Delhi News:  ਪਹਿਲਵਾਨ ਬਜਰੰਗ ਪੂਨੀਆ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਮਯੂਰ ਵਿਹਾਰ ਥਾਣੇ ਵਿੱਚ ਰੱਖਿਆ ਗਿਆ ਹੈ। ਦੱਸ ਦਈਏ ਕਿ ਅੱਜ ਸਵੇਰੇ ਕਰੀਬ 11:30 ਵਜੇ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਨੇ ਨਵੇਂ ਸੰਸਦ ਭਵਨ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ, ਕਿਉਂਕਿ ਪਹਿਲਵਾਨਾਂ ਵੱਲੋਂ ਉੱਥੇ ਮਹਿਲਾ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ। ਉੱਥੇ ਹੀ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਦੱਸਿਆ ਕਿ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਸਮਾਰੋਹ ਹੈ।


ਇਸ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕਿਸੇ ਨੂੰ ਵੀ ਉੱਥੇ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਸਾਰੇ ਪਹਿਲਵਾਨਾਂ ਨੇ ਅੱਗੇ ਵੱਧ ਕੇ ਬੈਰੀਗੇਟਿੰਗ ਦੀਆਂ 3 ਲੇਅਰਾਂ ਤੋੜ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਅਤੇ ਪਹਿਲਵਾਨਾਂ ਵਿੱਚ ਸੰਘਰਸ਼ ਹੋਇਆ ਅਤੇ ਫਿਰ ਪੁਲਿਸ ਨੇ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਨੂੰ ਦਿੱਲੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਥਾਣਿਆਂ 'ਚ ਹਿਰਾਸਤ 'ਚ ਰੱਖਿਆ ਗਿਆ ਹੈ। ਫਿਲਹਾਲ ਪੁਲਿਸ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਨ੍ਹਾਂ ਨੂੰ ਕਦੋਂ ਤੱਕ ਰਿਹਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਨੇ ਯਕੀਨੀ ਤੌਰ 'ਤੇ ਕਿਹਾ ਕਿ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ।


ਇਹ ਵੀ ਪੜ੍ਹੋ: New Parliament Inauguration: ਤਾੜੀਆਂ ਦੀ ਗੂੰਜ, ਚਾਰੇ ਪਾਸੇ ਮੋਦੀ-ਮੋਦੀ ਦੇ ਨਾਅਰੇ... ਕੁੱਝ ਇਸ ਤਰ੍ਹਾਂ ਨਵੀਂ ਸੰਸਦ 'ਚ ਪ੍ਰਧਾਨ ਮੰਤਰੀ ਨੇ ਕੀਤੀ ਧਮਾਕੇਦਾਰ ਐਂਟਰੀ


ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਪੁਲਿਸ ਨੇ ਕੀਤੀ ਕਾਰਵਾਈ


ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਸੀ ਕਿ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਪ੍ਰੋਗਰਾਮ ਦੇ ਮੱਦੇਨਜ਼ਰ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਦਿੱਲੀ ਪੁਲਿਸ ਨੇ ਅੱਜ ਦੁਪਹਿਰ 3 ਵਜੇ ਤੱਕ ਨਵੀਂ ਦਿੱਲੀ ਖੇਤਰ ਵਿੱਚ ਨਿੱਜੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਖਾਪ ਪੰਚਾਇਤ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਸੰਸਦ ਭਵਨ ਵੱਲ ਮਾਰਚ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਧਰਨੇ ’ਤੇ ਬੈਠੇ ਕਿਸਾਨ ਤੇ ਪਹਿਲਵਾਨ ਅੜੇ ਰਹੇ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਪੁਲਿਸ ਨੇ ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਸੀ। ਐਤਵਾਰ ਸਵੇਰ ਤੋਂ ਕਿਸੇ ਨੂੰ ਵੀ ਦਿੱਲੀ ਦੀਆਂ ਸਰਹੱਦਾਂ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੂਜੇ ਪਾਸੇ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਮੀਟਿੰਗ ਨਵੇਂ ਸੰਸਦ ਭਵਨ ਵੱਲ ਵਧੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।


ਇਹ ਵੀ ਪੜ੍ਹੋ: New Parliament Building: ਰਾਹੁਲ ਗਾਂਧੀ ਦਾ PM ਮੋਦੀ 'ਤੇ ਨਿਸ਼ਾਨਾ, ਕਿਹਾ- ਤਾਜਪੋਸ਼ੀ ਖਤਮ- 'ਹੰਕਾਰੀ ਰਾਜਾ' ਸੜਕਾਂ 'ਤੇ ਲੋਕਾਂ ਦੀ ਆਵਾਜ਼ ਨੂੰ ਕੁਚਲ ਰਿਹੈ