ਚੰਡੀਗੜ੍ਹ: ਫ਼ਾਜ਼ਿਲਕਾ ਵਿੱਚ ਇੱਕ ਔਰਤ ਦੀ ਮੈਗੀ ਖਾਨ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੌਤ ਤੋਂ ਪਹਿਲਾਂ ਮ੍ਰਿਤਕਾ ਨੇ ਘਰ ਵਿੱਚ ਮੈਗੀ ਬਣਾ ਕੇ ਖਾਧੀ ਸੀ, ਜਿਸਤੋ ਬਾਅਦ ਉਸਦੀ ਅਚਾਨਕ ਤਬੀਅਤ ਵਿਗੜ ਗਈ ਤੇ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਮ੍ਰਿਤਕਾ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ। ਕਰੀਬ ਡੇਢ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਪ੍ਰਿਅੰਕਾ ਨੇ ਮੈਗੀ ਬਣਾ ਕੇ ਖਾਧੀ ਸੀ ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਉਸਨੂੰ ਫਾਜ਼ਿਲਕਾ ਦੇ ਇੱਕ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ। ਅੱਜ ਸ਼੍ਰੀ ਗੰਗਾਨਗਰ ਦੇ ਕ ਨਿੱਜੀ ਹਸਪਤਾਲ ਵਿੱਚ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ

ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰਿਕ ਮੈਂਬਰ ਤਾਂ ਮੈਗੀ ਨੂੰ ਹੀ ਉਸਦੀ ਮੌਤ ਦਾ ਕਾਰਨ ਦੱਸ ਰਹੇ ਸਨ ਪਰ ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਚੱਲੇਗਾ।