Wrestlers Protest : ਸੋਨੀਪਤ 'ਚ ਪੰਚਾਇਤ ਤੋਂ ਪਹਿਲਾਂ ਪਹਿਲਵਾਨ ਬਜਰੰਗ ਪੂਨੀਆ ਦਾ ਵੱਡਾ ਬਿਆਨ, ਕਿਹਾ- 'ਅਸੀਂ ਉਨ੍ਹਾਂ ਲੋਕਾਂ ਸਾਹਮਣੇ ...'
Haryana News : ਹਰਿਆਣਾ ਦੇ ਸੋਨੀਪਤ 'ਚ ਅੱਜ ਫਿਰ ਪਹਿਲਵਾਨਾਂ ਦੇ ਮੁੱਦੇ 'ਤੇ ਪੰਚਾਇਤ ਹੋਣ ਜਾ ਰਹੀ ਹੈ। ਇਸ ਪੰਚਾਇਤ ਵਿੱਚ ਹਿੱਸਾ ਲੈਣ ਲਈ ਪਹਿਲਵਾਨ ਬਜਰੰਗ ਪੂਨੀਆ ਵੀ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ
#WATCH | Haryana: "Whatever talks we had with the govt, we will discuss that with the people who are supporting and standing with us..." Wrestler Bajrang Punia on Panchayat that is going to be held in Sonipat over wrestlers issue pic.twitter.com/wcz9FWk2Fy
— ANI (@ANI) June 10, 2023
ਦੱਸ ਦੇਈਏ ਕਿ ਪਿਛਲੇ ਦਿਨੀਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਧਰਨੇ 'ਤੇ ਬੈਠੇ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਰੀਬ ਛੇ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੂੰ ਭਰੋਸਾ ਮਿਲਿਆ ਕਿ 15 ਜੂਨ ਤੱਕ ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਮਹਿਲਾ ਪਹਿਲਵਾਨਾਂ ਨੇ ਮੰਗ ਕੀਤੀ ਹੈ ਕਿ ਕੁਸ਼ਤੀ ਫੈਡਰੇਸ਼ਨ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਬਣਾਈ ਜਾਵੇ ਅਤੇ ਇਸ ਦੀ ਪ੍ਰਧਾਨਗੀ ਕਿਸੇ ਮਹਿਲਾ ਨੂੰ ਦਿੱਤੀ ਜਾਵੇ। ਫਿਲਹਾਲ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਅੰਦੋਲਨ 15 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ।
ਰੈਫਰੀ ਦਾ ਬਿਆਨ ਵੀ ਆਇਆ ਸਾਹਮਣੇ
ਅੰਤਰਰਾਸ਼ਟਰੀ ਕੁਸ਼ਤੀ ਦੇ ਰੈਫਰੀ ਜਗਬੀਰ ਸਿੰਘ ਨੇ ਵੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 25 ਮਾਰਚ 2022 ਨੂੰ ਸੀਨੀਅਰ ਏਸ਼ੀਆ ਰੈਸਲਿੰਗ ਚੈਂਪੀਅਨਸ਼ਿਪ ਦਾ ਟਰਾਇਲ ਖਤਮ ਹੋਣ ਤੋਂ ਬਾਅਦ ਜਦੋਂ ਫੋਟੋ ਸੈਸ਼ਨ ਹੋਇਆ ਤਾਂ ਇਸ ਦੌਰਾਨ ਬ੍ਰਿਜ ਭੂਸ਼ਣ ਸਿੰਘ ਵੱਲੋਂ ਇੱਕ ਮਹਿਲਾ ਖਿਡਾਰਨ ਨੂੰ ਗਲਤ ਤਰੀਕੇ ਨਾਲ ਟਚ ਕੀਤਾ ਸੀ । ਜਦੋਂ ਇਹ ਫੋਟੋ ਸੈਸ਼ਨ ਦੀ ਘਟਨਾ ਹੋਈ ਤਾਂ ਉਹ ਕੁਝ ਦੂਰੀ 'ਤੇ ਖੜ੍ਹਾ ਸੀ।