Wrestlers Protest: ਪਿਛਲੇ ਕਾਫੀ ਦਿਨਾਂ ਤੋਂ ਪਹਿਲਵਾਨ WFI ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਅੱਜ ਪਹਿਲਵਾਨ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਮੈਡਲਾਂ ਨੂੰ ਗੰਗਾ ਵਿੱਚ ਵਹਾਉਣ ਲਈ ਹਰਿਦੁਆਰ ਪਹੁੰਚੇ ਹਨ।


ਇਸ ਦੌਰਾਨ ਉਨ੍ਹਾਂ ਦੇ ਹੱਥ ਵਿੱਚ ਮੈਡਲ ਦਾ ਬੈਗ ਵੇਖਿਆ ਗਿਆ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ WFI ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਲਈ ਹਰਿਦੁਆਰ ਪਹੁੰਚ ਗਏ ਹਨ।






ਵੀਡੀਓ 'ਚ ਪਹਿਲਵਾਨ ਭਾਵੁਕ ਹੋ ਕੇ ਮੈਡਲ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ।  ਦੱਸ ਦਈਏ ਕਿ ਪਹਿਲਵਾਨਾਂ ਨੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸੋਸ਼ਣ ਦੇ ਦੋਸ਼ ਲਾਏ ਹਨ ਅਤੇ ਉਹ ਇਨ੍ਹਾਂ ਖ਼ਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਉੱਥੇ ਹੀ ਪਹਿਲਵਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।  


ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਪੂਰਾ ਦੇਸ਼ ਹੈਰਾਨ ਹੈ। ਪੂਰੇ ਦੇਸ਼ ਦੀਆਂ ਅੱਖਾਂ ਵਿੱਚ ਹੰਝੂ ਹਨ। ਹੁਣ ਪ੍ਰਧਾਨ ਮੰਤਰੀ ਨੂੰ ਆਪਣਾ ਹੰਕਾਰ ਛੱਡ ਦੇਣਾ ਚਾਹੀਦਾ ਹੈ।"


ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੀ ਜਸਟਿਸ ਨੇ ਕੁੜੀ ਨੂੰ ਕਿਹਾ, 'ਲੋੜ ਤੋਂ ਵੱਧ ਸਮਾਰਟ ਬਣ ਰਹੀ ਹੈ...'


ਦੂਜੇ ਪਾਸੇ ਗੰਗਾ ਸਭਾ ਦੇ ਜਨਰਲ ਸਕੱਤਰ ਤਨਮਯ ਵਸ਼ਿਸ਼ਟ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਉਹ ਹਰਿ ਕੀ ਪੌੜੀ 'ਚ ਤਗਮਿਆਂ ਨੂੰ ਵਹਾਉਣ ਨਹੀਂ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਹ ਧਾਰਮਿਕ ਸਥਾਨ ਹੈ, ਇਸ ਨੂੰ ਵਿਰੋਧ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪਹਿਲਵਾਨ ਇਸ ਸਮੇਂ ਹਰਿ ਕੀ ਪਉੜੀ ਤੋਂ 50 ਮੀਟਰ ਦੀ ਦੂਰੀ 'ਤੇ ਗੰਗਾ ਦੇ ਕਿਨਾਰੇ ਘਾਟ 'ਤੇ ਬੈਠੇ ਹਨ।