Hardeep Singh Puri On Petrol Diesel Rate: ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ (20 ਜੂਨ) ਨੂੰ ਕਿਹਾ ਕਿ ਜਲਦ ਹੀ ਪੈਟਰੋਲ ਅਤੇ ਡੀਜ਼ਲ ਸਸਤੇ ਹੋ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੈਟਰੋਲ ਦੀਆਂ ਕੀਮਤਾਂ ਨਹੀਂ ਵਧੀਆਂ ਹਨ। ਜਿਸ ਦਾ ਸਿਹਰਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ।


ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ। ਇਸ ਦਾ ਪੂਰਾ ਸਿਹਰਾ ਪੀਐਮ ਮੋਦੀ ਨੂੰ ਜਾਂਦਾ ਹੈ। ਕਿਉਂਕਿ ਉਸਨੇ ਦੋ ਵਾਰ ਨਵੰਬਰ 2021 ਅਤੇ ਮਈ 2022 ਵਿੱਚ ਕੇਂਦਰੀ ਆਬਕਾਰੀ ਨੂੰ ਘਟਾਉਣ ਦਾ ਫੈਸਲਾ ਕੀਤਾ। ਇਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 6 ਰੁਪਏ ਅਤੇ 13 ਰੁਪਏ ਦੀ ਕਮੀ ਆਈ ਹੈ।


ਹਰਦੀਪ ਸਿੰਘ ਪੁਰੀ ਨੇ ਹੋਰ ਕੀ ਕਿਹਾ?


ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਪੂਰੀ ਦੁਨੀਆ ਵਿੱਚ ਇਹੀ ਸਥਿਤੀ ਰਹੀ ਤਾਂ ਤੇਲ ਦੀਆਂ ਕੀਮਤਾਂ ਹੋਰ ਡਿੱਗ ਜਾਣਗੀਆਂ। ਪੀਐਮ ਮੋਦੀ ਯਕੀਨੀ ਤੌਰ 'ਤੇ ਜਨਤਾ ਦੇ ਹਿੱਤ ਵਿੱਚ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਘਾਟਾ ਪੈ ਰਿਹਾ ਸੀ ਪਰ ਹੁਣ ਅਜਿਹਾ ਨਹੀਂ ਹੈ। ਜੇਕਰ ਅਸੀਂ ਤੇਲ ਉਤਪਾਦਕ ਦੇਸ਼ਾਂ ਨੂੰ ਛੱਡ ਕੇ ਦੁਨੀਆ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਇਹ ਭਾਰਤ 'ਚ ਸਭ ਤੋਂ ਘੱਟ ਹਨ।


ਜਾਣੋ ਕੀ ਹਨ ਕੱਚੇ ਤੇਲ ਦੀਆਂ ਕੀਮਤਾਂ


ਦੱਸ ਦੇਈਏ ਕਿ ਪਿਛਲੀ ਵਾਰ ਮਈ 2022 ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਆਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਜੂਨ 2022 ਵਿੱਚ ਇਹ 116.01 ਡਾਲਰ ਪ੍ਰਤੀ ਬੈਰਲ ਸੀ। ਜਦਕਿ ਜੂਨ 2023 'ਚ ਇਹ ਘਟ ਕੇ 74.6 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।