ਚਰਖੀ ਦਾਦਰੀ: ਸ਼ੁੱਕਰਵਾਰ ਸ਼ਾਮ ਨੂੰ ਵਿਕਰਮ ਪਹਿਲਵਾਨ ਨੂੰ ਪਿੰਡ ਬਾਹੂ ਝੂਲੜੀ ਵਿੱਚ ਗੋਲੀ ਮਾਰ ਦਿੱਤੀ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਜ਼ਿਲ੍ਹਾ ਚਰਖੀ ਦਾਦਰੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਸਾਲ੍ਹਾਵਾਸ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਘਟਨਾ ਦੀ ਜਾਣਕਾਰੀ ਮਿਲਣ 'ਤੇ ਡੀਐਸਪੀ ਨਰੇਸ਼ ਕੁਮਾਰ ਅਤੇ ਐਸਪੀ ਰਾਜੇਸ਼ ਦੁੱਗਲ ਵੀ ਮੌਕੇ 'ਤੇ ਪਹੁੰਚ ਗਏ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਸਾਲ੍ਹਾਵਾਸ ਥਾਣਾ ਇੰਚਾਰਜ ਅਤੇ ਹੋਰ ਟੀਮਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਪੁਲਿਸ ਨੇ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੇ ਹਨ।


ਜਾਣਕਾਰੀ ਮੁਤਾਬਕ ਖਾਨਪੁਰ ਕਲਾਂ ਪਿੰਡ ਦਾ ਵਸਨੀਕ ਵਿਕਰਮ ਸ਼ੁੱਕਰਵਾਰ ਸ਼ਾਮ ਨੂੰ ਪਹਿਲਵਾਨ ਪਿੰਡ ਤੋਂ ਕੁਝ ਦੂਰੀ 'ਤੇ ਖੋਰੜਾ ਰੋਡ 'ਤੇ ਸਥਿਤ ਅਖਾੜੇ 'ਚ ਗਿਆ ਹੋਇਆ ਸੀ। ਇਸਦੇ ਨਾਲ ਹੀ ਉਸਦੇ ਪਿਤਾ ਦਾ ਅਖਾੜਾ ਵੀ ਹੈ। ਇਸੇ ਦੌਰਾਨ ਕੁਝ ਲੋਕਾਂ ਨਾਲ ਹੋਈ ਬਹਿਸ ਹੋਈ। ਜਿਸ ਦੀ ਰੰਜੀਸ਼ ਕਰਕੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਧਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਤਿੰਨ ਲੋਕਾਂ ਨੂੰ ਨਾਮਜਦ ਕੀਤਾ ਹੈ ਅਤੇ ਅੱਗੇ ਦੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਪੰਜਾਬ 'ਚ ਜਿਓ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ, ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਸੌਂਪੀ ਇਹ ਰਿਪੋਰਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904