Independence Day 2023: ਹਰ ਸਾਲ 15 ਅਗਸਤ ਨੂੰ ਭਾਰਤ ਆਪਣਾ ਸੁਤੰਤਰਤਾ ਦਿਵਸ ਮਨਾਉਂਦਾ ਹੈ। 1947 ਵਿੱਚ 15 ਅਗਸਤ ਦੇ ਦਿਨ ਹੀ ਭਾਰਤ ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦੀ ਮਿਲੀ ਸੀ। ਇਹ ਦਿਨ ਹਰ ਦੇਸ਼ ਵਾਸੀ ਲਈ ਮਾਣ ਵਾਲੀ ਗੱਲ ਹੈ ਅਤੇ ਜਿਸ ਕਰਕੇ ਹਰ ਸਾਲ ਦੇਸ਼ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੀ ਆਜ਼ਾਦੀ ਦੀ ਖੁਸ਼ੀ ਹੀ ਨਹੀਂ ਸਗੋਂ ਦੇਸ਼ ਲਈ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਸਮਰਪਣ ਅਤੇ ਕੁਰਬਾਨੀ ਨੂੰ ਵੀ ਯਾਦ ਕੀਤਾ ਜਾਂਦਾ ਹੈ। ਰਸਮੀ ਤੌਰ 'ਤੇ ਜਦੋਂ ਦੇਸ਼ ਦਾ ਪ੍ਰਧਾਨ ਮੰਤਰੀ ਲਾਲ ਕਿਲ੍ਹੇ 'ਤੇ ਰਾਸ਼ਟਰੀ ਝੰਡਾ ਲਹਿਰਾਉਂਦਾ ਨੇ ਤਾਂ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਖੜ੍ਹੇ ਹੋ ਕੇ ਪਤੰਗ ਉਡਾ ਕੇ ਜਸ਼ਨ ਮਨਾਉਂਦੇ ਹਨ। ਇੰਝ ਲੱਗਦਾ ਹੈ ਜਿਵੇਂ ਸਾਰਾ ਦੇਸ਼ ਤਿੰਨ ਰੰਗਾਂ ਵਿੱਚ ਰੰਗਿਆ ਹੋਇਆ ਹੈ। ਉਂਜ ਹਰ ਸਾਲ ਆਜ਼ਾਦੀ ਦਿਵਸ ਨੂੰ ਲੈ ਕੇ ਆਮ ਭੰਬਲਭੂਸਾ ਬਣਿਆ ਰਹਿੰਦਾ ਹੈ ਕਿ ਇਸ ਸਾਲ ਦੇਸ਼ ਨੂੰ ਆਜ਼ਾਦ ਹੋਇਆਂ ਕਿੰਨੇ ਸਾਲ ਬੀਤ ਗਏ ਹਨ।



ਭਾਰਤ ਨੂੰ 15 ਅਗਸਤ, 1947 ਨੂੰ ਆਜ਼ਾਦੀ ਮਿਲੀ ਅਤੇ ਇਸ ਦਿਨ ਦੀ ਵਰ੍ਹੇਗੰਢ ਅਗਲੇ ਸਾਲ ਭਾਵ 15 ਅਗਸਤ, 1948 ਨੂੰ ਮਨਾਈ ਗਈ। ਇਸੇ ਸਾਲ ਭਾਰਤ ਦੀ ਆਜ਼ਾਦੀ ਦਾ ਇੱਕ ਸਾਲ ਪੂਰਾ ਹੋਇਆ ਸੀ। ਇਸੇ ਆਧਾਰ 'ਤੇ ਇਸ ਸਾਲ 2023 'ਚ ਭਾਰਤ 76ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ ਅਤੇ ਭਾਰਤ ਨੇ ਆਜ਼ਾਦੀ ਦੇ 76 ਸਾਲ ਪੂਰੇ ਕਰ ਲਏ ਹਨ।


ਕਈ ਲੋਕ ਅਜਿਹੇ ਵੀ ਹਨ ਜਿਨ੍ਹਾਂ ਦਾ ਇਹ ਵਿਚਾਰ ਹੈ ਕਿ ਦੇਸ਼ ਨੇ ਆਪਣਾ ਪਹਿਲਾ ਸੁਤੰਤਰਤਾ ਦਿਵਸ 1947 ਵਿੱਚ ਮਨਾਇਆ ਸੀ ਅਤੇ ਇਸੇ ਲਈ ਇਸ ਸਾਲ 77ਵਾਂ ਆਜ਼ਾਦੀ ਦਿਵਸ ਮਨਾਇਆ ਜਾਣਾ ਚਾਹੀਦਾ ਹੈ। ਪਰ, ਅਧਿਕਾਰਤ ਤੌਰ 'ਤੇ ਵੀ ਇਸ ਸਾਲ 76ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਹਰ ਪਾਸੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। Azadi Ka Amrit Mahotsav ਦੇ ਨਾਲ ਇਸ ਸਾਲ ਸੁਤੰਤਰਤਾ ਦਿਵਸ ਦਾ ਥੀਮ 'ਰਾਸ਼ਟਰ ਸਭ ਤੋਂ ਪਹਿਲਾਂ, ਹਮੇਸ਼ਾ ਪਹਿਲਾਂ' ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।