Wrestlers Protest: ਕੀ ਹੁਣ ਪਹਿਲਵਾਨਾਂ ਦਾ ਖਤਮ ਹੋਵੇਗਾ 'ਦੰਗਲ'? ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲੀ 2 ਘੰਟੇ ਮੀਟਿੰਗ
Wrestlers Meeting With Amit Shah: ਅਮਿਤ ਸ਼ਾਹ ਤੇ ਪਹਿਲਵਾਨਾਂ ਦੀ ਇਸ ਬੈਠਕ 'ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ 'ਤੇ ਜ਼ੋਰ ਦਿੱਤਾ ਗਿਆ, ਜਿਸ ਤੋਂ ਬਾਅਦ ਅਮਿਤ ਸ਼ਾਹ ਨੇ ਪਹਿਲਵਾਨਾਂ ਨੂੰ ਜਾਂਚ ਦਾ ਭਰੋਸਾ ਦਿੱਤਾ।
Wrestlers Meeting: ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨ ਲਗਾਤਾਰ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਜਾਣਕਾਰੀ ਮੁਤਾਬਕ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਕਰੀਬ 2 ਘੰਟੇ ਚੱਲੀ, ਜਿਸ 'ਚ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੇ ਨਾਲ-ਨਾਲ ਉਸ ਖਿਲਾਫ਼ ਜਲਦ ਤੋਂ ਜਲਦ ਜਾਂਚ ਦੀ ਮੰਗ 'ਤੇ ਜ਼ੋਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਹਿਲਵਾਨਾਂ ਦੀ ਇਹ ਬੈਠਕ ਸ਼ਨੀਵਾਰ ਰਾਤ 11 ਵਜੇ ਹੋਈ, ਜਿਸ 'ਚ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ਾਮਲ ਸਨ। ਅਮਿਤ ਸ਼ਾਹ ਨੇ ਪਹਿਲਵਾਨਾਂ ਨਾਲ ਉਸ ਵੇਲੇ ਮੁਲਾਕਾਤ ਕੀਤੀ ਹੈ ਜਦੋਂ ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਨੂੰ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੇ ਪਹਿਲਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਹੈ ਇਹ ਭਰੋਸਾ
ਇਸ ਮੀਟਿੰਗ ਦੌਰਾਨ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ 'ਤੇ ਜ਼ੋਰ ਦਿੱਤਾ ਤੇ ਜਲਦ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ, ਜਿਸ ਤੋਂ ਬਾਅਦ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰੇਗਾ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਪਹਿਲਵਾਨਾਂ ਨੇ ਮਾਮਲੇ ਨੂੰ ਤੇਜ਼ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਤਾਂ ਕਰੀਬ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨੇ ਤਿੰਨਾਂ ਖਿਡਾਰੀਆਂ ਨੂੰ ਜੋਸ਼ ਦੀ ਬਜਾਏ ਸਮਝਦਾਰੀ ਨਾਲ ਕੰਮ ਕਰਨ ਲਈ ਕਿਹਾ।
ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਪਹਿਲਵਾਨਾਂ ਨੂੰ ਕਿਹਾ ਕਿ ਕੀ ਪੁਲਿਸ ਨੂੰ ਆਪਣਾ ਕੰਮ ਕਰਨ ਦਾ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ? ਦੂਜੇ ਪਾਸੇ ਬਜਰੰਗ ਪੁਨੀਆ ਨੇ ਐਤਵਾਰ ਨੂੰ ਸੋਨੀਪਤ ਪਹੁੰਚ ਕੇ ਕਿਹਾ ਕਿ ਅਜੇ ਕੋਈ ਫੈਸਲਾ ਨਹੀਂ ਲਿਆ ਜਾਣਾ ਚਾਹੀਦਾ। ਜਲਦੀ ਹੀ ਸਾਰੀਆਂ ਜਥੇਬੰਦੀਆਂ ਨੂੰ ਬੁਲਾ ਕੇ ਵੱਡੀ ਪੰਚਾਇਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਿੰਨ-ਚਾਰ ਦਿਨਾਂ ਵਿੱਚ ਫੈਸਲਾ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।