ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਲੀਮਾਰ ਬਾਗ ਇਲਾਕੇ 'ਚ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਕੁਝ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਔਰਤ ਨੇ ਸਥਾਨਕ ਵਿਧਾਇਕ 'ਤੇ ਇਸ ਦਾ ਦੋਸ਼ ਲਗਾਇਆ ਹੈ।
ਰਿਪੋਰਟਾਂ ਮੁਤਾਬਕ ਔਰਤ ਨੇ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਵੰਦਨਾ ਕੁਮਾਰੀ 'ਤੇ ਉਸ ਦੀ ਕੁੱਟਮਾਰ ਕਰਨ ਲਈ ਗੁੰਡੇ ਭੇਜਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਪਰ ਐਫਆਈਆਰ ਵਿੱਚ ਵਿਧਾਇਕ ਦਾ ਨਾਂ ਨਹੀਂ ਹੈ। ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ 'ਚ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।
ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕਾਰ ਆ ਕੇ ਰੁਕਦੀ ਹੈ, ਜਿਸ ਚੋਂ ਦੋ ਲੜਕੀਆਂ ਨਿਕਲਦੀਆਂ ਹਨ। ਕੁਝ ਹੀ ਦੇਰ ਬਾਅਦ ਕੁਝ ਲੋਕ ਉੱਥੇ ਆ ਜਾਂਦੇ ਹਨ, ਜੋ ਲੜਕੀਆਂ ਨਾਲ ਬਦਸਲੂਕੀ ਅਤੇ ਕੁੱਟਮਾਰ ਕਰਨ ਲੱਗਦੇ ਹਨ। ਇਸ ਤੋਂ ਬਾਅਦ ਕਾਰ 'ਚ ਡਰਾਈਵਿੰਗ ਸੀਟ 'ਤੇ ਬੈਠੀ ਇੱਕ ਔਰਤ ਉਸ ਨੂੰ ਬਚਾਉਣ ਲਈ ਬਾਹਰ ਨਿਕਲਦੀ ਹੈ। ਪਰ ਹਮਲਾਵਰਾਂ ਨੇ ਔਰਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਹ ਔਰਤ ਨੂੰ ਡੰਡਿਆਂ ਨਾਲ ਕੁੱਟਦੇ ਦੇਖੇ ਜਾ ਸਕਦੇ ਹਨ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।
ਇਹ ਘਟਨਾ 19 ਨਵੰਬਰ 2021 (ਸ਼ੁੱਕਰਵਾਰ) ਰਾਤ ਕਰੀਬ 10 ਵਜੇ ਵਾਪਰੀ। ਬੁਰੀ ਤਰ੍ਹਾਂ ਜ਼ਖਮੀ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਔਰਤ ਨੇ ਪਹਿਲਾਂ ਸੀਸੀਟੀਵੀ ਫੁਟੇਜ ਕਢਵਾਈ ਅਤੇ ਫਿਰ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: LPG Price Hike: ਚੜਦੇ ਮਹੀਨੇ ਮਹਿੰਗਾਈ ਦਾ ਜ਼ਬਰਦਸਤ ਝਟਕਾ, ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ...
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/