ਬੀਜੇਪੀ ਸਰਕਾਰ ਵੱਲੋਂ ਇੱਕ ਹੋਰ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ
ਏਬੀਪੀ ਸਾਂਝਾ | 19 Nov 2019 12:24 PM (IST)
ਬੀਜੇਪੀ ਸਰਕਾਰ ਇੱਕ ਹੋਰ ਇਤਿਹਾਸਕ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਵਾਰੀ ਆਗਰਾ ਦੀ ਹੈ। ਇਸ ਲਈ ਉੱਤਰ ਪ੍ਰਦੇਸ਼ ਦੇ ਅਫਸਰਾਂ ਨੇ ਆਗਰਾ ਦੇ ਪੁਰਾਤਨ ਨਾਮ ਦਾ ਪਤਾ ਲਾਉਣ ਸਬੰਧੀ ਅਮਲ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਯੋਗੀ ਅਦਿੱਤਿਆਨਾਥ ਸਰਕਾਰ ਆਗਰਾ ਦਾ ਨਾਮ ਬਦਲਣ ਦੀ ਯੋਜਨਾ ਬਣਾ ਰਹੀ ਹੈ।
ਨਵੀਂ ਦਿੱਲੀ: ਬੀਜੇਪੀ ਸਰਕਾਰ ਇੱਕ ਹੋਰ ਇਤਿਹਾਸਕ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਵਾਰੀ ਆਗਰਾ ਦੀ ਹੈ। ਇਸ ਲਈ ਉੱਤਰ ਪ੍ਰਦੇਸ਼ ਦੇ ਅਫਸਰਾਂ ਨੇ ਆਗਰਾ ਦੇ ਪੁਰਾਤਨ ਨਾਮ ਦਾ ਪਤਾ ਲਾਉਣ ਸਬੰਧੀ ਅਮਲ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਯੋਗੀ ਅਦਿੱਤਿਆਨਾਥ ਸਰਕਾਰ ਆਗਰਾ ਦਾ ਨਾਮ ਬਦਲਣ ਦੀ ਯੋਜਨਾ ਬਣਾ ਰਹੀ ਹੈ। ਆਗਰਾ ਦੀ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਰਵਿੰਦ ਦੀਕਸ਼ਿਤ ਨੇ ਸੋਮਵਾਰ ਨੂੰ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਤੋਂ ਪੱਤਰ ਮਿਲਣ ਮਗਰੋਂ ਇਸ ਬਾਬਤ ਕਮੇਟੀ ਬਣਾ ਦਿੱਤੀ ਗਈ ਹੈ। ਇਹ ਕਮੇਟੀ ਪੜਤਾਲ ਕਰੇਗੀ। ਦੀਕਸ਼ਿਤ ਨੇ ਦੱਸਿਆ ਕਿ ਕੁਝ ਸਥਾਨਕ ਵਸਨੀਕਾਂ ਨੇ ਆਗਰਾ ਦਾ ਨਾਮ ਬਦਲੇ ਜਾਣ ਦੀ ਸੂਬਾ ਸਰਕਾਰ ਦੀ ਅਸ਼ਟਾਮ ਤੇ ਰਜਿਸਟਰੇਸ਼ਨ ਵਿਭਾਗ ਦੀ ਵੈੱਬਸਾਈਟ ’ਤੇ ਮੰਗ ਕੀਤੀ ਸੀ। ਇਸ ਮਗਰੋਂ ਇਹ ਮਾਮਲਾ ਆਗਰਾ ਪ੍ਰਸ਼ਾਸਨ ਕੋਲ ਗਿਆ ਜਿਨ੍ਹਾਂ ਯੂਨੀਵਰਸਿਟੀ ਕੋਲ ਪਹੁੰਚ ਕੀਤੀ ਹੈ।