Wrestler Protest : ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸ਼ੁੱਕਰਵਾਰ (28 ਅਪ੍ਰੈਲ) ਨੂੰ ਦਿੱਲੀ ਪੁਲਸ ਨੇ ਕਿਹਾ ਕਿ ਉਹ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਐੱਫਆਈਆਰ. ਦੇਜ ਕਰਨ ਲਈ ਤਿਆਰ ਹੈ। ਇਸ ਤੋਂ ਬਾਅਦ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਨਿਆਂਪਾਲਿਕਾ ਦੇ ਫੈਸਲੇ ਤੋਂ ਖੁਸ਼ ਹਾਂ। ਮੈਨੂੰ ਆਪਣੇ ਕਰਮ 'ਤੇ ਵਿਸ਼ਵਾਸ ਹੈ, ਮੈਨੂੰ ਇਨਸਾਫ਼ ਮਿਲੇਗਾ।


ਉਨ੍ਹਾਂ ਕਿਹਾ, “ਦਿੱਲੀ ਪੁਲਿਸ ਨੂੰ ਜਾਂਚ ਮਿਲੀ ਹੈ। ਅਜਿਹੇ 'ਚ ਜਾਂਚ 'ਚ ਜਿੱਥੇ ਵੀ ਮੇਰੇ ਸਹਿਯੋਗ ਦੀ ਲੋੜ ਹੋਵੇਗੀ, ਉਹ ਮੈਂ ਸਹਿਯੋਗ ਕਰਨ ਲਈ ਤਿਆਰ ਹਾਂ। ਇਸ ਦੇਸ਼ ਵਿੱਚ ਨਿਆਂਪਾਲਿਕਾ ਤੋਂ ਵੱਡਾ ਕੋਈ ਨਹੀਂ ਹੈ, ਮੈਂ ਵੀ ਨਹੀਂ। ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ, ਐਫਆਈਆਰ ਲਿਖਣ ਦਾ ਹੁਕਮ ਹੋਇਆ ਹੈ।

 

ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, ''ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਐਫਆਈਆਰ ਲਿਖਣ ਵਿੱਚ ਕੋਈ ਦਿੱਕਤ ਨਹੀਂ ਹੈ। ਮੈਂ ਫੈਸਲੇ ਦਾ ਸਵਾਗਤ ਕਰਦਾ ਹਾਂ। ਕਮੇਟੀ ਬਣਨ ਵੇਲੇ ਵੀ ਮੈਂ ਕੋਈ ਸਵਾਲ ਨਹੀਂ ਉਠਾਇਆ। ਇਨ੍ਹਾਂ ਲੋਕਾਂ ਨੂੰ ਇੰਤਜ਼ਾਰ ਕਰਨਾ ਚਾਹੀਦਾ ਸੀ, ਉਹ ਸੁਪਰੀਮ ਕੋਰਟ ਗਏ ਅਤੇ ਉਥੋਂ ਇੱਕ ਫੈਸਲਾ ਆਇਆ।

 


ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਜਿਨਸੀ ਸ਼ੋਸ਼ਣ ਅਤੇ ਧਮਕਾਉਣ ਦਾ ਦੋਸ਼ ਲਗਾਉਂਦੇ ਹੋਏ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਪਹਿਲਵਾਨਾਂ ਨੇ ਸਿੰਘ ਨੂੰ ਜੇਲ੍ਹ ਵਿੱਚ ਡੱਕਣ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ ,ਉਦੋਂ ਤੱਕ ਧਰਨਾ ਜਾਰੀ ਰਹੇਗਾ।


 

ਕੀ ਕਿਹਾ ਪਹਿਲਵਾਨਾਂ ਨੇ?

 

ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ, ''ਕੋਰਟ ਦਾ ਫੈਸਲਾ ਆ ਗਿਆ ਹੈ ਪਰ ਸਾਨੂੰ ਦਿੱਲੀ ਪੁਲਸ 'ਤੇ ਭਰੋਸਾ ਨਹੀਂ ਹੈ। ਅਸੀਂ 6 ਦਿਨਾਂ ਤੋਂ ਬੈਠੇ ਹਾਂ। ਸਾਡਾ ਅਗਲਾ ਕਦਮ ਦਿੱਲੀ ਪੁਲਿਸ ਦੀ ਕਾਰਵਾਈ 'ਤੇ ਆਧਾਰਿਤ ਹੋਵੇਗਾ। ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਨੂੰ (ਡਬਲਯੂ.ਐੱਫ.ਆਈ. ਦੇ ਪ੍ਰਧਾਨ ਬ੍ਰਿਜ ਭੂਸ਼ਣ) ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ। ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੈਤਿਕਤਾ ਦੇ ਆਧਾਰ 'ਤੇ ਅਪੀਲ ਹੈ ਕਿ ਉਨ੍ਹਾਂ ਨੂੰ ਹਰ ਅਹੁਦੇ ਤੋਂ ਹਟਾਇਆ ਜਾਵੇ। ਜਿੰਨਾ ਚਿਰ ਉਹ ਉਸ ਅਹੁਦੇ 'ਤੇ ਬਣੇ ਰਹਿਣਗੇ, ਉਹ ਉਸ ਅਹੁਦੇ ਦੀ ਦੁਰਵਰਤੋਂ ਕਰਨਗੇ ਅਤੇ ਜਾਂਚ ਨੂੰ ਪ੍ਰਭਾਵਿਤ ਕਰਨਗੇ। ਸਾਨੂੰ ਸੁਪਰੀਮ ਕੋਰਟ 'ਤੇ ਪੂਰਾ ਭਰੋਸਾ ਹੈ।