ਪੜਚੋਲ ਕਰੋ

Wrestlers Protest : ਪਹਿਲਵਾਨਾਂ ਖਿਲਾਫ਼ ਹੇਟ ਸਪੀਚ ਦਾ ਮਾਮਲਾ ਦਰਜ ਕਰਨ ਦੀ ਮੰਗ, ਦਿੱਲੀ ਪੁਲਿਸ ਨੇ ਕੋਰਟ 'ਚ ਪੇਸ਼ ਕੀਤੀ ਰਿਪੋਰਟ, ਜਾਣੋ ਪੂਰਾ ਮਾਮਲਾ

Wrestlers Protest : ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ, ਹਾਲਾਂਕਿ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਪਹਿਲਵਾਨਾਂ ਨੇ ਧਰਨਾ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਪਹਿਲਵਾਨਾਂ ਖਿਲਾਫ ਹੇਟ ਸਪੀਚ ਦਾ ਮਾਮਲਾ

Wrestlers Protest : ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ, ਹਾਲਾਂਕਿ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਪਹਿਲਵਾਨਾਂ ਨੇ ਧਰਨਾ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਪਹਿਲਵਾਨਾਂ ਖਿਲਾਫ ਹੇਟ ਸਪੀਚ ਦਾ ਮਾਮਲਾ ਦਰਜ ਕਰਨ ਦੀ ਮੰਗ 'ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਸ਼ੁੱਕਰਵਾਰ (9 ਜੂਨ) ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਵਿੱਚ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਦਾਇਰ ਕੀਤੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਪਹਿਲਵਾਨਾਂ 'ਤੇ ਹੇਟ ਸਪੀਚ ਦਾ ਕੋਈ ਮਾਮਲਾ ਨਹੀਂ ਬਣਦਾ ਹੈ।
 
ਪਹਿਲਵਾਨਾਂ ਨੇ 23 ਅਪ੍ਰੈਲ, 2023 ਤੋਂ 28 ਮਈ ਤੱਕ ਨਵੀਂ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਖਿਲਾਫ ਹੇਟ ਸਪੀਚ ਦਾ ਮਾਮਲਾ ਦਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਪਹਿਲਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ ਅਤੇ ਇਹ ਹੇਟ ਸਪੀਚ ਦੇ ਅਧੀਨ ਆਉਂਦਾ ਹੈ। ਇਸ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਨੂੰ 9 ਜੂਨ ਤੱਕ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।

ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਸਮਾਂ ਸੀਮਾ ਦੇ ਅੰਦਰ ਅਦਾਲਤ ਵਿਚ ਸਟੇਟਸ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਅਦਾਲਤ ਨੇ ਰਿਕਾਰਡ 'ਤੇ ਲਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਬਹਿਸ ਲਈ 7 ਜੁਲਾਈ ਦੀ ਤਰੀਕ ਤੈਅ ਕੀਤੀ ਹੈ।

ਕੀ ਹੈ ਦਿੱਲੀ ਪੁਲਿਸ ਦੀ ਰਿਪੋਰਟ 'ਚ?

ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਬਮ ਬਮ ਮਹਾਰਾਜ ਵੱਲੋਂ ਪੇਸ਼ ਕੀਤੀ ਗਈ ਵੀਡੀਓ ਕਲਿੱਪ ਤੋਂ ਸਪੱਸ਼ਟ ਹੈ ਕਿ  ‘ਮੋਦੀ ਤੇਰੀ ਕਬਰ ਖੁਦੇਗੀ’ ਦਾ ਨਾਅਰਾ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਲਾਇਆ ਗਿਆ ਸੀ। ਇਸ ਵੀਡੀਓ ਕਲਿੱਪ ਵਿੱਚ ਬਜਰੰਗ ਪੂਨੀਆ ਜਾਂ ਵਿਨੇਸ਼ ਫੋਗਾਟ ਜਾਂ ਕੋਈ ਹੋਰ ਪਹਿਲਵਾਨ ਅਜਿਹਾ ਕੋਈ ਨਾਅਰਾ ਲਾਉਂਦੇ ਨਜ਼ਰ ਨਹੀਂ ਆ ਰਹੇ ਹਨ। ਇਸ ਲਈ ਉਸ ਵਿਰੁੱਧ ਹੇਟ ਸਪੀਚ ਦਾ ਕੋਈ ਕੇਸ ਨਹੀਂ ਬਣਾਇਆ ਜਾ ਸਕਦਾ। ਅਦਾਲਤ ਵਿੱਚ ਦਾਇਰ ਕੀਤੀ ਸ਼ਿਕਾਇਤ ਨੂੰ ਖਾਰਜ ਕੀਤਾ ਜਾਵੇ।
 
ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਕਿ ਜਿੱਥੋਂ ਤੱਕ ਬਮ ਬਮ ਮਹਾਰਾਜ ਵੱਲੋਂ ਦਰਜ ਕਰਵਾਈਆਂ ਗਈਆਂ ਦੋ ਹੋਰ ਸ਼ਿਕਾਇਤਾਂ ਦਾ ਸਵਾਲ ਹੈ, ਉਹ ਸ਼ਿਕਾਇਤਾਂ ਕਨਾਟ ਪਲੇਸ ਥਾਣੇ ਨੂੰ ਭੇਜ ਦਿੱਤੀਆਂ ਗਈਆਂ ਹਨ, ਜਿੱਥੇ ਪਹਿਲਵਾਨਾਂ ਨੇ 2 ਐਫ.ਆਈ.ਆਰ.ਦਰਜ ਕਾਰਵਾਈਆਂ ਹਨ। ਬਮ ਬਮ ਮਹਾਰਾਜ ਨੇ ਇਨ੍ਹਾਂ ਸ਼ਿਕਾਇਤਾਂ 'ਚ ਕਿਹਾ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਬਿਨਾਂ ਠੋਸ ਸਬੂਤਾਂ ਦੇ ਝੂਠੇ ਦੋਸ਼ ਲਗਾਏ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget