ਪੜਚੋਲ ਕਰੋ

Wrestlers Protest: ਬਜਰੰਗ ਪੂਨੀਆ, ਸਾਕਸ਼ੀ ਤੇ ਵਿਨੇਸ਼ ਖ਼ਿਲਾਫ਼ ਐਫਆਈਆਰ, ਦੰਗੇ ਭੜਕਾਉਣ ਸਮੇਤ ਇਨ੍ਹਾਂ ਧਾਰਾਵਾਂ ’ਚ ਕੇਸ ਦਰਜ

Wrestlers Protest: ਐਤਵਾਰ ਨੂੰ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਬਾਅਦ ਵਿੱਚ ਮਹਿਲਾ ਪਹਿਲਵਾਨਾਂ ਨੂੰ ਛੱਡ ਦਿੱਤਾ ਗਿਆ।

Wrestlers Protest: ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਪਹਿਲਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੁਨੀਆ ਵਰਗੇ ਨਾਮੀ ਪਹਿਲਵਾਨ ਸ਼ਾਮਲ ਹਨ। ਦਿੱਲੀ ਪੁਲਸ ਨੇ ਐਤਵਾਰ (28 ਮਈ) ਨੂੰ ਸੰਸਦ ਭਵਨ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਪੁਲਸ ਹਿਰਾਸਤ 'ਚ ਲੈਣ ਤੋਂ ਕੁਝ ਘੰਟੇ ਬਾਅਦ ਇਹ ਕਾਰਵਾਈ ਕੀਤੀ।

ਦਿੱਲੀ ਪੁਲਿਸ ਨੇ ਕਿਹਾ, ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਅਤੇ ਹੋਰ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੇਰ ਰਾਤ ਕੁਝ ਪਹਿਲਵਾਨ ਜੰਤਰ-ਮੰਤਰ ਆਏ ਸਨ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਵਾਪਸ ਭੇਜ ਦਿੱਤਾ ਗਿਆ।

ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ - ਵਿਨੇਸ਼

ਐਫਆਈਆਰ ਦਾ ਜਵਾਬ ਦਿੰਦਿਆਂ ਵਿਨੇਸ਼ ਫੋਗਾਟ ਨੇ ਕਿਹਾ ਕਿ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਫੋਗਾਟ ਨੇ ਆਪਣੇ ਟਵਿੱਟਰ ਪੇਜ 'ਤੇ ਲਿਖਿਆ, "ਦਿੱਲੀ ਪੁਲਿਸ ਨੇ ਸਾਡੇ ਨਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਣ ਵਿਰੁੱਧ ਐਫਆਈਆਰ ਦਰਜ ਕਰਨ ਲਈ 7 ਦਿਨ ਲਏ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਲਈ ਸਾਡੇ ਵਿਰੁੱਧ ਐਫਆਈਆਰ ਦਰਜ ਕਰਨ ਲਈ 7 ਘੰਟੇ ਵੀ ਨਹੀਂ ਲਏ। ਕੀ ਇਸ ਦੇਸ਼ ਵਿੱਚ ਤਾਨਾਸ਼ਾਹੀ ਸ਼ੁਰੂ ਹੋ ਗਈ ਹੈ? ਪੂਰੀ ਦੁਨੀਆ ਦੇਖ ਰਹੀ ਹੈ ਕਿ ਸਰਕਾਰ ਆਪਣੇ ਖਿਡਾਰੀਆਂ ਨਾਲ ਕਿਹੋ ਜਿਹਾ ਸਲੂਕ ਕਰ ਰਹੀ ਹੈ। ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ।

ਬਜਰੰਗ ਪੂਨੀਆ ਨੇ ਹਿਰਾਸਤ 'ਤੇ ਚੁੱਕੇ ਸਵਾਲ

ਐਤਵਾਰ (28 ਮਈ) ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਸੰਸਦ ਭਵਨ ਦੇ ਸਾਹਮਣੇ ਮਹਿਲਾ ਸਨਮਾਨ ਮਹਾਪੰਚਾਇਤ ਦਾ ਐਲਾਨ ਕੀਤਾ ਸੀ। ਪੁਲਿਸ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਇਸ ਦੇ ਬਾਵਜੂਦ ਪਹਿਲਵਾਨਾਂ ਨੇ ਸੰਸਦ ਵੱਲ ‘ਸ਼ਾਂਤਮਈ ਮਾਰਚ’ ਕੀਤਾ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੂੰ ਕੁਝ ਘੰਟਿਆਂ ਬਾਅਦ ਰਿਹਾਅ ਕਰ ਦਿੱਤਾ ਗਿਆ ਜਦਕਿ ਪੂਨੀਆ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। 

ਪੂਨੀਆ ਨੇ ਟਵਿੱਟਰ 'ਤੇ ਲਿਖਿਆ, ਮੈਂ ਅਜੇ ਵੀ ਪੁਲਿਸ ਹਿਰਾਸਤ 'ਚ ਹਾਂ। ਕੀ ਮੈਂ ਕੋਈ ਜੁਰਮ ਕੀਤਾ ਹੈ? ਬ੍ਰਿਜ ਭੂਸ਼ਣ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਸੀ। ਸਾਨੂੰ ਜੇਲ੍ਹ ਵਿੱਚ ਕਿਉਂ ਰੱਖਿਆ ਗਿਆ ਹੈ?

ਇਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ

ਜਿਨ੍ਹਾਂ ਧਾਰਾਵਾਂ ਤਹਿਤ ਖਿਡਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਧਾਰਾ 147 (ਦੰਗਾ), ਧਾਰਾ 149 (ਗ਼ੈਰਕਾਨੂੰਨੀ ਇਕੱਠ), 186 (ਸਰਕਾਰੀ ਕਰਮਚਾਰੀ ਨੂੰ ਡਿਊਟੀ ਤੋਂ ਰੋਕਣਾ), 188 (ਲੋਕ ਸੇਵਕ ਵੱਲੋਂ ਜਾਰੀ ਹੁਕਮਾਂ ਦੀ ਅਵੱਗਿਆ), 332,  ਅਤੇ 353 (ਸਰਕਾਰੀ ਕਰਮਚਾਰੀ ਨੂੰ ਡਿਊਟੀ ਤੋਂ ਰੋਕਣ ਲਈ ਅਪਰਾਧਿਕ ਫੋਰਸ) ਦੇ ਨਾਲ, ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਰੋਕੂ ਐਕਟ ਦੀ ਧਾਰਾ 3 ਦੇ ਤਹਿਤ ਵੀ ਚਾਰਜ ਕੀਤਾ ਗਿਆ ਹੈ।

ਜੰਤਰ-ਮੰਤਰ ਵਿਖੇ ਧਰਨਾ ਸਮਾਪਤ ਹੋਇਆ

ਪੁਲਿਸ ਨੇ ਪਹਿਲਵਾਨਾਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਜੰਤਰ-ਮੰਤਰ ’ਤੇ ਧਰਨੇ ਵਾਲੀ ਥਾਂ ਤੋਂ ਸਾਰਾ ਸਮਾਨ ਹਟਾ ਲਿਆ ਹੈ ਅਤੇ ਥਾਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਇਸ ਦਾ ਮਤਲਬ ਹੈ ਕਿ ਹੁਣ ਖਿਡਾਰੀ ਵਾਪਸੀ ਨਹੀਂ ਕਰ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget