Wrestlers Protest : WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਬਲੈਕ ਡੇ ਮਨਾ ਰਹੇ ਹਨ। ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।

ਬਜਰੰਗ ਪੁਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਅਤੇ ਹੋਰ ਪਹਿਲਵਾਨਾਂ ਨੇ ਸਿਰਾਂ ਅਤੇ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇ।


 ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ 5 ਦਿਨਾਂ 'ਚ 3 ਧਮਾਕਿਆਂ ਕਾਰਨ ਦਹਿਸ਼ਤ, ਇਸ ਮਾਮਲੇ ਨਾਲ ਜੁੜੇ 10 ਵੱਡੇ ਸਵਾਲ

ਸਾਰੇ ਦੇਸ਼ ਵਾਸੀਆਂ ਨੂੰ ਬੇਨਤੀ ਹੈ ਕਿ... - ਬਜਰੰਗ ਪੁਨੀਆ

ਇਸ ਸਬੰਧੀ ਗੱਲਬਾਤ ਕਰਦਿਆਂ ਬਜਰੰਗ ਪੁਨੀਆ ਨੇ ਕਿਹਾ ਕਿ ਅੱਜ ਅਸੀਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਲੈਕ ਡੇ ਮਨਾ ਰਹੇ ਹਾਂ। ਅਸੀਂ ਸਾਰੇ ਦੇਸ਼ ਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇੱਥੇ ਆ ਕੇ ਯੋਗਦਾਨ ਪਾਉਣ। ਸੱਚ ਦੀ ਇਸ ਲੜਾਈ ਵਿੱਚ ਸਾਡਾ ਸਾਥ ਦਿਓ।


 ਇਹ ਵੀ ਪੜ੍ਹੋ :  'ਦਿੱਲੀ ਨੂੰ ਦਿੱਲੀ ਵਾਲੇ ਚਲਾਉਣਗੇ , ਪੈਰਾਸ਼ੂਟ ਨਾਲ ਉਤਾਰੇ ਗਏ LG ਨਹੀਂ ,ਸੁਪਰੀਮ ਕੋਰਟ ਦੇ ਫੈਸਲੇ 'ਤੇ ਬੋਲੇ ਰਾਘਵ ਚੱਢਾ

ਜੇਕਰ ਕੋਈ ਸਾਡਾ ਸਮਰਥਨ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ... - ਵਿਨੇਸ਼ ਫੋਗਾਟ

ਦੂਜੇ ਪਾਸੇ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਮਾਮਲਾ ਬੇਸ਼ੱਕ ਹਾਈਕੋਰਟ ਵਿੱਚ ਚੱਲ ਰਿਹਾ ਹੈ ਪਰ ਕਾਰਵਾਈ ਬਹੁਤ ਹੀ ਧੀਮੀ ਰਫ਼ਤਾਰ ਨਾਲ ਹੋ ਰਹੀ ਹੈ। ਅਸੀਂ ਨਿਆਂ ਚਾਹੁੰਦੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਸਾਡੇ ਨਾਲ ਜੁੜਨ। ਅਸੀਂ ਸਿਆਸੀ ਪਾਰਟੀ ਦੇ ਲੋਕਾਂ ਨੂੰ ਕੋਈ ਵਿਸ਼ੇਸ਼ ਸੱਦਾ ਨਹੀਂ ਭੇਜਿਆ ਹੈ ਪਰ ਜੇਕਰ ਕੋਈ ਆਉਣਾ ਚਾਹੁੰਦਾ ਹੈ ਅਤੇ ਸਾਨੂੰ ਆਪਣਾ ਸਮਰਥਨ ਦੇਣਾ ਚਾਹੁੰਦਾ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।

ਜੋ ਬ੍ਰਿਜਭੂਸ਼ਣ ਦਾ ਸਮਰਥਨ ਕਰ ਰਹੇ ਹਨ ਉਹ .. - ਵਿਨੇਸ਼ ਫੋਗਾਟ

ਵਿਨੇਸ਼ ਫੋਗਾਟ ਨੇ ਕਿਹਾ, ਪੂਰੇ ਦੇਸ਼ ਨੂੰ ਸਾਡੇ ਨਾਲ ਆਉਣ ਦੀ ਅਪੀਲ ਹੈ। ਕੁੜੀਆਂ ਮਹਿਸੂਸ ਕਰ ਸਕਦੀਆਂ ਹਨ ਕਿ ਅਸੀਂ ਇੱਥੇ ਕਿਉਂ ਬੈਠੇ ਹਾਂ? ਉਨ੍ਹਾਂ ਬ੍ਰਿਜ ਭੂਸ਼ਣ ਦੇ ਸਮਰਥਕਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਲੋਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਦੇ ਘਰ ਸ਼ਾਇਦ ਭੈਣ-ਭਰਾ ਨਹੀਂ ਹਨ ਜਾਂ ਉਹ ਸਨਮਾਨ ਨਹੀਂ ਕਰਦੇ ਹਨ।