Wrestlers Protest: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੰਗਲਵਾਰ (18 ਜੁਲਾਈ) ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਦੋਵਾਂ ਮੁਲਜ਼ਮਾਂ ਬ੍ਰਿਜ ਭੂਸ਼ਣ ਅਤੇ ਵਿਨੋਦ ਤੋਮਰ ਨੂੰ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਅਦਾਲਤ ਦਾ ਕਹਿਣਾ ਹੈ ਕਿ ਵੀਰਵਾਰ (20 ਜੁਲਾਈ) ਨੂੰ ਦੁਪਹਿਰ 12:30 ਵਜੇ ਰੈਗੂਲਰ ਬੇਲ 'ਤੇ ਸੁਣਵਾਈ ਹੋਵੇਗੀ। ਦੋਵਾਂ ਨੂੰ 25 ਹਜ਼ਾਰ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ। ਬ੍ਰਿਜਭੂਸ਼ਣ ਦੀ ਤਰਫੋਂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ: Kedarnath Yatra 2023: ਕੇਦਾਰਘਾਟੀ 'ਚ ਮੀਂਹ ਦਾ ਕਹਿਰ, ਥਾਂ-ਥਾਂ 'ਤੇ ਫਸੇ ਕੇਦਾਰਨਾਥ ਧਾਮ ਜਾਣ ਵਾਲੇ ਯਾਤਰੀ
1599 ਪੰਨਿਆਂ ਦੀ ਚਾਰਜਸ਼ੀਟ
ਦਿੱਲੀ ਪੁਲਿਸ ਨੇ ਭਾਜਪਾ ਸਾਂਸਦ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖਿਲਾਫ 1599 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ। ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਗਾਏ ਹਨ।
ਇਸ ਚਾਰਟ ਸ਼ੀਟ 'ਚ ਦੋਸ਼ੀ ਬ੍ਰਿਜਭੂਸ਼ਣ ਅਤੇ ਡਬਲਯੂਐੱਫਆਈ ਦੇ ਸਕੱਤਰ ਵਿਨੋਦ ਤੋਮਰ ਵਿਰੁੱਧ ਕੇਸ ਦਾ ਜ਼ਿਕਰ ਹੈ। ਚਾਰਜਸ਼ੀਟ ਵਿੱਚ ਕੁੱਲ 44 ਗਵਾਹ ਹਨ ਅਤੇ ਕੁੱਲ 108 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਸ ਵਿੱਚ 15 ਵਿਅਕਤੀਆਂ ਨੇ ਪੀੜਤ ਪਹਿਲਵਾਨਾਂ ਦੇ ਸਮਰਥਨ ਵਿੱਚ ਬਿਆਨ ਦਿੱਤੇ ਹਨ।
ਇਨ੍ਹਾਂ ਧਾਰਾਵਾਂ 'ਚ ਲੱਗੇ ਹਨ ਦੋਸ਼
ਪੁਲਿਸ ਨੇ ਚਾਰਜਸ਼ੀਟ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਆਈਪੀਸੀ ਦੀ ਧਾਰਾ 354, 354-ਏ ਅਤੇ 354 ਡੀ ਅਤੇ ਸਹਿ ਦੋਸ਼ੀ ਵਿਨੋਦ ਤੋਮਰ ਵਿਰੁੱਧ ਆਈਪੀਸੀ ਦੀ ਧਾਰਾ 109, 354, 354 (ਏ), 506 ਦੇ ਤਹਿਤ ਦੋਸ਼ ਲਗਾਏ ਹਨ।
ਆਈਪੀਸੀ ਦੀ ਧਾਰਾ 354 ਦੀ ਗੱਲ ਕਰੀਏ ਤਾਂ ਇਸ ਵਿੱਚ 5 ਸਾਲ ਦੀ ਸਜ਼ਾ ਦੀ ਵਿਵਸਥਾ ਹੈ ਅਤੇ ਇਹ ਗੈਰ-ਜ਼ਮਾਨਤੀ ਧਾਰਾ ਹੈ। 354ਏ ਵਿੱਚ ਵੱਧ ਤੋਂ ਵੱਧ ਇੱਕ ਸਾਲ ਦੀ ਸਜ਼ਾ ਦਾ ਪ੍ਰਬੰਧ ਹੈ ਪਰ ਜ਼ਮਾਨਤਯੋਗ ਧਾਰਾ ਵੀ ਹੈ। 354ਡੀ ਵਿੱਚ 5 ਸਾਲ ਦੀ ਸਜ਼ਾ ਹੈ ਜਦਕਿ ਇਹ ਧਾਰਾ ਜ਼ਮਾਨਤੀ ਧਾਰਾ ਹੈ।
ਇਹ ਵੀ ਪੜ੍ਹੋ: United Opposition Meet: ਬੈਂਗਲੁਰੂ 'ਚ ਸਾਂਝੀ ਬੈਠਕ 'ਚ ਵਿਰੋਧੀ ਧਿਰ ਦੇ ਆਗੂਆਂ ਨੇ ਗੱਠਜੋੜ ਦਾ ਨਾਂ ਰੱਖਿਆ 'INDIA'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।