Brij Bhushan Sharan Singh News: ਉੱਤਰ ਪ੍ਰਦੇਸ਼ ਦੇ ਗੋਡਾ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣਾ ਨਾਰਕੋ ਟੈਸਟ, ਪੋਲੀਗ੍ਰਾਫ ਟੈਸਟ ਜਾਂ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਤਿਆਰ ਹਨ ਪਰ ਸ਼ਰਤ ਇਹ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਵੀ ਟੈਸਟ ਹੋਣਾ ਚਾਹੀਦਾ ਹੈ।


'ਪ੍ਰੈਸ ਨੂੰ ਸੱਦੇ ਤੇ ਐਲਾਨ ਕਰੋ'


ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅੱਗੇ ਕਿਹਾ, "ਜੇਕਰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਆਪਣਾ ਟੈਸਟ ਕਰਵਾਉਣ ਲਈ ਤਿਆਰ ਹਨ, ਤਾਂ ਪ੍ਰੈਸ ਨੂੰ ਬੁਲਾਓ ਅਤੇ ਇਸ ਦਾ ਐਲਾਨ ਕਰੋ। ਮੈਂ ਉਨ੍ਹਾਂ ਨੂੰ ਵਾਅਦਾ ਕਰਦਾ ਹਾਂ ਕਿ ਮੈਂ ਵੀ ਇਸ ਲਈ ਤਿਆਰ ਹਾਂ। ਬ੍ਰਿਜ ਭੂਸ਼ਣ ਸ਼ਰਨ ਸਿੰਘ ਆਪਣੀ ਗੱਲ 'ਤੇ ਪਹਿਲਾਂ ਵੀ ਦ੍ਰਿੜ ਸਨ। ਮੈਂ ਆਪਣੀ ਗੱਲ ‘ਤੇ ਪਹਿਲਾਂ ਵੀ ਕਾਇਮ ਸੀ, ਹਾਂ ਤੇ ਹਮੇਸ਼ਾ ਰਹਾਂਗਾ।" ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਪੋਸਟ ਕਰਕੇ ਇਹ ਮੰਗ ਕੀਤੀ ਹੈ।


ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ: ਹੁਣ IG ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ ਮਾਮਲੇ ਦੀ ਜਾਂਚ


ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪਹਿਲਵਾਨਾਂ ਦੀ ਸ਼ਿਕਾਇਤ 'ਤੇ ਭਾਜਪਾ ਸਾਂਸਦ ਦੇ ਖਿਲਾਫ ਦੋ ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਸਾਰੇ ਚੈਨਲਾਂ ਨੂੰ ਮਿਲਣ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ, ਪੰਜਾਬ ਸਰਕਾਰ ਚੁੱਕੇਗੀ ਖ਼ਰਚਾ-CM ਮਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।