ਨਵੀਂ ਦਿੱਲੀ: 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਦੀਪ ਸਿੱਧੂ ਨੇ ਦਿੱਲੀ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਸੁਣਵਾਈ ਹੋਏਗੀ। ਪੰਜਾਬੀ ਐਕਟਰ ਦੀਪ ਸਿੱਧੂ ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਇਲਜ਼ਾਮ ਹਨ।

ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ ਜਿਸ ਮਗਰੋਂ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: ਕੱਲ੍ਹ ਤੋਂ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ! ਦੁੱਧ ਤੋਂ ਲੈ ਕੇ TV, ਫ੍ਰਿਜ ਤੇ AC ਸਣੇ ਇਹ ਚੀਜਾਂ ਮਹਿੰਗੀਆਂ, ਦੇਖੋ ਪੂਰੀ ਲਿਸਟ





ਇਸ ਮਗਰੋਂ ਪੁੱਛ ਪੜਤਾਲ ਵਿੱਚ ਦੀਪ ਸਿੱਧੂ ਨੇ ਦੱਸਿਆ ਕਿ ਉਸਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਤੇ ਬਾਕੀਆਂ ਦੇ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਿਸ ਨੇ ਅਦਾਕਾਰ ਦੀਪ ਸਿੱਧੂ ਤੇ ਤਿੰਨ ਹੋਰਾਂ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ 'ਤੇ ਪਹੁੰਚ ਗਏ ਸੀ ਤੇ ਉੱਥੇ ਖਾਲਸਾਈ ਝੰਡਾ ਲਹਿਰਾ ਦਿੱਤਾ ਸੀ। ਹਿੰਸਾ ਵਿੱਚ ਲਗਪਗ 500 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋਈ ਸੀ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ