ਪੜਚੋਲ ਕਰੋ

ਹਾਰ ਮਗਰੋਂ ਕਾਂਗਰਸ 'ਚ ਵਧਿਆ ਕਲੇਸ਼, ਰਾਹੁਲ ਗਾਂਧੀ ਅਸਤੀਫੇ ਲਈ ਅੜ੍ਹੇ

ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਵਿੱਚ ਕਾਫੀ ਹੱਲਚਲ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਸਤੀਫ਼ਾ ਦੇਣ ’ਤੇ ਅੜੇ ਹੋਏ ਹਨ। ਦੂਜੇ ਪਾਸੇ ਸੀਨੀਅਰ ਲੀਡਰਸ਼ਿਪ ਇਸ ਗੱਲ ਲਈ ਰਾਜ਼ੀ ਨਹੀਂ। ਇਸ ਕਰਕੇ ਭੰਬਲਭੁਸਾ ਬਣਿਆ ਹੋਇਆ ਹੈ। ਕੁਝ ਕਾਂਗਰਸੀ ਲੀਡਰ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਬਾਰੇ ਜਲਦ ਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੁੜ ਮੀਟਿੰਗ ਬੁਲਾਈ ਜਾ ਸਕਦੀ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਵਿੱਚ ਕਾਫੀ ਹੱਲਚਲ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਸਤੀਫ਼ਾ ਦੇਣ ’ਤੇ ਅੜੇ ਹੋਏ ਹਨ। ਦੂਜੇ ਪਾਸੇ ਸੀਨੀਅਰ ਲੀਡਰਸ਼ਿਪ ਇਸ ਗੱਲ ਲਈ ਰਾਜ਼ੀ ਨਹੀਂ। ਇਸ ਕਰਕੇ ਭੰਬਲਭੁਸਾ ਬਣਿਆ ਹੋਇਆ ਹੈ। ਕੁਝ ਕਾਂਗਰਸੀ ਲੀਡਰ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਬਾਰੇ ਜਲਦ ਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੁੜ ਮੀਟਿੰਗ ਬੁਲਾਈ ਜਾ ਸਕਦੀ ਹੈ। ਕਾਂਗਰਸੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਅੜੇ ਹੋਏ ਹਨ। ਉਨ੍ਹਾਂ ਵੱਲੋਂ ਕਈ ਆਗੂਆਂ ਨੂੰ ਸੁਨੇਹਾ ਲਾ ਦਿੱਤਾ ਗਿਆ ਹੈ ਕਿ ਪਾਰਟੀ ਦੀ ਪ੍ਰਧਾਨਗੀ ਕਿਸੇ ਨਵੇਂ ਚਿਹਰੇ ਨੂੰ ਦਿੱਤੀ ਜਾਵੇ। ਉਧਰ, ਹਾਰ ਮਗਰੋਂ ਪਾਰਟੀ ਵਿੱਚ ਫੈਲੀ ਬੇਚੈਨੀ ਦੌਰਾਨ ਪਾਰਟੀ ਦੇ ਕਈ ਸੂਬਾ ਪ੍ਰਧਾਨਾਂ ਨੇ ਅਸਤੀਫ਼ਿਆਂ ਦੀ ਪੇਸ਼ਕਸ਼ ਕੀਤੀ ਹੈ। ਅਜੇ ਤੱਕ ਅਸੀਫਿਆਂ ਬਾਰੇ ਕੁਝ ਵੀ ਸਪਸ਼ਟ ਨਹੀਂ ਹੋ ਰਿਹਾ। ਰਾਹੁਲ ਗਾਂਧੀ ਪਾਰਟੀ ਅੰਦਰ ਕੁਨਬਾਪ੍ਰਸਤੀ ਤੋਂ ਵੀ ਕਾਫੀ ਖ਼ਫ਼ਾ ਹਨ। ਉਨ੍ਹਾਂ ਸਪਸ਼ਟ ਕਿਹਾ ਹੈ ਕਿ ਕੁਝ ਸੀਨੀਅਰ ਲੀਡਰਾਂ ਨੇ ਪਾਰਟੀ ਨਾਲੋਂ ਆਪਣੇ ਪੁੱਤਰਾਂ ਨੂੰ ਹੀ ਵੱਧ ਅਹਿਮੀਅਤ ਦਿੱਤੀ। ਰਾਹੁਲ ਇੰਨੇ ਨਾਰਾਜ਼ ਹਨ ਕਿ ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਅਨੁਸਾਰ ਸੋਮਵਾਰ ਨੂੰ ਰਾਹੁਲ ਗਾਂਧੀ ਨੇ ਸਵੇਰੇ 11.30 ਵਜੇ ਆਪਣੀ ਰਿਹਾਇਸ਼ ’ਤੇ ਅਸ਼ੋਕ ਗਹਿਲੋਤ ਨੂੰ ਮੁਲਾਕਾਤ ਲਈ ਸਮਾਂ ਦਿੱਤਾ ਸੀ ਪਰ ਐਨ ਮੌਕੇ ’ਤੇ ਉਨ੍ਹਾਂ ਨੇ ਗਹਿਲੋਤ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਲਈ ਆਖਿਆ। ਸੂਤਰਾਂ ਅਨੁਸਾਰ ਗਹਿਲੋਤ ਵੱਲੋਂ ਪਹਿਲਾਂ ਵੇਣੂਗੋਪਾਲ ਨਾਲ ਤੇ ਫਿਰ ਪਾਰਟੀ ਆਗੂ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੀ ਗਈ। ਰਾਜਸਥਾਨ ਵਿੱਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਕੋਈ ਸੀਟ ਨਹੀਂ ਮਿਲੀ।

ਟਾਪ ਹੈਡਲਾਈਨ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget