ਚੰਡੀਗੜ੍ਹ: ਦੀਵਾਲੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰ ਗਏ ਹਨ। ਸਭ ਤੋਂ ਮਾੜਾ ਹਾਲ ਦਿੱਲੀ ਦਾ ਹੈ। ਇੱਥੇ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿੱਚ 7 ਤੇ 8 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਹੀ ਕੁਝ ਰਾਹਤ ਮਿਲਣ ਦੀ ਆਸ ਹੈ।
ਦਰਅਸਲ ਨਾਸਾ ਵੱਲੋਂ ਜਾਰੀ ਸੈਟੇਲਾਈਟ ਤਸਵੀਰਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰੇ ਨਜ਼ਰ ਆ ਰਹੇ ਹਨ। ਇਸ ਮਗਰੋਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ। ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ’ਤੇ ਤਾਲਮੇਲ ਰੱਖੇਗਾ।
ਉਧਰ, ਦਿੱਲੀ ਸਰਕਾਰ ਨੇ ਪ੍ਰਦੂਸ਼ਣ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਤਹਿਤ ਲੋਕਾਂ ਨੂੰ ਘਰ ਤੋਂ ਬਾਹਰ ਖੁੱਲ੍ਹੇ ਵਿਚ ਗਤੀਵਿਧੀਆਂ ਤੋਂ ਬਚਣ ਲਈ ਕਿਹਾ ਗਿਆ ਹੈ। ਸਵੇਰੇ ਤੇ ਦੇਰ ਸ਼ਾਮ ਬਾਹਰ ਨਿਕਲਣ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਵਿੱਚ ‘ਪਬਲਿਕ ਹੈਲਥ ਐਮਰਜੈਂਸੀ’ ਐਲਾਨੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਤੌਰ ’ਤੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ’ਚ ਸਥਿਤ ਸੱਤ ਸਨਅਤੀ ਕਲੱਸਟਰਾਂ ਤੇ ਵੱਡੇ ਟਰੈਫ਼ਿਕ ਲਾਂਘਿਆਂ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤੀ ਇਕਾਈਆਂ, ਕੂੜਾ ਸਾੜਨ ਤੇ ਉਸਾਰੀਆਂ ਉੱਤੇ ਵੀ ਨਜ਼ਰ ਰੱਖ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੀ ਮੀਟਿੰਗ ਵਿਚ ਖੇਤੀਬਾੜੀ, ਵਾਤਾਵਰਨ, ਜੰਗਲਾਤ, ਮੌਸਮੀ ਤਬਦੀਲੀ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਧੁਆਂਖੀ ਧੁੰਦ ਤੋਂ 7 ਤੇ 8 ਨਵੰਬਰ ਨੂੰ ਮਿਲੇਗੀ ਰਾਹਤ!
ਏਬੀਪੀ ਸਾਂਝਾ
Updated at:
04 Nov 2019 04:07 PM (IST)
ਦੀਵਾਲੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰ ਗਏ ਹਨ। ਸਭ ਤੋਂ ਮਾੜਾ ਹਾਲ ਦਿੱਲੀ ਦਾ ਹੈ। ਇੱਥੇ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿੱਚ 7 ਤੇ 8 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਹੀ ਕੁਝ ਰਾਹਤ ਮਿਲਣ ਦੀ ਆਸ ਹੈ।
- - - - - - - - - Advertisement - - - - - - - - -