ਪੜਚੋਲ ਕਰੋ
Advertisement
ਦਿੱਲੀ ਪੁਲਿਸ ਨੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਖ਼ਿਲਾਫ਼ ਦਰਜ ਕੀਤੀਆਂ 2 FIR , ਪੋਕਸੋ ਐਕਟ ਵੀ ਲਗਾਇਆ
Wrestlers Protest : ਦਿੱਲੀ ਪੁਲਿਸ ਨੇ ਸ਼ੁੱਕਰਵਾਰ (28 ਅਪ੍ਰੈਲ) ਨੂੰ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ( WFI ) ਦੇ ਮੁਖੀ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਐਫਆਈਆਰ ਦਰਜ
Wrestlers Protest : ਦਿੱਲੀ ਪੁਲਿਸ ਨੇ ਸ਼ੁੱਕਰਵਾਰ (28 ਅਪ੍ਰੈਲ) ਨੂੰ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ( WFI ) ਦੇ ਮੁਖੀ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ। ਪਹਿਲੀ ਐਫਆਈਆਰ ਇੱਕ ਨਾਬਾਲਗ ਪਹਿਲਵਾਨ ਦੀ ਸ਼ਿਕਾਇਤ 'ਤੇ ਕਨਾਟ ਪਲੇਸ ਥਾਣੇ ਵਿੱਚ ਦਰਜ ਕੀਤੀ ਗਈ ਹੈ, ਜਿਸ ਵਿੱਚ ਪੋਕਸੋ ਐਕਟ ਦੀ ਵੀ ਮੰਗ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਦੂਜੀ ਐਫਆਈਆਰ ਬਾਲਗ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਹੈ। ਦੋਵਾਂ ਐਫਆਈਆਰਜ਼ ਦੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਦਿੱਲੀ ਪੁਲਿਸ ਨੇ ਦੱਸਿਆ ਸੀ ਕਿ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਜਲਦੀ ਹੀ ਐਫਆਈਆਰ ਦਰਜ ਕੀਤੀ ਜਾਵੇਗੀ।
ਕੀ ਹੈ ਪਹਿਲਵਾਨਾਂ ਦੀ ਮੰਗ?
ਇਸ ਤੋਂ ਪਹਿਲਾਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਦਿੱਲੀ ਪੁਲਿਸ ਨੇ ਦੱਸਿਆ ਸੀ ਕਿ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਜਲਦੀ ਹੀ ਐਫਆਈਆਰ ਦਰਜ ਕੀਤੀ ਜਾਵੇਗੀ।
ਕੀ ਹੈ ਪਹਿਲਵਾਨਾਂ ਦੀ ਮੰਗ?
ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਦਿੱਗਜ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਸੀ ਕਿ ਅਸੀਂ ਉਦੋਂ ਤੱਕ ਵਿਰੋਧ ਜਾਰੀ ਰੱਖਾਂਗੇ ਜਦੋਂ ਤੱਕ ਬ੍ਰਿਜ ਭੂਸ਼ਣ ਨੂੰ ਜੇਲ 'ਚ ਨਹੀਂ ਡੱਕਿਆ ਜਾਂਦਾ। ਉਨ੍ਹਾਂ ਕਿਹਾ ਕਿ ਉਨ੍ਹਾਂ (ਬ੍ਰਿਜ ਭੂਸ਼ਣ) ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੌਜੂਦਾ ਸਾਰੇ ਅਹੁਦਿਆਂ ਤੋਂ ਹਟਾ ਦੇਣਾ ਚਾਹੀਦਾ ਹੈ ਨਹੀਂ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ।
ਦੂਜੇ ਪਾਸੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜਿੱਤ ਵੱਲ ਪਹਿਲਾ ਕਦਮ ਹੈ ਪਰ ਸਾਡਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ। ਅਸੀਂ ਸੁਪਰੀਮ ਕੋਰਟ ਵਿੱਚ ਆਪਣਾ ਬਿਆਨ ਦਰਜ ਕਰਵਾਵਾਂਗੇ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਬਿਆਨ
ਇਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਅਤੇ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਮੈਂ ਨਿਆਂਪਾਲਿਕਾ ਦੇ ਫੈਸਲੇ ਤੋਂ ਖੁਸ਼ ਹਾਂ। ਦਿੱਲੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜਿਹੇ 'ਚ ਜੇਕਰ ਮੇਰੇ ਸਹਿਯੋਗ ਦੀ ਲੋੜ ਹੈ ਤਾਂ ਮੈਂ ਉਸ ਲਈ ਤਿਆਰ ਹਾਂ। ਇਸ ਦੇਸ਼ ਵਿੱਚ ਨਿਆਂਪਾਲਿਕਾ ਤੋਂ ਵੱਡਾ ਕੋਈ ਨਹੀਂ, ਮੈਂ ਵੀ ਨਹੀਂ। ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। ਐਫ.ਆਈ.ਆਰ ਲਿਖਣ ਦਾ ਹੁਕਮ ਹੋਇਆ ਹੈ।
ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲਿਆ ਹੈ। ਕਾਂਗਰਸ, ਟੀਐਮਸੀ, ਆਮ ਆਦਮੀ ਪਾਰਟੀ ਅਤੇ ਖੱਬੇ ਪੱਖੀ ਪਾਰਟੀਆਂ ਸਮੇਤ ਕਈ ਪਾਰਟੀਆਂ ਦੇ ਆਗੂਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਕਰਕੇ ਇਕਜੁੱਟਤਾ ਦਿਖਾਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement