Wrestlers Protest: ਦਿੱਲੀ ਪੁਲਿਸ ਨੂੰ ਕੋਰਟ ਦਾ ਹੁਕਮ, ਪਹਿਲਵਾਨਾਂ ਨੂੰ ਦਿੱਤੀ ਜਾਵੇ ਬ੍ਰਿਜ ਭੂਸ਼ਣ ਸਿੰਘ ਮਾਮਲੇ ਵਿੱਚ ਦਰਜ ਚਾਰਜਸ਼ੀਟ ਦੀ ਕਾਪੀ
Brij Bhushan Singh Case: ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰ ਕੇ ਚਾਰਜਸ਼ੀਟ ਦਰਜ ਕਰ ਦਿੱਤੀ ਹੈ।
Wrestlers Protest Update: ਪਹਿਲਵਾਨਾਂ ਨੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਰਜ ਚਾਰਜਸ਼ੀਟ ਦੀ ਕਾਪੀ ਦੀ ਮੰਗ ਕਰਦੇ ਹੋਏ ਅਦਾਲਤ 'ਚ ਅਰਜ਼ੀ ਦਰਜ ਕੀਤੀ ਸੀ। ਇਸ ਮਾਮਲੇ 'ਤੇ ਰੂਜ਼ ਐਵੇਨਿਊ ਕੋਰਟ ਨੇ ਸੋਮਵਾਰ (26 ਜੂਨ) ਨੂੰ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਵੱਲੋਂ ਦਰਜ ਚਾਰਜਸ਼ੀਟ ਦੀ ਕਾਪੀ ਮਹਿਲਾ ਪਹਿਲਵਾਨਾਂ ਨੂੰ ਦੇਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ 15 ਜੂਨ ਨੂੰ ਦਿੱਲੀ ਪੁਲਿਸ ਨੇ WFI ਦੇ ਸਾਬਕਾ ਚੇਅਰਮੈਨ ਬ੍ਰਿਜ ਭੂਸ਼ਣ ਖਿਲਾਫ 1500 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਸੀ। ਇਹ ਚਾਰਜਸ਼ੀਟ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸੀ। ਸਾਕਸ਼ੀ ਮਲਿਕ ਨੇ ਐਤਵਾਰ (25 ਜੂਨ) ਨੂੰ ਟਵੀਟ ਕੀਤਾ ਸੀ ਕਿ ਉਹ ਅਦਾਲਤ ਨਾਲ ਆਪਣੀ ਲੜਾਈ ਜਾਰੀ ਰੱਖੇਗੀ।
ਦਿੱਲੀ ਪੁਲਿਸ ਨੇ ਦਰਜ ਕੀਤੇ ਕਈ ਲੋਕਾਂ ਦੇ ਬਿਆਨ
ਮਹਿਲਾ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ ਅਤੇ ਲੰਬੇ ਸਮੇਂ ਤੋਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਲੋਕਾਂ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਹਨ।
ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਚਾਰਜਸ਼ੀਟ ਦਰਜ ਕੀਤੀ ਹੈ। ਸਰਕਾਰ ਨੇ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ 15 ਜੂਨ ਤੱਕ ਚਾਰਜਸ਼ੀਟ ਦਰਜ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ। ਇਹ ਪਹਿਲਵਾਨ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ: Monsoon Updates: ਕਿੱਥੇ-ਕਿੱਥੇ ਪਹੁੰਚਿਆ ਮਾਨਸੂਨ? ਮੌਸਮ ਵਿਭਾਗ ਨੇ ਦਿੱਤਾ ਤਾਜ਼ਾ ਅਪਡੇਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Tomato Price: ਹੁਣ ਹੋਰ ਖੱਟਾ ਹੋਵੇਗਾ ਟਮਾਟਰ!100 ਰੁਪਏ ਦੇ ਪਾਰ ਪਹੁੰਚ ਸਕਦੈ ਰੇਟ, ਆਲੂ-ਪਿਆਜ਼ ਵੀ ਹੋਣਗੇ ਮਹਿੰਗੇ