ਸਸਤਾ ਹੋਏਗਾ ਪੈਟਰੋਲ-ਡੀਜ਼ਲ! ਕੇਂਦਰ ਸਰਕਾਰ ਵੱਲੋਂ ਪੈਟਰੋਲੀਅਮ ਰਾਜ ਮੰਤਰੀ ਦਾ ਇਹ ਬਿਆਨ
ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਜੀਐਸਟੀ ਕੌਂਸਲ ਨੇ ਅਜੇ ਤੱਕ ਤੇਲ ਅਤੇ ਗੈਸ ਨੂੰ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੇ ਦਾਇਰੇ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਨਹੀਂ ਕੀਤੀ ਹੈ।
ਨਵੀਂ ਦਿੱਲੀ: ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਜੀਐਸਟੀ ਕੌਂਸਲ ਨੇ ਅਜੇ ਤੱਕ ਤੇਲ ਅਤੇ ਗੈਸ ਨੂੰ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੇ ਦਾਇਰੇ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਨਹੀਂ ਕੀਤੀ ਹੈ। ਲੋਕ ਸਭਾ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਇਹ ਜਾਣਕਾਰੀ ਕੇ. ਮੁਰਲੀਧਰਨ, ਭਰਤਹਰੀ ਮਹਿਤਾਬ, ਸੁਪ੍ਰੀਆ ਸੁਲੇ ਅਤੇ ਸੌਗਾਤਾ ਰਾਏ ਆਦਿ ਮੈਂਬਰਾਂ ਦੇ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਕਿਹਾ।
ਇਨ੍ਹਾਂ ਮੈਂਬਰਾਂ ਨੇ ਪੁੱਛਿਆ ਸੀ, "ਕੀ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਪੈਟਰੋਲੀਅਮ ਪਦਾਰਥਾਂ ਨੂੰ ਗੁਡਜ਼ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਦੇ ਦਾਇਰੇ ਵਿੱਚ ਲਿਆਉਣ ਦੀ ਯੋਜਨਾ ਹੈ?"
ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸ਼ਵਰ ਤੇਲੀ ਦਾ ਜਵਾਬ
ਮੰਤਰੀ ਨੇ ਜਵਾਬ ਦਿੱਤਾ, ”ਫਿਲਹਾਲ ਇਨ੍ਹਾਂ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਹੁਣ ਤੱਕ ਜੀਐਸਟੀ ਕੌਂਸਲ ਨੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੇ ਦਾਇਰੇ ਵਿੱਚ ਤੇਲ ਅਤੇ ਗੈਸ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਨਹੀਂ ਕੀਤੀ ਹੈ।
ਦੱਸ ਦੇਈਏ ਕਿ ਕਈ ਵਾਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਤੇਲ ਅਤੇ ਗੈਸ ਨੂੰ ਜੀਐਸਟੀ ਦੇ ਅਧੀਨ ਲਿਆਉਣ ਦੀ ਗੱਲ ਕਹੀ ਹੈ, ਪਰ ਹਰ ਵਾਰ ਸਰਕਾਰ ਇਸ ਨੂੰ ਰੱਦ ਕਰਦੀ ਹੈ।
ਮਹਿੰਗਾਈ 'ਤੇ ਵਿਰੋਧੀ ਧਿਰ ਦਾ ਪ੍ਰਦਰਸ਼ਨ
ਇਨ੍ਹੀਂ ਦਿਨੀਂ ਦੇਸ਼ ਦੇ ਕਈ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਅਜਿਹੀ ਸਥਿਤੀ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਆਗੂ ਆਪਣੇ ਵਰਕਰਾਂ ਸਮੇਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧੀ ਪਾਰਟੀਆਂ ਦੇ ਨੇਤਾ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵੀ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਹਰ ਕੋਸ਼ਿਸ਼ ਕਰ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :