ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਵਿਚਾਰ ਨਹੀਂ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਅੰਦੋਲਨ ਲਈ ਮਜਬੂਰ ਕੀਤਾ ਹੈ ਜਿਸ ਕਰਕੇ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 70 ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਹੱਲ ਲਈ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦੀ ਤਸਵੀਰ ਧੁੰਦਲੀ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਜਿੱਥੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉੱਥੇ ਪੁਲਿਸ ਦੀ ਸਖਤੀ ਵਧਾ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904