Wrestlers Protest : ਕੀ ਪਹਿਲਵਾਨਾਂ ਦੇ ਪ੍ਰਦਰਸ਼ਨ ਤੋਂ ਅਲੱਗ ਹੋ ਗਈ ਸਾਕਸ਼ੀ ਮਲਿਕ ? ਪਹਿਲਵਾਨ ਨੇ ਖ਼ੁਦ ਦਿੱਤਾ ਜਵਾਬ
Wrestlers Protest : ਪਹਿਲਵਾਨ ਸਾਕਸ਼ੀ ਮਲਿਕ ਨੂੰ ਲੈ ਕੇ ਸਮਾਚਾਰ ਏਜੰਸੀ ਏਐਨਆਈ ਨੇ ਸੋਮਵਾਰ (5 ਜੂਨ) ਨੂੰ ਦਾਅਵਾ ਕੀਤਾ ਕ ਕਿ ਉਨ੍ਹਾਂ ਨੇ ਰੇਲਵੇ ਵਿੱਚ ਆਪਣੀ ਨੌਕਰੀ ਮੁੜ ਜੁਆਇਨ ਕਰ ਲਈ ਹੈ। ਹਾਲਾਂਕਿ ਇਸ ਦਾਅਵੇ ਦੇ ਸਾਹਮਣੇ ਆਉਣ ਤੋਂ ਕੁ
ਦੇਸ਼ ਦੇ ਵੱਡੇ ਪਹਿਲਵਾਨਾਂ ਨੇ ਜਨਵਰੀ 2023 ਵਿੱਚ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਕੁਝ ਦਿਨਾਂ ਦੇ ਵਿਰੋਧ ਤੋਂ ਬਾਅਦ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਪਹਿਲਵਾਨਾਂ ਨੇ ਧਰਨਾ ਵਾਪਸ ਚੁੱਕ ਲਿਆ ਸੀ। ਕਮੇਟੀ ਦੀ ਜਾਂਚ ਮੁਕੰਮਲ ਹੋਣ ਮਗਰੋਂ ਪਹਿਲਵਾਨਾਂ ਨੇ 23 ਅਪਰੈਲ ਤੋਂ ਮੁੜ ਧਰਨਾ ਸ਼ੁਰੂ ਕਰਦਿਆਂ ਕਿਹਾ ਕਿ ਨਿਰਪੱਖ ਜਾਂਚ ਨਹੀਂ ਹੋਈ। ਪਹਿਲਾ ਪ੍ਰਦਰਸ਼ਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਸੀ ਪਰ ਐਫਆਈਆਰ ਦਰਜ ਹੋਣ ਤੋਂ ਬਾਅਦ ਪਹਿਲਵਾਨ ਉਸ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਰਹੇ। ਫਿਲਹਾਲ ਪ੍ਰਦਰਸ਼ਨ ਦੇ ਖ਼ਤਮ ਹੋਣ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ