ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ 'ਤੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮੰਤਰੀ ਖਿਲਾਫ਼ ਆਵਾਜ਼ ਚੁੱਕਣ ਕਾਰਨ ਜੂਨੀਅਰ ਮਹਿਲਾ ਕੋਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਜਾਰੀ ਕੀਤੇ ਹਨ। 


ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਉਸ 'ਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਹ ਮਿਲਣਾ ਨਹੀਂ ਚਾਹੁੰਦੀ ਸੀ, ਇਸ ਲਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।


ਮਹਿਲਾ ਕੋਚ ਨੇ ਕਿਹਾ ਕਿ ਮੁਅੱਤਲੀ ਦੇ ਹੁਕਮ ਦੀ ਕਾਪੀ ਸੋਮਵਾਰ ਸ਼ਾਮ ਨੂੰ ਮਿਲੀ। ਪੱਤਰ ਪੜ੍ਹ ਕੇ ਪਤਾ ਲੱਗਾ ਕਿ ਉਨ੍ਹਾਂ ਦੀ ਮੁਅੱਤਲੀ ਦਾ ਹੁਕਮ 11 ਅਗਸਤ ਨੂੰ ਹੀ ਜਾਰੀ ਕਰ ਦਿੱਤਾ ਗਿਆ ਸੀ। ਜਦੋਂ ਕਿ ਸੋਮਵਾਰ ਨੂੰ ਉਹ ਸਾਰਾ ਦਿਨ ਦਫਤਰ 'ਚ ਹੀ ਰਹੀ।



ਜ਼ਿਕਰਯੋਗ ਹੈ ਕਿ ਪਿਛਲੇ ਸਾਲ 26 ਦਸੰਬਰ ਨੂੰ ਜੂਨੀਅਰ ਮਹਿਲਾ ਕੋਚ ਨੇ ਮੰਤਰੀ ਸੰਦੀਪ ਸਿੰਘ 'ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। ਤਿੰਨ ਦਿਨਾਂ ਬਾਅਦ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ 31 ਦਸੰਬਰ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।


 ਚੰਡੀਗੜ੍ਹ ਪੁਲੀਸ ਕੇਸ ਦਰਜ ਹੋਣ ਦੇ ਸੱਤ ਮਹੀਨੇ ਬਾਅਦ ਵੀ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ ਹੈ। ਹਾਲਾਂਕਿ ਉਸ ਸਮੇਂ ਖੇਡ ਵਿਭਾਗ ਮੰਤਰੀ ਸੰਦੀਪ ਤੋਂ ਲਿਆ ਗਿਆ ਸੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ