Wrestlers Protest: ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਦੋਸ਼ਾਂ ਦੀ ਹੋਵੇਗੀ ਜਾਂਚ, IOA ਨੇ ਬਣਾਈ ਸੱਤ ਮੈਂਬਰੀ ਕਮੇਟੀ
Probe Committee Against WFI Chief: ਭਾਰਤੀ ਓਲੰਪਿਕ ਸੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
IOA Formed Committee: ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਹੁਣ ਜਾਂਚ ਹੋਵੇਗੀ। ਇਸ ਦੇ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਭਾਰਤੀ ਓਲੰਪਿਕ ਸੰਘ ਵੱਲੋਂ ਬਣਾਈ ਗਈ ਹੈ। ਕਮੇਟੀ ਦੇ ਮੈਂਬਰਾਂ ਵਿੱਚ ਮੈਰੀਕਾਮ, ਯੋਗੇਸ਼ਵਰ ਦੱਤ, ਡੋਲਾ ਬੈਨਰਜੀ, ਅਲਕਨੰਦਾ ਅਸ਼ੋਕ, ਸਹਿਦੇਵ ਯਾਦਵ ਅਤੇ ਦੋ ਵਕੀਲ ਸ਼ਾਮਲ ਹਨ।
ਇਸ ਤੋਂ ਪਹਿਲਾਂ ਪਹਿਲਵਾਨਾਂ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਭਾਰਤੀ ਓਲੰਪਿਕ ਸੰਘ ਤੱਕ ਪਹੁੰਚ ਕੀਤੀ ਸੀ। ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਰਵੀ ਦਹੀਆ ਅਤੇ ਦੀਪਕ ਪੂਨੀਆ ਨੇ ਆਈਓਏ ਪ੍ਰਧਾਨ ਪੀਟੀ ਊਸ਼ਾ ਨੂੰ ਲਿਖਤੀ ਸ਼ਿਕਾਇਤ ਭੇਜੀ ਸੀ। ਸ਼ਿਕਾਇਤ 'ਚ ਪਹਿਲਵਾਨਾਂ ਨੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਅਤੇ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਡਬਲਯੂ.ਐੱਫ.ਆਈ. ਦੇ ਪ੍ਰਧਾਨ ਨੂੰ ਬਰਖਾਸਤ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ।
ਕੀ ਲਿਖਿਆ ਪਹਿਲਵਾਨਾਂ ਨੇ ਚਿੱਠੀ 'ਚ?
ਖਿਡਾਰੀਆਂ ਨੇ ਆਪਣੇ ਸ਼ਿਕਾਇਤ ਪੱਤਰ ਵਿੱਚ ਕਿਹਾ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਡਾਰੀਆਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦਾ ਸੀ। ਪਹਿਲਵਾਨਾਂ ਨੂੰ ਸਪਾਂਸਰਸ਼ਿਪ ਦੇ ਪੈਸੇ ਵੀ ਨਹੀਂ ਦਿੱਤੇ ਜਾਂਦੇ ਅਤੇ ਕੋਚ ਮੈਰਿਟ ਦੇ ਆਧਾਰ ’ਤੇ ਖਿਡਾਰੀਆਂ ਦੀ ਚੋਣ ਨਹੀਂ ਕਰਦੇ। ਪਹਿਲਵਾਨਾਂ ਨੇ ਪੀ.ਟੀ.ਊਸ਼ਾ ਤੋਂ ਮੰਗ ਕੀਤੀ ਸੀ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਅਸਤੀਫਾ ਲਿਆ ਜਾਵੇ ਅਤੇ ਮਾਮਲੇ ਦੀ ਜਾਂਚ ਲਈ ਜਲਦੀ ਤੋਂ ਜਲਦੀ ਕਮੇਟੀ ਬਣਾਈ ਜਾਵੇ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅਸਤੀਫਾ ਦੇਣ ਤੋਂ ਕਰ ਦਿੱਤਾ ਹੈ ਇਨਕਾਰ
ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਿੰਘ ਨੇ ਕਿਹਾ, "ਹਰਿਆਣਾ ਤੋਂ ਘੱਟੋ-ਘੱਟ 300 ਖਿਡਾਰੀ ਆ ਚੁੱਕੇ ਹਨ। ਉਨ੍ਹਾਂ ਦਾ ਵੀ ਬਿਆਨ ਲਓ।" ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਸ਼ਾਮ 4 ਵਜੇ ਪ੍ਰੈੱਸ ਕਾਨਫਰੰਸ ਕਰਨ ਦੀ ਗੱਲ ਕਹੀ ਸੀ ਪਰ ਉਨ੍ਹਾਂ ਨੇ ਇਹ ਪ੍ਰੈੱਸ ਕਾਨਫਰੰਸ ਨਹੀਂ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ