦੀ ਬੀਮਾ ਰਕਮ ਅਤੇ ਕਰੋੜਾਂ ਦੀ ਜਾਇਦਾਦ ਹਾਸਲ ਕਰਨ ਲਈ ਪਤੀ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼
Ghaziabad News : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2 ਕਰੋੜ ਰੁਪਏ ਦੀ ਬੀਮਾ ਰਕਮ ਅਤੇ ਕਰੋੜਾਂ ਦੀ ਜਾਇਦਾਦ ਹਾਸਲ ਕਰਨ ਲਈ ਪਤੀ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚਣ ਦੇ ਆਰੋਪ ਵਿੱਚ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਪਤਨੀ ਰੇਣੂ ਭਟਨਾਗਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਹੈ।
ਜਾਣਕਾਰੀ ਅਨੁਸਾਰ ਇੰਦਰਾਪੁਰਮ ਦੇ ਰਹਿਣ ਵਾਲੇ ਸੁਸ਼ੀਲ ਭਟਨਾਗਰ ਨੇ ਆਪਣੀ ਪਤਨੀ ਰੇਣੂ ਸਮੇਤ ਪੰਜ ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਨ੍ਹਾਂ ਵਿੱਚ ਸੱਸ ਲਤਾ ਸਕਸੈਨਾ, ਸਾਲਾ ਰਵੀ ਸਕਸੈਨਾ, ਰਿਸ਼ਤੇਦਾਰ ਸੁਸ਼ੀਲ ਗਿਰਧਰ ਅਤੇ ਜਿਮ ਟ੍ਰੇਨਰ ਬਬਲੂ ਦੇ ਨਾਮ ਵੀ ਸ਼ਾਮਲ ਹਨ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਸਾਰਿਆਂ ਨੇ ਮਿਲ ਕੇ ਸੁਸ਼ੀਲ, ਉਸ ਦੇ ਪੁੱਤਰ ਵੰਸ਼ ਅਤੇ ਭਤੀਜੇ ਦੇਵ ਨੂੰ ਲੈੱਡ ਮਿਲਿਆ ਜ਼ਹਿਰੀਲਾ ਪਦਾਰਥ ਦੇਣ ਦੀ ਯੋਜਨਾ ਬਣਾਈ ਸੀ। ਇਸ ਤੋਂ ਬਾਅਦ ਡਾਕਟਰੀ ਜਾਂਚ ਦੌਰਾਨ ਤਿੰਨਾਂ ਦੇ ਸਰੀਰ ਵਿੱਚ ਲੈੱਡ ਦੀ ਮਾਤਰਾ ਵਧੀ ਹੋਈ ਮਿਲੀ, ਜਿਸ ਨਾਲ ਜ਼ਹਿਰੀਲੇ ਪ੍ਰਭਾਵ ਦੀ ਪੁਸ਼ਟੀ ਹੋਈ।
ਪੁਲਸ ਮੁਤਾਬਕ ਰੇਣੂ ਆਪਣੇ ਪਤੀ ਦੀ 2 ਕਰੋੜ ਰੁਪਏ ਦੀ ਬੀਮਾ ਪਾਲਿਸੀ ਵਿੱਚ ਨਾਮਜ਼ਦ ਸੀ।ਆਰੋਪ ਹੈ ਕਿ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਨੂੰ ਬੀਮੇ ਦੀ ਰਕਮ ਅਤੇ ਜਾਇਦਾਦ ਮਿਲਣੀ ਸੀ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਔਰਤ ਨੇ ਕਤਲ ਦੀ ਸਾਜ਼ਿਸ਼ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ। ਫਿਲਹਾਲ ਪੁਲਸ ਮਾਮਲੇ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।
ਟ੍ਰੈਂਡਿੰਗ ਟੌਪਿਕ





















