Wrestlers Protest: ਦਿੱਲੀ ਦੇ ਜੰਤਰ-ਮੰਤਰ ਤੋਂ ਨਵੀਂ ਪਾਰਲੀਮੈਂਟ ਦੇ ਸਾਹਮਣੇ ਮਹਾਪੰਚਾਇਤ ਕਰਨ ਜਾ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਬਹਿਸ ਹੋਈ। ਪਹਿਲਵਾਨਾਂ ਨੇ ਪੁਲਿਸ ਬੈਰੀਕੇਡ ਨੂੰ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਈ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਸਾਨੂੰ ਗੋਲੀ ਮਾਰੋ।
ਪੁਲੀਸ ਵੱਲੋਂ ਰੋਕੇ ਜਾਣ ਮਗਰੋਂ ਪਹਿਲਵਾਨ ਕੇਰਲਾ ਹਾਊਸ ਨੇੜੇ ਧਰਨੇ ’ਤੇ ਬੈਠ ਗਏ। ਸੰਸਦ ਇੱਥੋਂ ਥੋੜ੍ਹੀ ਦੂਰੀ 'ਤੇ ਹੈ। ਇਸ ਤੋਂ ਪਹਿਲਾਂ ਪਹਿਲਵਾਨ ਦੋ ਬੈਰੀਕੇਡ ਪਾਰ ਕਰਕੇ ਇੱਥੇ ਪੁੱਜੇ।
ਪੁਲੀਸ ਵੱਲੋਂ ਰੋਕੇ ਜਾਣ ਮਗਰੋਂ ਪਹਿਲਵਾਨ ਕੇਰਲਾ ਹਾਊਸ ਨੇੜੇ ਧਰਨੇ ’ਤੇ ਬੈਠ ਗਏ। ਸੰਸਦ ਇੱਥੋਂ ਥੋੜ੍ਹੀ ਦੂਰੀ 'ਤੇ ਹੈ। ਇਸ ਤੋਂ ਪਹਿਲਾਂ ਪਹਿਲਵਾਨ ਦੋ ਬੈਰੀਕੇਡ ਪਾਰ ਕਰਕੇ ਇੱਥੇ ਪੁੱਜੇ। ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੋਧ 'ਚ ਐਤਵਾਰ (28 ਮਈ) ਨੂੰ ਦਿੱਲੀ 'ਚ 'ਮਹਿਲਾ ਸਨਮਾਨ ਮਹਾਪੰਚਾਇਤ' ਬੁਲਾਈ ਹੈ।
ਨਵੀਂ ਸੰਸਦ ਦਾ ਉਦਘਾਟਨ
ਪ੍ਰਧਾਨ ਮੰਤਰੀ ਨੇ ਉਸੇ ਦਿਨ ਸੰਸਦ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਜਿਸ ਦਿਨ ਪਹਿਲਵਾਨਾਂ ਨੇ ਮਹਿਲਾ ਮਹਾਪੰਚਾਇਤ ਆਯੋਜਿਤ ਕਰਨ ਦਾ ਐਲਾਨ ਕੀਤਾ ਸੀ। ਦੇਸ਼ ਭਰ ਤੋਂ ਸੰਸਦ ਮੈਂਬਰ ਅਤੇ ਪਤਵੰਤੇ ਸੰਸਦ ਭਵਨ ਕੰਪਲੈਕਸ ਪਹੁੰਚੇ ਹਨ। ਇਸ ਕਾਰਨ ਦਿੱਲੀ ਪੁਲਿਸ ਨੇ ਬਹੁਤ ਸਖ਼ਤ ਸੁਰੱਖਿਆ ਰੱਖੀ ਹੋਈ ਹੈ ਅਤੇ ਮਹਾਪੰਚਾਇਤ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਪਹਿਲਵਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਫੋਰਸ ਬੁਲਾ ਲਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਲਾਅ ਐਂਡ ਆਰਡਰ ਦੀਪੇਂਦਰ ਪਾਠਕ ਨੇ ਦੱਸਿਆ, ਦਿੱਲੀ ਪੁਲਿਸ ਕੋਲ ਪੁਖਤਾ ਪ੍ਰਬੰਧ ਹਨ। ਥਾਂ-ਥਾਂ ਪੁਲੀਸ ਫੋਰਸ ਤਾਇਨਾਤ ਹੈ ਅਤੇ ਬੈਰੀਕੇਡਿੰਗ ਵੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :