Women Free Travel : ਹਰਿਆਣਾ 'ਚ ਰੱਖੜੀ ਮੌਕੇ ਮਹਿਲਾਵਾਂ ਨੂੰ ਮਿਲੇਗੀ ਬੱਸਾਂ 'ਚ ਮੁਫ਼ਤ ਸਫ਼ਰ ਦੀ ਸਹੂਲਤ
Women Free Travel : ਹਰਿਆਣਾ ਸਰਕਾਰ ਨੇ ਸੂਬੇ ਵਿਚ ਮਹਿਲਾਵਾਂ ਨੂੰ ਰੱਖੜੀ ਦੇ ਤਿਉਹਾਰ ਦਾ ਤੋਹਫਾ ਦਿੰਦੇ ਹੋਏ ਇਸ ਸਾਲ ਵੀ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫ਼ਰ ਦੀ ਸਹੂਲਤ ਦੇਣ ਦਾ ਫੈ
Women Free Travel : ਹਰਿਆਣਾ ਸਰਕਾਰ ਨੇ ਸੂਬੇ ਵਿਚ ਮਹਿਲਾਵਾਂ ਨੂੰ ਰੱਖੜੀ ਦੇ ਤਿਉਹਾਰ ਦਾ ਤੋਹਫਾ ਦਿੰਦੇ ਹੋਏ ਇਸ ਸਾਲ ਵੀ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫ਼ਰ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲ ਚੰਦ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹਰਿਆਣਾ 'ਚ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਔਰਤਾਂ ਆਪਣੇ 15 ਸਾਲ ਤੱਕ ਦੇ ਬੱਚਿਆਂ ਸਮੇਤ ਮੁਫਤ ਯਾਤਰਾ ਦੀ ਸਹੂਲਤ ਦਾ ਲਾਭ ਲੈ ਸਕਦੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ 29 ਅਗਸਤ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 30 ਅਗਸਤ, 2023 ਦੀ ਅੱਧੀ ਰਾਤ 12 ਵਜੇ ਤੱਕ ਰਕਸ਼ਾ ਬੰਧਨ ਵਾਲੇ ਦਿਨ ਮੁਫ਼ਤ ਯਾਤਰਾ ਦੀ ਸਹੂਲਤ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੁਫਤ ਯਾਤਰਾ ਦੀ ਸਹੂਲਤ ਆਮ ਅਤੇ ਮਿਆਰੀ ਬੱਸਾਂ ਵਿੱਚ ਲਾਗੂ ਹੋਵੇਗੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ