Delhi Excise Policy Case: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਸ਼ਰਾਬ ਘੁਟਾਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਤਿੰਨ ਮੈਂਬਰਾਂ ਦੀ ਬੈਂਚ ਕਰੇਗੀ। ਸੁਪਰੀਮ ਕੋਰਟ ਨੇ ਜੋ ਮਾਮਲਾ ਵੱਡੀ ਬੈਂਚ ਕੋਲ ਭੇਜਿਆ ਹੈ, ਉਹ ਪੀਐਮਐਲਏ ਦੀ ਧਾਰਾ 19 ਤਹਿਤ ਹੈ। ਇਸ ਤਹਿਤ ਇਹ ਸਵਾਲ ਉਠਾਇਆ ਗਿਆ ਹੈ ਕਿ ਜੇਕਰ ਕੋਈ ਮੁਲਜ਼ਮ ਪੁੱਛਗਿੱਛ ਵਿੱਚ ਸ਼ਾਮਲ ਹੋ ਰਿਹਾ ਹੈ ਤਾਂ ਕੀ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ?



ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ, 'ਅਰਵਿੰਦ ਕੇਜਰੀਵਾਲ ਨੂੰ 90 ਦਿਨਾਂ ਤੋਂ ਵੱਧ ਜੇਲ੍ਹ ਵਿੱਚ ਰਹਿਣਾ ਪਿਆ। ਕੇਜਰੀਵਾਲ ਇੱਕ ਚੁਣੇ ਹੋਏ ਨੇਤਾ ਹਨ ਤੇ ਇਹ ਉਨ੍ਹਾਂ ਨੇ ਤੈਅ ਕਰਨਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ।



ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦਿੱਤੇ ਜਾਣ 'ਤੇ ਉਨ੍ਹਾਂ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਕਿਹਾ, 'ਸੁਪਰੀਮ ਕੋਰਟ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਤੇ ਧਾਰਾ 19 ਦਾ ਮੁੱਦਾ ਤੇ ਗ੍ਰਿਫਤਾਰੀ ਦੀ ਲੋੜ ਦੇ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜ ਦਿੱਤਾ ਹੈ। ਉਂਝ ਮੁੱਖ ਮੰਤਰੀ ਕੇਜਰੀਵਾਲ ਹਿਰਾਸਤ ਵਿੱਚ ਹੀ ਰਹਿਣਗੇ ਕਿਉਂਕਿ ਸੀਬੀਆਈ ਕੇਸ ਵਿੱਚ ਉਨ੍ਹਾਂ ਦੀ ਜ਼ਮਾਨਤ ਅਜੇ ਪੈਂਡਿੰਗ ਹੈ।



ਸੁਪਰੀਮ ਕੋਰਟ ਵੱਲੋਂ ਈਡੀ ਐਕਸਾਈਜ਼ ਪਾਲਿਸੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ, 'ਸੱਤਯਮੇਵ ਜਯਤੇ' ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਕਦੇ ਵੀ ਹਰਾਇਆ ਨਹੀਂ ਜਾ ਸਕਦਾ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।