ਨਵੀਂ ਦਿੱਲੀ : ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ( Shiromani Akali Dal)ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ (Women wing )ਦੀ ਪ੍ਰਧਾਨ ਬੀਬੀ ਰਣਜੀਤ ਕੌਰ (Bibi Ranjit Kaur ) ਅੱਜ ਆਮ ਆਦਮੀ ਪਾਰਟੀ (Aam Aadmi Party ) ਵਿੱਚ ਸ਼ਾਮਲ ਹੋ ਗਈ ਹੈ।
ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
ਦੱਸ ਦੇਈਏ ਕਿ ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਹਨ।