ਪੜਚੋਲ ਕਰੋ
(Source: ECI/ABP News)
Wrestlers Protest : ਗੀਤਾ ਫੋਗਾਟ ਨੂੰ ਦਿੱਲੀ ਪੁਲਿਸ ਨੇ ਕਰਨਾਲ ਬਾਈਪਾਸ 'ਤੇ ਰੋਕਿਆ , ਟਵੀਟ ਕਰ ਬੋਲੀਂ- 'ਮੈਨੂੰ ਲਿਜਾ ਰਹੇ ਥਾਣੇ'
Haryana News : ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ ਜਾ ਰਹੀ ਪਹਿਲਵਾਨ ਗੀਤਾ ਫੋਗਾਟ ਨੂੰ ਪੁਲਿਸ ਵੱਲੋਂ ਰੋਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਗੀਤਾ ਫੋਗਾਟ ਨੇ ਟਵੀਟ ਕਰਕੇ ਦਿੱਤੀ ਹੈ। ਜਿਸ
![Wrestlers Protest : ਗੀਤਾ ਫੋਗਾਟ ਨੂੰ ਦਿੱਲੀ ਪੁਲਿਸ ਨੇ ਕਰਨਾਲ ਬਾਈਪਾਸ 'ਤੇ ਰੋਕਿਆ , ਟਵੀਟ ਕਰ ਬੋਲੀਂ- 'ਮੈਨੂੰ ਲਿਜਾ ਰਹੇ ਥਾਣੇ' Wrestlers Protest : Delhi Police Stopped Geeta Phogat on karnal bypass being taken to the police Station Wrestlers Protest : ਗੀਤਾ ਫੋਗਾਟ ਨੂੰ ਦਿੱਲੀ ਪੁਲਿਸ ਨੇ ਕਰਨਾਲ ਬਾਈਪਾਸ 'ਤੇ ਰੋਕਿਆ , ਟਵੀਟ ਕਰ ਬੋਲੀਂ- 'ਮੈਨੂੰ ਲਿਜਾ ਰਹੇ ਥਾਣੇ'](https://feeds.abplive.com/onecms/images/uploaded-images/2023/05/04/d9376391c0c3a4459c8e89e8675381571683194960765345_original.jpg?impolicy=abp_cdn&imwidth=1200&height=675)
Geeta Phogat
Haryana News : ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ ਜਾ ਰਹੀ ਪਹਿਲਵਾਨ ਗੀਤਾ ਫੋਗਾਟ ਨੂੰ ਪੁਲਿਸ ਵੱਲੋਂ ਰੋਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਗੀਤਾ ਫੋਗਾਟ ਨੇ ਟਵੀਟ ਕਰਕੇ ਦਿੱਤੀ ਹੈ। ਜਿਸ 'ਚ ਗੀਤਾ ਫੋਗਾਟ ਨੇ ਦਾਅਵਾ ਕੀਤਾ ਹੈ ਕਿ ਉਹ ਦਿੱਲੀ ਆ ਰਹੀ ਸੀ, ਇਸ ਦੌਰਾਨ ਦਿੱਲੀ ਪੁਲਿਸ ਨੇ ਕਰਨਾਲ ਬਾਈਪਾਸ 'ਤੇ ਉਸ ਦੀ ਗੱਡੀ ਨੂੰ ਰੋਕ ਲਿਆ। ਉਸ ਨੇ ਟਵਿੱਟਰ 'ਤੇ ਲਿਖਿਆ, 'ਮੈਨੂੰ ਪੁਲਿਸ ਸਟੇਸ਼ਨ ਜਾਣ ਲਈ ਕਿਹਾ ਜਾ ਰਿਹਾ ਹੈ। ਹੱਦ ਹੋ ਗਈ। ਜਿਸ ਨੂੰ ਥਾਣੇ ਲਿਜਾਣਾ ਚਾਹੀਦਾ ਹੈ, ਉਸ ਦੇ ਇੰਟਰਵਿਊ ਲਏ ਜਾ ਰਹੇ ਹਨ।
ਦਿੱਲੀ
ਦਿੱਲੀ
ਪੁਲਿਸ ਤੋਂ ਪੁੱਛਿਆ ਸਵਾਲअभी भी मेरी गाड़ी को करनाल bypass पर आपकी पुलिस ने रोका हुआ है शर्म आती है ऐसी पुलिस पर https://t.co/ez1iT5ycsd
— geeta phogat (@geeta_phogat) May 4, 2023
ਦਿੱਲੀ ਪੁਲਿਸ ਨੇ ਅੱਜ ਸਵੇਰੇ ਇੱਕ ਟਵੀਟ ਵਿੱਚ ਕਿਹਾ ਸੀ, 'ਦਿੱਲੀ ਪੁਲਿਸ ਕਾਨੂੰਨੀ ਪ੍ਰਦਰਸ਼ਨ ਦੇ ਅਧਿਕਾਰ ਦਾ ਸਨਮਾਨ ਕਰਦੀ ਹੈ। ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨੀ ਤਰੀਕੇ ਨਾਲ ਮਿਲਣ ਤੋਂ ਕਿਸੇ ਨੂੰ ਵੀ ਨਹੀਂ ਰੋਕਿਆ ਗਿਆ। ਇਸ ਟਵੀਟ ਨੂੰ ਰੀਟਵੀਟ ਕਰਦੇ ਹੋਏ ਗੀਤਾ ਫੋਗਾਟ ਨੇ ਲਿਖਿਆ, 'ਅਜੇ ਵੀ ਮੇਰੀ ਕਾਰ ਨੂੰ ਕਰਨਾਲ ਬਾਈਪਾਸ 'ਤੇ ਤੁਹਾਡੀ ਪੁਲਿਸ ਨੇ ਰੋਕਿਆ ਹੋਇਆ ਹੈ। ਸ਼ਰਮ ਆਉਂਦੀ ਹੈ ਅਜਿਹੀ ਪੁਲਿਸ 'ਤੇ।
ਦਿੱਲੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ
ਤੁਹਾਨੂੰ ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਹੀ ਦਿੱਲੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਸੀ। ਦਿੱਲੀ ਪੁਲਿਸ ਦੇ ਸਾਰੇ ਕਰਮਚਾਰੀਆਂ ਨੂੰ ਅਲਰਟ 'ਤੇ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਸ਼ੇਸ਼ ਤੌਰ 'ਤੇ ਸਰਹੱਦੀ ਇਲਾਕਿਆਂ 'ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਪਹਿਲਵਾਨਾਂ ਦੀ ਅਪੀਲ ਤੋਂ ਬਾਅਦ ਉਨ੍ਹਾਂ ਦੇ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਵੱਡੀ ਗਿਣਤੀ 'ਚ ਲੋਕ ਜੰਤਰ-ਮੰਤਰ 'ਤੇ ਇਕੱਠੇ ਹੋਣ ਜਾ ਰਹੇ ਹਨ। ਇਸ ਤੋਂ ਬਾਅਦ ਹੀ ਪੁਲਸ ਚੌਕਸ ਹੈ ਅਤੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
23 ਅਪ੍ਰੈਲ ਤੋਂ ਧਰਨਾ ਜਾਰੀ
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੇ ਪਹਿਲਵਾਨਾਂ ਦਾ ਧਰਨਾ 23 ਅਪ੍ਰੈਲ ਤੋਂ ਚੱਲ ਰਿਹਾ ਹੈ। ਪਹਿਲਵਾਨਾਂ ਦਾ ਦੋਸ਼ ਹੈ ਕਿ ਖੇਡ ਮੰਤਰਾਲੇ ਨੇ ਕਮੇਟੀ ਬਣਾ ਕੇ ਰਿਪੋਰਟ ਪੇਸ਼ ਕਰਨ ਦੀ ਗੱਲ ਕੀਤੀ ਸੀ ਪਰ ਰਿਪੋਰਟ ਦੇਰੀ ਨਾਲ ਆਉਣ ਕਾਰਨ ਉਨ੍ਹਾਂ ਨੂੰ ਮੁੜ ਧਰਨੇ ’ਤੇ ਬੈਠਣਾ ਪਿਆ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਬ੍ਰਿਜ ਭੂਸ਼ਣ ਸ਼ਰਨ ਦੀ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਹਿਲਵਾਨਾਂ ਵਿੱਚ ਭਾਰੀ ਰੋਸ ਹੈ।
ਬੀਤੀ ਰਾਤ ਹੋਇਆ ਸੀ ਬਵਾਲ
ਵੀਰਵਾਰ ਰਾਤ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਦੇ ਜਵਾਨਾਂ ਵਿਚਾਲੇ ਵਿਵਾਦ ਖੜ੍ਹਾ ਹੋ ਗਿਆ ਸੀ। ਦਿੱਲੀ ਪੁਲਿਸ ਦੇ ਡੀਐਸਪੀ ਦਾ ਕਹਿਣਾ ਹੈ ਕਿ ਪਹਿਲਵਾਨਾਂ ਲਈ ਧਰਨੇ ਵਾਲੀ ਥਾਂ 'ਤੇ ਫੋਲਡਿੰਗ ਬੈੱਡ ਲਿਆਂਦੇ ਜਾ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਇਜਾਜ਼ਤ ਨਾ ਹੋਣ ਦੀ ਵਜ੍ਹਾ ਕਰਕੇ ਰੋਕਿਆ ਗਿਆ , ਜਿਸ ਕਾਰਨ ਵਿਵਾਦ ਹੋ ਗਿਆ। ਉਕਤ ਪਹਿਲਵਾਨਾਂ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀ ਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਕੁੱਟਮਾਰ ਕਰਨ ਦੀ ਵੀ ਕੋਸ਼ਿਸ਼ ਕੀਤੀ |
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)