ਨਵੀਂ ਦਿੱਲੀ: ਚੋਣ ਕਮਿਸ਼ਨ (Election Commission) ਅੱਜ ਪੰਜ ਚੋਣ ਸੂਬਿਆਂ ਦੇ ਸਿਹਤ ਸਕੱਤਰਾਂ ਅਤੇ ਕੇਂਦਰੀ ਸਿਹਤ ਸਕੱਤਰ (Union Health Secretary) ਨਾਲ ਸਮੀਖਿਆ ਮੀਟਿੰਗ ਕਰੇਗਾ। ਇਸ 'ਚ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਰੈਲੀਆਂ 'ਤੇ ਪਾਬੰਦੀ ਨੂੰ ਵਧਾਉਣ ਜਾਂ ਪਾਬੰਦੀ ਹਟਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਚੋਣ ਕਮਿਸ਼ਨ ਦੀ ਇਹ ਮੀਟਿੰਗ ਦੁਪਹਿਰ 12:30 ਵਜੇ ਹੋਵੇਗੀ। ਇਸ ਦੌਰਾਨ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਦੇ ਸਾਰੇ ਪੰਜ ਚੋਣ-ਅਧੀਨ ਸੂਬੇ ਚੋਣ ਕਮਿਸ਼ਨ ਨੂੰ ਟੀਕਾਕਰਨ ਅਤੇ ਕੋਰੋਨਾ ਮਾਮਲਿਆਂ ਦੀ ਮੌਜੂਦਾ ਸਥਿਤੀ ਨੂੰ ਪੇਸ਼ ਕਰਨਗੇ। ਚੋਣ ਕਮਿਸ਼ਨ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ 22 ਜਨਵਰੀ ਤੱਕ ਵਧਾਇਆ ਹੋਇਆ ਹੈ।
ਹਾਲਾਂਕਿ, ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ 300 ਲੋਕਾਂ ਜਾਂ ਸਥਾਨ ਦੀ ਸਮਰੱਥਾ ਦੇ 50 ਪ੍ਰਤੀਸ਼ਤ ਦੇ ਨਾਲ ਅੰਦਰੂਨੀ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ। ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਸਾਰੇ ਸੂਬਿਆਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਹਰ ਤਰ੍ਹਾਂ ਦੀਆਂ ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਸਿਰਫ ਵਰਚੁਅਲ ਮੁਹਿੰਮਾਂ ਦੀ ਇਜਾਜ਼ਤ ਦਿੱਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੈਦਲ ਯਾਤਰਾ, ਸਾਈਕਲ ਯਾਤਰਾ ਜਾਂ ਰੋਡ ਸ਼ੋਅ ਕਰਨ 'ਤੇ ਪਾਬੰਦੀ ਹੈ।
ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪ੍ਰਚਾਰ ਕਰਨ ਦੀ ਅਪੀਲ ਕੀਤੀ। ਇਸ 'ਤੇ ਚੋਣ ਕਮਿਸ਼ਨ ਕੀ ਕਦਮ ਚੁੱਕਦਾ ਹੈ, ਇਸ 'ਤੇ ਕੁਝ ਕਹਿਣਾ ਮੁਸ਼ਕਿਲ ਹੈ ਕਿਉਂਕਿ ਸ਼ੁੱਕਰਵਾਰ ਨੂੰ ਭਾਰਤ 'ਚ ਕਰੀਬ 3.50 ਲੱਖ ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ। ਇਹ ਅੰਕੜਾ ਵੀਰਵਾਰ ਦੇ 3.17 ਲੱਖ ਮਾਮਲਿਆਂ ਤੋਂ ਨੌਂ ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਇਹ ਪਿਛਲੇ ਅੱਠ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। 3.85 ਕਰੋੜ ਮਾਮਲਿਆਂ ਦੇ ਨਾਲ ਭਾਰਤ ਅਮਰੀਕਾ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ।
ਇਹ ਵੀ ਪੜ੍ਹੋ: Priyanka Chopra, Nick Jonas ਦੇ ਘਰ ਆਇਆ ਨਿੱਕਾ ਮਹਿਮਾਨ, ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖੁਸ਼ਖਬਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin