ਅਲਵਰ: ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਪਿਛਲੇ ਸਾਲ 19 ਸਾਲਾ ਦਲਿਤ ਮਹਿਲਾ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਐਸਸੀ/ਐਸਟੀ ਮਾਮਲਿਆਂ ਲਈ ਬਣਾਈ ਗਈ ਵਿਸ਼ੇਸ਼ ਅਦਾਲਤ ਨੇ ਪੰਜਾਂ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਵਿੱਚੋਂ ਚਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂਕਿ ਇੱਕ ਦੋਸ਼ੀ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।


26 ਅਪ੍ਰੈਲ, 2019 ਨੂੰ, ਅਲਵਰ ਦੇ ਥਾਨਾਗਾਜੀ ਖੇਤਰ ਵਿੱਚ ਪੰਜ ਲੋਕਾਂ ਨੇ ਦਲਿਤ ਮਹਿਲਾ ਦੇ ਪਤੀ ਸਾਹਮਣੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਲੋਕ ਸਭਾ ਚੋਣਾਂ ਦੌਰਾਨ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਵੀ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਐਫਆਈਆਰ ਵਿੱਚ ਦੇਰੀ ਨੂੰ ਲੈ ਕੇ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਦਾ ਘਿਰਾਓ ਕੀਤਾ ਸੀ। ਰਾਜਸਥਾਨ ਸਰਕਾਰ ਦੀ ਇਸ ਗੱਲ ਦੀ ਵੀ ਅਲੋਚਨਾ ਕੀਤੀ ਗਈ ਕਿ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਪਹਿਲਾਂ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

2 ਮਈ, 2009 ਨੂੰ ਦਰਜ ਕੀਤੀ ਗਈ FIR ਦੇ ਅਨੁਸਾਰ ਚੌਗਾਨ ਤੋਂ ਬਾਅਦ ਥਾਨਾਗਾਜੀ ਤੇ ਤਲਵਾਰਿਕਾਸ਼ ਵਿਚਕਾਰ ਤਿੰਨ ਘੰਟੇ ਚਾਰ ਵਿਅਕਤੀਆਂ ਤੇ ਇੱਕ ਨਾਬਾਲਗ ਨੇ ਮਹਿਲਾ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਪਹਿਲਾਂ ਉਨ੍ਹਾਂ ਨੇ ਮਹਿਲਾ ਦੇ ਪਤੀ ਨੂੰ ਕੁੱਟਿਆ। ਇਸ ਦੌਰਾਨ ਦੋਸ਼ੀਆਂ ਨੇ ਸਾਰੀ ਘਟਨਾ ਨੂੰ ਕੈਮਰੇ 'ਤੇ ਕੈਦ ਵੀ ਕਰ ਲਿਆ ਸੀ। ਮੁਲਜ਼ਮ ਨੇ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਨਾ ਪਾਉਣ ਲਈ ਪੀੜਤ ਵਿਅਕਤੀ ਤੋਂ 10,000 ਰੁਪਏ ਦੀ ਮੰਗ